ਨੌਜਵਾਨ ਲੜਕੇ ਨੇ ਕਰ ਲਿਆ ਦੁ-ਖ-ਦ ਕਾਰ-ਨਾਮਾ, ਅਜੇ 9 ਮਹੀਨੇ ਪਹਿਲਾਂ ਹੀ ਹੋਇਆ ਸੀ ਵਿਆਹ, ਘਰ ਵਿਚ ਸੋਗ

Punjab

ਤਰਨਤਾਰਨ (ਪੰਜਾਬ) ਦੇ ਥਾਣਾ ਸਦਰ ਅਧੀਨ ਪੈਂਦੇ ਪਿੰਡ ਰਸਿਆਣਾ ਵਿੱਚ ਹਰਸਿਮਰਨਜੀਤ ਸਿੰਘ ਨਾਮ ਦੇ ਇੱਕ ਵਿਆਹੇ ਹੋਏ ਲੜਕੇ ਨੇ ਗੋ-ਲੀ ਨਾਲ ਆਪਣੀ ਜਿੰਦਗੀ ਸਮਾ-ਪਤ ਕਰ ਲਈ ਹੈ। ਇਸ ਮਾਮਲੇ ਦੀ ਸੂਚਨਾ ਮਿਲਦੇ ਸਾਰ ਹੀ ਸਥਾਨਕ ਪੁਲਿਸ ਘ-ਟ-ਨਾ ਵਾਲੀ ਥਾਂ ਉਤੇ ਪਹੁੰਚ ਗਈ ਅਤੇ ਪੁਲਿਸ ਨੇ ਦੇਹ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ।

ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਹਰਸਿਮਰਨਜੀਤ ਸਿੰਘ ਦਾ ਸਿਰਫ 9 ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ। ਅੱਜ ਸਵੇਰੇ ਜਦੋਂ ਉਹ ਦਰਬਾਰ ਸਾਹਿਬ ਮੱਥਾ ਟੇਕ ਕੇ ਆਇਆ ਤਾਂ ਉਸ ਨੇ ਆਪਣੇ ਆਪ ਨੂੰ ਗੋ-ਲੀ ਮਾ-ਰ ਲਈ ਅਤੇ ਉਸ ਦਾ ਮੋਬਾਈਲ ਫੋਨ ਵੀ ਟੁੱਟਿਆ ਹੋਇਆ ਮਿਲਿਆ ਹੈ। ਇਸ ਘ-ਟ-ਨਾ ਤੋਂ ਬਾਅਦ ਪਰਿਵਾਰ ਦੇ ਮੈਂਬਰ ਗਹਿਰੇ ਸਦਮੇ ਵਿਚ ਹਨ ਅਤੇ ਘਰ ਵਿਚ ਮਾਤਮ ਛਾਇਆ ਹੋਇਆ ਹੈ।

ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਹਰਸਿਮਰਨਜੀਤ ਸਿੰਘ ਦੀ ਪਤਨੀ ਆਪਣੇ ਪੇਕੇ ਘਰ ਗਈ ਹੋਈ ਸੀ ਜਦੋਂ ਉਸ ਨੂੰ ਪਤਾ ਲੱਗਾ ਕਿ ਉਸ ਦੇ ਪਤੀ ਨੇ ਖੁਦ ਨੂੰ ਗੋ-ਲੀ ਮਾ-ਰ ਲਈ ਹੈ ਤਾਂ ਉਹ ਵਾਪਸ ਆ ਗਈ। ਇਸ ਮਾਮਲੇ ਸਬੰਧੀ ਪਰਿਵਾਰ ਅਜੇ ਕੁਝ ਵੀ ਦੱਸਣ ਨੂੰ ਤਿਆਰ ਨਹੀਂ ਹੈ ਪਰ ਪੁਲਿਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੌਰਾਨ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਹਰਸਿਮਰਨ ਸਿੰਘ ਦਾ ਕਿਸੇ ਨਾਲ ਕੋਈ ਝ-ਗ-ੜਾ ਨਹੀਂ ਸੀ ਪਰ ਉਸ ਨੇ ਇਹ ਕਦਮ ਕਿਉਂ ਚੱਕ ਲਿਆ, ਇਸ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।

Leave a Reply

Your email address will not be published. Required fields are marked *