ਜਿਲ੍ਹਾ ਅੰਮ੍ਰਿਤਸਰ (ਪੰਜਾਬ) ਦੇ ਗਾਵਾਲ ਮੰਡੀ ਇਲਾਕੇ ਵਿੱਚ ਸਥਿਤ ਦਰਗਾਹ ਦੇ ਸੇਵਾਦਾਰ ਦਾ ਤਿੱਖੀ ਚੀਜ ਨਾਲ ਵਾਰ ਕਰਕੇ ਕ-ਤ-ਲ ਕਰ ਦਿੱਤਾ ਗਿਆ। ਮ੍ਰਿਤਕ ਦੀ ਕਿਸੇ ਨਾਲ ਕੋਈ ਦੁ-ਸ਼-ਮ-ਣੀ ਨਹੀਂ ਸੀ ਅਤੇ ਉਹ ਬਚਪਨ ਤੋਂ ਹੀ ਇੱਥੇ ਰਹਿ ਰਿਹਾ ਸੀ। ਮ੍ਰਿਤਕ ਦੀ ਪਹਿਚਾਣ ਬਲਦੇਵ ਸਿੰਘ ਉਮਰ ਕਰੀਬ 60 ਤੋਂ 65 ਸਾਲ ਦੇ ਰੂਪ ਵਜੋਂ ਹੋਈ ਹੈ। ਬਲਦੇਵ ਸਿੰਘ ਦਰਗਾਹ ਦੀ ਸੇਵਾ ਕਰਦਾ ਸੀ। ਪੁਲਿਸ ਨੂੰ ਸ਼ੱ-ਕ ਹੈ ਕਿ ਦੋਸ਼ੀ ਪਿਛਲੀ ਕੰਧ ਉਤੋਂ ਚੜ੍ਹ ਕੇ ਅੰਦਰ ਦਾਖਲ ਹੋਏ ਅਤੇ ਉਸ ਦੇ ਸਿਰ ਉਤੇ ਤੇਜ਼-ਧਾਰ ਚੀਜ ਨਾਲ ਵਾਰ ਕਰਕੇ ਉਸ ਦਾ ਕ-ਤ-ਲ ਕਰ ਦਿੱਤਾ। ਇਸ ਤੋਂ ਬਾਅਦ ਦਰਗਾਹ ਦੇ ਪਿਛਲੇ ਦਰਵਾਜ਼ੇ ਤੋਂ ਭੱਜ ਗਏ।
ਇਸ ਮਾਮਲੇ ਸਬੰਧੀ ਬਲਦੇਵ ਸਿੰਘ ਦੇ ਪਰਿਵਾਰ ਦਾ ਕਹਿਣਾ ਹੈ ਕਿ ਉਸ ਦੀ ਕਿਸੇ ਨਾਲ ਕੋਈ ਦੁ-ਸ਼-ਮ-ਣੀ ਨਹੀਂ ਸੀ। ਇਲਾਕਾ ਵਾਸੀਆਂ ਅਨੁਸਾਰ ਬਲਦੇਵ ਸਿੰਘ ਦੀ ਕਦੇ ਕਿਸੇ ਨਾਲ ਲ-ੜਾ-ਈ ਨਹੀਂ ਹੋਈ। ਹਰ ਕੋਈ ਉਸ ਸਤਿਕਾਰ ਕਰਦਾ ਸੀ। ਥਾਣਾ ਛਾਉਣੀ ਦੀ ਪੁਲਿਸ ਵਲੋਂ ਮੌਕੇ ਉਤੇ ਪਹੁੰਚ ਕੇ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਦਰਗਾਹ ਦਾ ਪਿਛਲਾ ਦਰਵਾਜ਼ਾ ਖੁੱਲ੍ਹਾ ਸੀ ਜਦੋਂ ਕਿ ਉਹ ਦਰਵਾਜ਼ਾ ਹਰ ਰੋਜ਼ ਬੰਦ ਰਹਿੰਦਾ ਸੀ। ਦਰਗਾਹ ਵਿੱਚੋਂ ਕੋਈ ਵੀ ਚੀਜ਼ ਚੋਰੀ ਨਹੀਂ ਹੋਈ ਅਤੇ ਨਾ ਹੀ ਕਿਸੇ ਨਾਲ ਕੋਈ ਲ-ੜਾ-ਈ ਹੋਈ ਦਿਖਾਈ ਦੇ ਰਹੀ ਹੈ।
CCTV ਚੈੱਕ ਕਰ ਰਹੀ ਹੈ ਪੁਲਿਸ
ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਐਸ. ਐਚ. ਓ. ਸੁਖਿੰਦਰ ਸਿੰਘ ਨੇ ਦੱਸਿਆ ਕਿ ਦੋਸ਼ੀ ਪਿਛਲੀ ਕੰਧ ਟੱਪ ਕੇ ਅੰਦਰ ਆਏ ਅਤੇ ਤੇਜ਼-ਧਾਰ ਚੀਜ ਨਾਲ ਸਿਰ ਉਤੇ ਵਾਰ ਕਰਕੇ ਸੇਵਾਦਾਰ ਦਾ ਕ-ਤ-ਲ ਕਰ ਦਿੱਤਾ। ਇਸ ਤੋਂ ਬਾਅਦ ਉਹ ਪਿਛਲਾ ਗੇਟ ਖੋਲ੍ਹ ਕੇ ਫਰਾਰ ਹੋ ਗਏ। ਪੁਲਿਸ ਵੱਲੋਂ ਪਰਿਵਾਰਕ ਮੈਂਬਰਾਂ ਅਤੇ ਨੇੜਲੇ ਇਲਾਕੇ ਵਿੱਚ ਪੁੱਛ ਗਿੱਛ ਕੀਤੀ ਜਾ ਰਹੀ ਹੈ ਜਦੋਂ ਕਿ ਇਲਾਕੇ ਵਿੱਚ ਲੱਗੇ CCTV ਕੈਮਰੇ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ।