ਵਿਦੇਸ਼ੀ ਧਰਤੀ ਤੋਂ ਇੱਕ ਬਹੁਤ ਹੀ ਦੁਖ-ਦਾਈ ਸਮਾਚਾਰ ਸਾਹਮਣੇ ਆਇਆ ਹੈ। ਚੰਗੇ ਭਵਿੱਖ ਲਈ ਵਿਦੇਸ਼ ਗਏ ਪੰਜਾਬ ਦੇ ਜਿਲ੍ਹਾ ਗੁਰਦਾਸਪੁਰ ਦੇ ਇੱਕ ਨੌਜਵਾਨ ਦੀ ਯੂ. ਕੇ. ਵਿੱਚ ਕੰਮ ਕਰਦੇ ਸਮੇਂ ਕੰਧ ਡਿੱ-ਗ-ਣ ਕਾਰਨ ਮੌ-ਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਇਕਰਮਨ ਸਿੰਘ ਉਮਰ 26 ਸਾਲ ਪੁੱਤਰ ਮੋਹਨ ਸਿੰਘ ਵਾਸੀ ਪ੍ਰੇਮ ਨਗਰ ਗੁਰਦਾਸਪੁਰ ਦੇ ਰੂਪ ਵਜੋਂ ਹੋਈ ਹੈ। ਨੌਜਵਾਨ ਦੀ ਮੌ-ਤ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਪਰਿਵਾਰ ਸਦਮੇ ਵਿਚ ਹੈ। ਇਕਰਮਨ ਸਿੰਘ ਆਪਣੇ ਚੰਗੇ ਭਵਿੱਖ ਲਈ ਵਿਦੇਸ਼ ਪੜ੍ਹਨ ਗਿਆ ਸੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਿਤਾ ਮੋਹਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ 2020 ਵਿਚ ਸਟੱਡੀ ਵੀਜ਼ੇ ਉਤੇ ਯੂ. ਕੇ. ਗਿਆ ਸੀ। ਉਨ੍ਹਾਂ ਨੂੰ ਭਾਰਤੀ ਦੂਤਾਵਾਸ ਤੋਂ ਕਿਸੇ ਵਿਅਕਤੀ ਦਾ ਫੋਨ ਆਇਆ ਕਿ ਕੰਮ ਦੌਰਾਨ ਕੰਧ ਡਿੱ-ਗ-ਣ ਨਾਲ ਉਨ੍ਹਾਂ ਦੇ ਪੁੱਤਰ ਦੀ ਮੌ-ਤ ਹੋ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਹੀ ਉਨ੍ਹਾਂ ਨੂੰ ਆਪਣੇ ਲੜਕੇ ਦਾ ਫੋਨ ਆਇਆ ਸੀ ਅਤੇ ਉਹ ਬਹੁਤ ਖੁਸ਼ ਸੀ। ਅੱਜ ਉਸ ਦੀ ਮੌ-ਤ ਦੀ ਖ਼ਬਰ ਸੁਣ ਕੇ ਪੂਰੇ ਘਰ ਵਿੱਚ ਸੋਗ ਛਾ ਗਿਆ ਹੈ।
ਉਨ੍ਹਾਂ ਕਿਹਾ ਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਉਸ ਦੀ ਮੌ-ਤ ਮੌਕੇ ਉਤੇ ਹੋਈ ਹੈ ਜਾਂ ਇਲਾਜ ਦੌਰਾਨ ਹੋਈ ਹੈ, ਉਨ੍ਹਾਂ ਕਿਹਾ ਕਿ ਇਸ ਸਬੰਧੀ ਕੋਈ ਜਾਣਕਾਰੀ ਨਹੀਂ ਹੈ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੇ ਲੜਕੇ ਨੇ ਅਗਲੇ ਸਾਲ ਘਰ ਪਰਤਣਾ ਸੀ ਪਰ ਉਸ ਤੋਂ ਪਹਿਲਾਂ ਹੀ ਉਸ ਦੀ ਮੌ-ਤ ਹੋ ਗਈ। ਪੀੜਤ ਪਰਿਵਾਰ ਵਲੋਂ ਪੰਜਾਬ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਗਈ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਮ੍ਰਿਤਕ ਦੇਹ ਨੂੰ ਜਲਦੀ ਤੋਂ ਜਲਦੀ ਭਾਰਤ (ਪੰਜਾਬ) ਲਿਆਂਦਾ ਜਾਵੇ ਤਾਂ ਜੋ ਉਹ ਆਪਣੇ ਪੁੱਤਰ ਦਾ ਅੰਤਿਮ ਸੰਸਕਾਰ ਕਰ ਸਕਣ।