ਪੰਜਾਬ ਵਿਚ ਬਰਨਾਲਾ ਤੋਂ ਬਠਿੰਡਾ ਨੈਸ਼ਨਲ ਹਾਈਵੇ ਉਤੇ ਬਣ ਰਹੇ ਨਵੇਂ ਹੋਟਲ ਦੀ ਇਮਾਰਤ ਵਿੱਚ ਅੱਜ ਸਵੇਰੇ 60 ਸਾਲ ਉਮਰ ਦੇ ਵਿਅਕਤੀ ਦਾ ਕ-ਤ-ਲ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਘ-ਟ-ਨਾ ਤੋਂ ਬਾਅਦ ਆਸਪਾਸ ਦੇ ਇਲਾਕੇ ਵਿਚ ਡ-ਰ ਦਾ ਮਾਹੌਲ ਹੈ। ਮ੍ਰਿਤਕ ਵਿਅਕਤੀ ਦੀ ਪਹਿਚਾਣ ਮਹਿੰਦਰ ਸਿੰਘ ਵਾਸੀ ਹਮੀਰਗੜ੍ਹ ਹਰਿਆਣਾ ਦੇ ਰੂਪ ਵਜੋਂ ਹੋਈ ਹੈ, ਜੋ ਕਿ ਹੋਟਲ ਵਿੱਚ ਰਾਤ ਦੇ ਚੌਕੀਦਾਰ ਵਜੋਂ ਕੰਮ ਕਰਦਾ ਸੀ।
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਹੋਟਲ ਦੇ ਮਾਲਕ ਸੰਦੀਪ ਨੇ ਦੱਸਿਆ ਕਿ ਇੱਥੇ ਪਿਛਲੇ ਕੁਝ ਮਹੀਨਿਆਂ ਤੋਂ ਹੋਟਲ ਦੀ ਉਸਾਰੀ ਦਾ ਕੰਮ ਚੱਲ ਰਿਹਾ ਸੀ। ਮ੍ਰਿਤਕ ਵਿਅਕਤੀ ਉਸ ਦਾ ਮਾਮਾ ਸੀ, ਜੋ ਕਿ ਹੋਟਲ ਦੇ ਨਿਰਮਾਣ ਦੌਰਾਨ ਰਾਤ ਨੂੰ ਇੱਥੇ ਰੁਕਿਆ ਸੀ ਅਤੇ ਉਸ ਦਾ ਬੇ-ਰ-ਹਿ-ਮੀ ਨਾਲ ਕ-ਤ-ਲ ਕਰ ਦਿੱਤਾ ਗਿਆ। ਸਵੇਰੇ ਜਦੋਂ ਹੋਟਲ ਵਿੱਚ ਕੰਮ ਕਰਨ ਵਾਲਾ ਮਕੈਨਿਕ ਆਇਆ ਤਾਂ ਉਸ ਵਲੋਂ ਇਸ ਮਾਮਲੇ ਸਬੰਧੀ ਹੋਟਲ ਦੇ ਮਾਲਕ ਨੂੰ ਸੂਚਿਤ ਕੀਤਾ ਗਿਆ।
ਸੂਚਨਾ ਮਿਲਣ ਤੋਂ ਬਾਅਦ ਸੀ. ਆਈ. ਏ. ਸਟਾਫ਼ ਸਮੇਤ ਫੋਰੈਂਸਿਕ ਟੀਮ ਮੌਕੇ ਉਤੇ ਪਹੁੰਚ ਗਈ ਅਤੇ ਡੀ. ਐਸ. ਪੀ. ਬਰਨਾਲਾ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੇ ਹਨ। ਇਸ ਮੌਕੇ ਡੀ. ਐਸ. ਪੀ. ਸਤਵੀਰ ਸਿੰਘ ਨੇ ਦੱਸਿਆ ਕਿ ਹੋਟਲ ਦਾ ਮਾਲਕ ਸੰਗਰੂਰ ਦਾ ਰਹਿਣ ਵਾਲਾ ਹੈ ਅਤੇ ਬੀਤੀ ਰਾਤ ਉਸ ਦੇ ਰਿਸ਼ਤੇਦਾਰ ਦਾ ਕ-ਤ-ਲ ਕਰ ਦਿੱਤਾ ਗਿਆ, ਜਿਸ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਹੋਟਲ ਮਾਲਕ ਸੰਦੀਪ ਸਿੰਘ ਗਿੱਲ ਦੇ ਬਿਆਨਾਂ ਦੇ ਆਧਾਰ ਉਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਫਿਲਹਾਲ ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਦੋਸ਼ੀਆਂ ਨੂੰ ਜਲਦੀ ਗ੍ਰਿਫਤਾਰ ਕੀਤਾ ਜਾਵੇ।