ਜਿਲ੍ਹਾ ਗੁਰਦਾਸਪੁਰ (ਪੰਜਾਬ) ਦੇ ਕਸਬਾ ਕਲਾਨੌਰ ਦੇ ਪਿੰਡ ਵਡਾਲਾ ਬਾਂਗਰ ਵਿਚ ਦਿਮਾਗ ਦੀ ਨਾ-ੜੀ ਫ-ਟ-ਣ ਕਾਰਨ ਇਕ ਨੌਜਵਾਨ ਦੀ ਮੌ-ਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਨੂੰ ਕੈਨੇਡਾ ਜਾਣ ਦਾ ਵੀਜ਼ਾ ਮਿਲ ਗਿਆ ਸੀ ਅਤੇ ਉਹ ਜਹਾਜ਼ ਦੀ ਟਿਕਟ ਲੈਣ ਦੀ ਤਿਆਰੀ ਕਰ ਰਿਹਾ ਸੀ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਸੈਨੀਟੇਸ਼ਨ ਵਿਭਾਗ ਦੇ ਕਰਮਚਾਰੀ ਕਰਮਜੀਤ ਸਿੰਘ ਨੇ ਦੱਸਿਆ ਕਿ ਉਸ ਦੇ ਚਚੇਰੇ ਭਰਾ ਰਾਜਵਿੰਦਰ ਸਿੰਘ ਦਾ ਕੈਨੇਡਾ ਦਾ ਵੀਜ਼ਾ ਆਇਆ ਸੀ।
ਕੈਨੇਡਾ ਜਾਣ ਲਈ ਹਵਾਈ ਜਹਾਜ਼ ਦੀ ਟਿਕਟ ਬੁੱਕ ਕਰਵਾਉਣ ਦੀ ਤਿਆਰੀ ਕੀਤੀ ਜਾ ਰਹੀ ਸੀ। ਇਸ ਦੌਰਾਨ ਰਾਤ ਸਮੇਂ ਜਦੋਂ ਉਨ੍ਹਾਂ ਦੇ ਪਰਿਵਾਰਕ ਮੈਂਬਰ ਸ੍ਰੀ ਚਮਕੌਰ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿੱਚ ਪਿੰਡ ਵਡਾਲਾ ਬਾਂਗਰ ਵਿੱਚ ਬਾਬਾ ਜੀਵਨ ਸਿੰਘ ਗੁਰਦੁਆਰਾ ਸਾਹਿਬ ਵੱਲੋਂ ਕਰਵਾਈ ਜਾ ਰਹੀ ਪ੍ਰਭਾਤ ਫੇਰੀ ਦੀ ਸੇਵਾ ਲਈ ਸੰਗਤਾਂ ਨੂੰ ਵੰਡਣ ਲਈ ਬਦਾਣਾ ਪੈਕ ਕਰ ਰਹੇ ਸਨ।
ਦਿਮਾਗ ਦੀ ਨਾੜੀ ਫ-ਟ-ਣ ਕਾਰਨ ਹੋਈ ਨੌਜਵਾਨ ਦੀ ਮੌ-ਤ
ਇਸ ਦੌਰਾਨ ਰਾਜਵਿੰਦਰ ਸਿੰਘ ਦੇ ਦਿਮਾਗ ਦੀ ਨਾੜੀ ਫ-ਟ-ਣ ਕਾਰਨ ਉਸ ਦੇ ਨੱਕ ਵਿੱਚੋਂ ਖੂ-ਨ ਵਗਣਾ ਸ਼ੁਰੂ ਹੋ ਗਿਆ ਅਤੇ ਉਸ ਦੀ ਮੌਕੇ ਉਤੇ ਹੀ ਮੌ-ਤ ਹੋ ਗਈ। ਕਰਮਜੀਤ ਸਿੰਘ ਨੇ ਦੱਸਿਆ ਕਿ ਵੀਰਵਾਰ ਨੂੰ ਅੰਮ੍ਰਿਤ ਵੇਲੇ ਪ੍ਰਭਾਤ ਫੇਰੀ ਦੀ ਸੇਵਾ ਕਰਨ ਤੋਂ ਬਾਅਦ ਰਾਜਵਿੰਦਰ ਸਿੰਘ ਨੇ ਕੈਨੇਡਾ ਦੀ ਟਿਕਟ ਖਰੀਦਣ ਲਈ ਜਾਣਾ ਸੀ। ਪਰ ਰੱਬ ਨੂੰ ਕੁਝ ਹੋਰ ਹੀ ਮਨਜੂਰ ਸੀ।
ਅੱਗੇ ਕਰਮਜੀਤ ਸਿੰਘ ਨੇ ਦੱਸਿਆ ਕਿ ਰਾਜਵਿੰਦਰ ਸਿੰਘ ਨੂੰ ਕੈਨੇਡਾ ਭੇਜਣ ਵਿੱਚ ਲੱਖਾਂ ਰੁਪਏ ਖਰਚ ਕੀਤੇ ਗਏ। ਰਾਜਵਿੰਦਰ ਸਿੰਘ ਦੀ ਮੌ-ਤ ਦੀ ਖ਼ਬਰ ਸੁਣਦਿਆਂ ਹੀ ਇਲਾਕੇ ਵਿੱਚ ਸੋਗ ਦੀ ਲਹਿਰ ਛਾ ਗਈ ਹੈ। ਬੀਤੇ ਦਿਨ ਪਿੰਡ ਵਡਾਲਾ ਬਾਂਗਰ ਵਿੱਚ ਰਾਜਵਿੰਦਰ ਸਿੰਘ ਦਾ ਸਸਕਾਰ ਕਰ ਦਿੱਤਾ ਗਿਆ।