ਜਿਲ੍ਹਾ ਗੁਰਦਾਸਪੁਰ (ਪੰਜਾਬ) ਦੇ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ ਪਿੰਡ ਮਸਰਾਲਾ ਦੇ 24 ਸਾਲ ਉਮਰ ਦੇ ਨੌਜਵਾਨ ਦੀ ਕੈਨੇਡਾ ਵਿਚ ਮੌ-ਤ ਹੋ ਗਈ। ਮ੍ਰਿਤਕ ਦੀ ਪਹਿਚਾਣ ਅਮਨਦੀਪ ਸਿੰਘ ਦੇ ਰੂਪ ਵਜੋਂ ਹੋਈ ਹੈ। ਜੋ ਸਾਲ 2019 ਵਿਚ ਸਟੱਡੀ ਵੀਜ਼ੇ ਉਤੇ ਕੈਨੇਡਾ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਭਾਰਤ (ਪੰਜਾਬ) ਪਰਤਣ ਲਈ ਆਪਣਾ ਸਮਾਨ ਪੈਕ ਕਰ ਰਿਹਾ ਸੀ। ਇਸ ਦੌਰਾਨ ਦਿਮਾਗ ਦੀ ਨਾੜੀ ਫ-ਟ ਗਈ ਅਤੇ ਕੰਨਾਂ ਵਿਚੋਂ ਬਲੱਡ ਵਹਿਣ ਲੱਗਿਆ। ਜਦੋਂ ਉਸ ਨੂੰ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰ ਨੇ ਮ੍ਰਿਤਕ ਐਲਾਨ ਕਰ ਦਿੱਤਾ।
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਦੇ ਪਿਤਾ ਨਿਸ਼ਾਨ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਅਮਨਦੀਪ ਸਿੰਘ (ਗੋਪੀ) ਕੈਨੇਡਾ ਦੇ ਸ਼ਹਿਰ ਬ੍ਰਹਮਟਨ ਵਿਖੇ ਸਟੱਡੀ ਵੀਜ਼ੇ ਉਤੇ ਪੜ੍ਹਨ ਲਈ ਗਿਆ ਸੀ। ਕੁਝ ਮਹੀਨੇ ਪਹਿਲਾਂ ਸਤੰਬਰ 2023 ਵਿੱਚ ਉਹ ਆਪਣੇ ਪਰਿਵਾਰ ਨੂੰ ਮਿਲਣ ਲਈ ਪਿੰਡ ਮਸਰਾਲਾ ਆਇਆ ਸੀ। ਕੁਝ ਸਮਾਂ ਰੁਕਣ ਤੋਂ ਬਾਅਦ ਉਹ ਵਾਪਸ ਕੈਨੇਡਾ ਚਲਿਆ ਗਿਆ।
ਦਿਮਾਗ ਦੀ ਨਾੜੀ ਫ-ਟ-ਣ ਕਾਰਨ ਹੋਈ ਮੌ-ਤ
ਪਿਤਾ ਨੇ ਦੱਸਿਆ ਕਿ ਉਸ ਵਲੋਂ 26 ਦਸੰਬਰ ਲਈ ਟਿਕਟ ਬੁੱਕ ਕਰਵਾਈ ਗਈ ਸੀ। ਉਸ ਨੇ ਭਾਰਤ (ਪੰਜਾਬ) ਵਾਪਸ ਆਉਣ ਲਈ ਆਪਣਾ ਸਾਮਾਨ ਵੀ ਪੈਕ ਕਰ ਲਿਆ ਸੀ ਪਰ 26 ਦਸੰਬਰ ਨੂੰ ਦੁਪਹਿਰ 1 ਵਜੇ ਦੇ ਕਰੀਬ ਅਚਾਨਕ ਉਸ ਦੇ ਦਿਮਾਗ ਦੀ ਨਾੜੀ ਫ-ਟ ਗਈ ਅਤੇ ਉਸ ਦੇ ਕੰਨ ਵਿਚੋਂ ਬਲੱਡ ਨਿਕਲਣ ਲੱਗਿਆ, ਜਿਸ ਕਾਰਨ ਉਸ ਦੇ ਦੋਸਤਾਂ ਨੇ ਉਸ ਨੂੰ ਤੁਰੰਤ ਐਂਬੂਲੈਂਸ ਰਾਹੀਂ ਇਲਾਜ ਲਈ ਹਸਪਤਾਲ ਪਹੁੰਚਦੇ ਕੀਤਾ। ਜਿੱਥੇ ਡਾਕਟਰ ਵੱਲੋਂ ਇਲਾਜ ਦੌਰਾਨ ਉਸ ਦੇ ਪੁੱਤਰ ਦੀ ਮੌ-ਤ ਹੋ ਗਈ।
ਪਰਿਵਾਰ ਨੇ ਸਰਕਾਰ ਨੂੰ ਕੀਤੀ ਅਪੀਲ
ਮ੍ਰਿਤਕ ਨੌਜਵਾਨ ਦੇ ਪਿਤਾ ਨਿਸ਼ਾਨ ਸਿੰਘ ਵਲੋਂ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਕਿ ਉਸ ਦੇ ਪੁੱਤਰ ਦੀ ਦੇਹ ਨੂੰ ਭਾਰਤ ਲਿਆਉਣ ਲਈ ਉਨ੍ਹਾਂ ਮਦਦ ਕੀਤੀ ਜਾਵੇ। ਨੌਜਵਾਨ ਦੀ ਮੌ-ਤ ਦੀ ਸੂਚਨਾ ਮਿਲਣ ਤੋਂ ਬਾਅਦ ਡੇਰਾ ਬਾਬਾ ਨਾਨਕ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਇਲਾਕੇ ਦੇ ਲੋਕ ਵੱਡੀ ਗਿਣਤੀ ਵਿੱਚ ਪਿੰਡ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕਰ ਰਹੇ ਹਨ।