ਪੰਜਾਬ ਦੇ ਜਿਲ੍ਹਾ ਗੁਰਦਾਸਪੁਰ, ਬਟਾਲਾ ਦੇ ਪਿੰਡ ਸੁਚਾਨੀਆਂ ਦੇ ਰਹਿਣ ਵਾਲੇ ਡਾ: ਅਮੋਲਦੀਪ ਸਿੰਘ ਉਮਰ 25 ਸਾਲ ਦੀ ਬਠਿੰਡਾ ਵਿਚ ਸੜਕ ਹਾਦਸੇ ਦੌਰਾਨ ਮੌ-ਤ ਹੋ ਗਈ। ਮ੍ਰਿਤਕ ਪੰਜਾਬ ਪੁਲਿਸ ਦੇ ਏ. ਡੀ. ਜੀ. ਪੀ. ਗੁਰਵਿੰਦਰ ਸਿੰਘ ਦਾ ਭਾਣਜਾ ਅਤੇ ਪਰਿਵਾਰ ਦਾ ਇਕ-ਲੌਤਾ ਪੁੱਤਰ ਸੀ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇੱਕ ਤੇਜ਼ ਸਪੀਡ ਹੌਂਡਾ ਸਿਟੀ ਡਿਵਾਈਡਰ ਨਾਲ ਟਕਰਾ ਗਈ। ਜਿਸ ਵਿਚ 2 ਲੋਕਾਂ ਦੀ ਮੌ-ਤ ਹੋ ਗਈ ਅਤੇ 2 ਲੋਕ ਜ਼ਖਮੀ ਹੋ ਗਏ। ਇਸ ਹਾਦਸੇ ਤੋਂ ਬਾਅਦ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਛਾ ਗਈ ਹੈ। ਇਸ ਦੇ ਨਾਲ ਹੀ ਪਰਿਵਾਰਕ ਮੈਂਬਰ ਸਦਮੇ ਵਿਚ ਹਨ।
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਮਾਮਾ ਏ. ਡੀ. ਜੀ. ਪੀ. ਗੁਰਵਿੰਦਰ ਸਿੰਘ ਨੇ ਦੱਸਿਆ ਕਿ ਅਮੋਲਦੀਪ ਸਿੰਘ ਬਹੁਤ ਹੀ ਮਿਲਣਸਾਰ ਅਤੇ ਹੋਣਹਾਰ ਲੜਕਾ ਸੀ। 8 ਸਾਲ ਤੱਕ ਡਾਕਟਰੀ ਦੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਉਹ ਜਨਤਾ ਦੀ ਸੇਵਾ ਲਈ ਕੁਝ ਹੀ ਦਿਨਾਂ ਵਿਚ ਮੈਡੀਕਲ ਲਾਈਨ ਵਿਚ ਆਉਣ ਵਾਲਾ ਸੀ। ਉਨ੍ਹਾਂ ਨੇ ਦੱਸਿਆ ਕਿ ਚਾਰੇ ਦੋਸਤ ਇੱਕ ਕਾਰ ਵਿੱਚ ਸਫ਼ਰ ਕਰ ਰਹੇ ਸਨ। ਜਦੋਂ ਉਹ ਬਠਿੰਡਾ ਮਾਲ ਰੋਡ ਉਤੇ ਪਹੁੰਚੇ ਤਾਂ ਕਾਰ ਸੜਕ ਉਤੇ ਬਣੇ ਡਿਵਾਈਡਰ ਨਾਲ ਟਕਰਾ ਗਈ।
ਬਠਿੰਡਾ ਨਗਰ ਨਿਗਮ ਨੂੰ ਡਿਵਾਈਡਰ ਜਲਦੀ ਠੀਕ ਕਰਵਾਉਣ ਦੀ ਕੀਤੀ ਅਪੀਲ
ਇਸ ਹਾਦਸੇ ਵਿੱਚ ਅਮੋਲਦੀਪ ਸਿੰਘ ਅਤੇ ਉਸ ਦੇ ਇੱਕ ਦੋਸਤ ਦੀ ਮੌਕੇ ਉਤੇ ਹੀ ਮੌ-ਤ ਹੋ ਗਈ। ਜਦੋਂ ਕਿ ਕਾਰ ਵਿਚ ਸਵਾਰ ਹੋਰ ਦੋ ਦੋਸਤ ਜ਼ਖਮੀ ਹੋ ਗਏ ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਹੌਂਡਾ ਸਿਟੀ ਕਾਰ ਅਮੋਲਦੀਪ ਸਿੰਘ ਦੀ ਸੀ। ਉਨ੍ਹਾਂ ਦੱਸਿਆ ਕਿ ਇਸ ਹਾਦਸੇ ਕਾਰਨ ਪਰਿਵਾਰ ਨੂੰ ਗਹਿਰਾ ਸਦਮਾ ਲੱਗਿਆ ਹੈ। ਏ. ਡੀ. ਜੀ. ਪੀ. ਗੁਰਿੰਦਰ ਸਿੰਘ ਢਿੱਲੋਂ ਨੇ ਬਠਿੰਡਾ ਨਗਰ ਨਿਗਮ ਨੂੰ ਮਾਲ ਰੋਡ ਉਤੇ ਡਿਵਾਈਡਰ ਨੂੰ ਜਲਦੀ ਠੀਕ ਕਰਵਾਉਣ ਦੀ ਅਪੀਲ ਕੀਤੀ ਹੈ।