ਪੰਜਾਬ ਵਿਚ ਜਿਲ੍ਹਾ ਜਲੰਧਰ ਦੀ ਸ਼ੇਰ ਸਿੰਘ ਕਲੋਨੀ ਦੇ ਨੇੜੇ ਇੱਕ 39 ਸਾਲ ਉਮਰ ਦੇ ਐਨ. ਆਰ. ਆਈ. ਵਿਅਕਤੀ ਦੀ ਸ਼ੱ-ਕੀ ਹਾਲ ਵਿੱਚ ਮੌ-ਤ ਹੋ ਗਈ। ਉਸ ਦੀ ਪਹਿਚਾਣ ਸੁਖਪਾਲ ਸਿੰਘ ਸੁੱਖਾ ਵਾਸੀ ਹਰਦੇਵ ਨਗਰ ਦੇ ਰੂਪ ਵਜੋਂ ਹੋਈ ਹੈ। ਉਹ ਕੈਨੇਡਾ ਵਿੱਚ ਪੀ. ਆਰ. (ਪੱਕਾ) ਸੀ ਅਤੇ ਅੱਜ ਉਸ ਨੇ ਵਾਪਸ ਕੈਨੇਡਾ ਨੂੰ ਜਾਣਾ ਸੀ। ਉਸ ਦੀ ਫਲਾਈਟ ਵੀ ਬੁੱਕ ਹੋ ਗਈ ਸੀ। ਪਰ ਇਸ ਤੋਂ ਪਹਿਲਾਂ ਹੀ ਉਸ ਦੀ ਸ਼ੱ-ਕੀ ਹਾਲ ਵਿਚ ਮੌ-ਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਉਸ ਦੇ ਕ-ਤ-ਲ ਹੋਣ ਦਾ ਦੋਸ਼ ਲਗਾਇਆ ਹੈ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਸ਼ੇਰ ਸਿੰਘ ਕਲੋਨੀ ਨੇੜੇ ਮਿਲੀ ਦੇਹ
ਇਸ ਮਾਮਲੇ ਬਾਰੇ ਪ੍ਰਾਪਤ ਜਾਣਕਾਰੀ ਅਨੁਸਾਰ ਸੁਖਪਾਲ ਸਿੰਘ ਸੁੱਖਾ ਬੀਤੀ ਰਾਤ ਆਪਣੀ ਐਕਟਿਵਾ ਉਤੇ ਘਰ ਆ ਰਿਹਾ ਸੀ। ਉਹ ਘਰ ਨਹੀਂ ਪਰਤਿਆ। ਉਦੋਂ ਤੋਂ ਉਸ ਦਾ ਕੋਈ ਸੁਰਾਗ ਨਹੀਂ ਮਿਲਿਆ। ਪਰਿਵਾਰਕ ਮੈਂਬਰਾਂ ਨੂੰ ਸਵੇਰੇ ਸ਼ੇਰ ਸਿੰਘ ਕਲੋਨੀ ਨੇੜੇ ਉਸ ਦੀ ਦੇਹ ਪਈ ਮਿਲੀ। ਉਸ ਨੂੰ ਇਲਾਜ ਲਈ ਪ੍ਰਾਈਵੇਟ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰ ਨੇ ਸੁਖਪਾਲ ਸਿੰਘ ਨੂੰ ਲਿਜਾਂਦਿਆਂ ਹੀ ਮ੍ਰਿਤਕ ਐਲਾਨ ਕਰ ਦਿੱਤਾ।
ਪਰਿਵਾਰ ਨੇ ਲਾਏ ਗੰਭੀਰ ਦੋਸ਼
ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਹੈ ਕਿ ਸੁਖਪਾਲ ਸਿੰਘ ਦੀ ਕੁੱਟ-ਮਾਰ ਕੀਤੀ ਗਈ ਅਤੇ ਉਸ ਨੂੰ ਜ਼ਖਮੀ ਹਾਲ ਵਿੱਚ ਉੱਥੇ ਹੀ ਸੁੱ-ਟ ਦਿੱਤਾ ਗਿਆ। ਇਸ ਕਾਰਨ ਉਸ ਦੀ ਮੌ-ਤ ਹੋ ਗਈ ਹੈ। ਸੁੱਖਾ ਵਿਆਹਿਆ ਹੋਇਆ ਸੀ ਅਤੇ 3 ਭੈਣਾਂ ਦਾ ਇਕ-ਲੌਤਾ ਭਰਾ ਸੀ। ਇਸ ਮਾਮਲੇ ਦੀ ਸੂਚਨਾ ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ ਨੂੰ ਦੇ ਦਿੱਤੀ ਗਈ ਹੈ। ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।