ਪੰਜਾਬ ਵਿਚ ਜਿਲ੍ਹਾ ਕਪੂਰਥਲਾ ਦੇ ਕਸਬਾ ਨਡਾਲਾ ਦੇ ਇੱਕ ਨੌਜਵਾਨ ਦੀ ਇਟਲੀ ਵਿੱਚ ਇੱਕ ਸੜਕ ਹਾਦਸੇ ਦੌਰਾਨ ਮੌ-ਤ ਹੋ ਗਈ ਹੈ। ਨੌਜਵਾਨ ਪੁੱਤਰ ਦੀ ਮੌ-ਤ ਹੋਣ ਦੀ ਸੂਚਨਾ ਘਰ ਪਹੁੰਚਣ ਤੋਂ ਬਾਅਦ ਪਰਿਵਾਰ ਵਿਚ ਸੋਗ ਦਾ ਮਾਹੌਲ ਹੈ। ਪਰਿਵਾਰਕ ਮੈਂਬਰਾਂ ਵਲੋਂ ਇਟਲੀ ਸਰਕਾਰ ਤੋਂ ਇਸ ਸੜਕ ਹਾਦਸੇ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ ਗਈ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ 2 ਮਹੀਨੇ ਪਹਿਲਾਂ ਹੀ ਇਟਲੀ ਗਿਆ ਸੀ।
ਇਸ ਮਾਮਲੇ ਬਾਰੇ ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਅਜੈ ਕੁਮਾਰ ਉਮਰ 36 ਸਾਲ ਪੁੱਤਰ ਗੁਰਧਿਆਨ ਵਾਸੀ ਨਡਾਲਾ ਕਪੂਰਥਲਾ ਦੇ ਰਿਸ਼ਤੇਦਾਰ ਮਨਦੀਪ ਕੁਮਾਰ ਨੇ ਦੱਸਿਆ ਕਿ 2 ਮਹੀਨੇ ਪਹਿਲਾਂ ਕਰਜ਼ਾ ਲੈਕੇ ਅਜੈ ਕੁਮਾਰ ਨੂੰ ਰੋਜ਼ੀ-ਰੋਟੀ ਕਮਾਉਣ ਲਈ ਇਟਲੀ ਭੇਜਿਆ ਗਿਆ ਸੀ। ਬੀਤੇ ਦਿਨ ਅਜੈ ਕੁਮਾਰ ਆਪਣੇ ਇਕ ਦੋਸਤ ਰਾਕੇਸ਼ ਕੁਮਾਰ ਦੀ ਕਾਰ ਵਿੱਚ ਕਿਸੇ ਰਿਸ਼ਤੇਦਾਰ ਨੂੰ ਲੈਣ ਲਈ ਲਾਤੀਨਾ ਜ਼ਿਲ੍ਹੇ ਤੋਂ ਫਿਉਮੀਸੀਨੋ ਏਅਰਪੋਰਟ ਉਤੇ ਗਿਆ ਸੀ।
ਤੇਜ ਸਪੀਡ ਕਾਰ ਦੀ ਲਪੇਟ ਵਿਚ ਆਇਆ
ਜਿੱਥੇ ਡਰਾਈਵਰ ਨੇ ਪਾਰਕਿੰਗ ਦੇ ਪੈਸੇ ਬਚਾਉਣ ਲਈ ਏਅਰਪੋਰਟ ਦੇ ਨਜਦੀਕ ਕਾਰ ਨੂੰ ਨੋ ਪਾਰਕਿੰਗ ਜ਼ੋਨ ਵਿਚ ਪਾ ਦਿੱਤਾ ਅਤੇ ਆਪਣੇ ਰਿਸ਼ਤੇਦਾਰ ਦੀ ਫਲਾਈਟ ਦਾ ਇੰਤਜ਼ਾਰ ਕਰਨ ਲੱਗਿਆ। ਇਸੇ ਦੌਰਾਨ ਅਜੇ ਕੁਮਾਰ ਬਾਥਰੂਮ ਜਾਣ ਲਈ ਸੜਕ ਪਾਰ ਕਰਨ ਲੱਗਾ ਤਾਂ ਇਕ ਤੇਜ਼ ਸਪੀਡ ਕਾਰ ਨੇ ਉਸ ਨੂੰ ਟੱਕਰ ਮਾ-ਰ ਦਿੱਤੀ ਅਤੇ ਉਸ ਦੀ ਮੌਕੇ ਉਤੇ ਹੀ ਮੌ-ਤ ਹੋ ਗਈ।
2 ਜੁਆਕਾਂ ਦਾ ਪਿਤਾ ਸੀ ਮ੍ਰਿਤਕ
ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਅਜੈ ਕੁਮਾਰ ਦੇ ਦੋ ਛੋਟੇ ਜੁਆਕ ਹਨ ਅਤੇ ਉਨ੍ਹਾਂ ਨੇ ਇਟਲੀ ਸਰਕਾਰ ਨੂੰ ਹਾਦਸੇ ਦੀ ਜਾਂਚ ਕਰਨ ਦੀ ਅਪੀਲ ਕੀਤੀ ਹੈ ਅਤੇ ਉਨ੍ਹਾਂ ਕਿਹਾ ਅਜੈ ਦੀ ਦੇਹ ਨੂੰ ਭਾਰਤ ਲਿਆਉਣ ਵਿੱਚ ਪਰਿਵਾਰ ਦੀ ਮਦਦ ਕੀਤੀ ਜਾਵੇ।