ਜਿਲ੍ਹਾ ਬਠਿੰਡਾ (ਪੰਜਾਬ) ਦੇ ਕੈਂਟ ਥਾਣੇ ਵਿੱਚ ਚਾਰ ਸਾਲ ਪੁਰਾਣੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਇੱਕ ਨੌਜਵਾਨ ਦੀ ਸ਼ੱ-ਕੀ ਹਾਲ ਵਿੱਚ ਮੌ-ਤ ਹੋ ਗਈ। ਪੁਲਿਸ ਦਾ ਕਹਿਣਾ ਹੈ ਕਿ ਗ੍ਰਿਫਤਾਰ ਨੌਜਵਾਨ ਦਾ ਹਾਲ ਅਚਾ-ਨਕ ਨਾਜ਼ੁਕ ਹੋ ਗਿਆ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਭਰਤੀ ਕਰਵਾਇਆ ਗਿਆ, ਜਿੱਥੇ ਉਸ ਦੀ ਮੌ-ਤ ਹੋ ਗਈ। ਇਸ ਦੇ ਨਾਲ ਹੀ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਕਿ ਮੌ-ਤ ਪੁਲਿਸ ਮੁਲਾ-ਜ਼ਮਾਂ ਵੱਲੋਂ ਕੀਤੀ ਕੁੱ-ਟ-ਮਾ-ਰ ਕਾਰਨ ਹੋਈ ਹੈ।
ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਇਸ ਮਾਮਲੇ ਦੀ ਜਾਂਚ ਅਤੇ ਦੋਸ਼ੀ ਪੁਲਿਸ ਮੁਲਾ-ਜ਼ਮਾਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ। ਇਸ ਦੌਰਾਨ ਸੂਚਨਾ ਮਿਲਣ ਉਤੇ ਮੌਕੇ ਉਤੇ ਪਹੁੰਚੇ ਡੀ. ਐਸ. ਪੀ. ਸਿਟੀ ਨੇ ਇਸ ਮਾਮਲੇ ਦੀ ਜਾਂਚ ਦਾ ਭਰੋਸਾ ਦਿੱਤਾ ਹੈ। ਨੌਜਵਾਨ ਦੀ ਮੌ-ਤ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਦੇਹ ਦਾ ਪੋਸਟ ਮਾਰਟਮ ਕਰਵਾਇਆ ਜਾ ਰਿਹਾ ਹੈ।
ਵੀਰਵਾਰ ਸਵੇਰੇ ਘਰੋਂ ਕੀਤਾ ਸੀ ਗ੍ਰਿਫ-ਤਾਰ
ਪ੍ਰਾਪਤ ਜਾਣਕਾਰੀ ਅਨੁਸਾਰ ਕੈਂਟ ਥਾਣੇ ਦੀ ਪੁਲਿਸ ਨੇ 1 ਨਵੰਬਰ 2019 ਨੂੰ ਪਿੰਡ ਸਿਧਾਣਾ ਦੇ ਰਹਿਣ ਵਾਲੇ ਮਨਮੋਹਨ ਸਿੰਘ ਖਲੀਫ ਉਮਰ 23 ਸਾਲ ਖਿਲਾਫ ਲੁੱ-ਟ ਦਾ ਮਾਮਲਾ ਦਰਜ ਕੀਤਾ ਸੀ। ਜਿਸ ਵਿਚ ਉਹ ਫਰਾਰ ਚੱਲ ਰਿਹਾ ਸੀ। ਬੀਤੇ ਵੀਰਵਾਰ ਥਾਣਾ ਕੈਂਟ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ਉਤੇ ਦੋਸ਼ੀ ਮਨਮੋਹਨ ਸਿੰਘ ਨੂੰ ਉਸ ਦੇ ਪਿੰਡ ਸਿਧਾਣਾ ਤੋਂ ਗ੍ਰਿਫਤਾਰ ਕੀਤਾ ਸੀ। ਵੀਰਵਾਰ ਸ਼ਾਮ ਨੂੰ ਪੁਲਿਸ ਹਿਰਾ-ਸਤ ਵਿਚ ਉਸ ਦੀ ਸ਼ੱ-ਕੀ ਹਾਲ ਵਿਚ ਮੌ-ਤ ਹੋ ਗਈ।
ਇਸ ਮਾਮਲੇ ਵਿਚ ਮ੍ਰਿਤਕ ਨੌਜਵਾਨ ਦੀ ਚਾਚੀ ਜਸਵਿੰਦਰ ਕੌਰ ਨੇ ਦੋਸ਼ ਲਾਇਆ ਕਿ ਵੀਰਵਾਰ ਸਵੇਰੇ ਉਸ ਦੇ ਭਤੀਜੇ ਨੂੰ ਕੈਂਟ ਪੁਲਿਸ ਨੇ ਉਸ ਦੇ ਘਰੋਂ ਗ੍ਰਿਫ਼-ਤਾਰ ਕੀਤਾ ਸੀ, ਜਿਸ ਤੋਂ ਬਾਅਦ ਉਹ ਭਤੀਜੇ ਨੂੰ ਮਿਲਣ ਲਈ ਕੈਂਟ ਥਾਣੇ ਗਈ ਸੀ। ਦੁਪਹਿਰ ਦਾ ਖਾਣਾ ਦੇਣ ਤੋਂ ਬਾਅਦ ਜਦੋਂ ਉਹ ਵਾਪਸ ਆਈ ਤਾਂ ਭਤੀਜਾ ਮਨਮੋਹਨ ਠੀਕ ਸੀ। ਸ਼ਾਮ ਨੂੰ ਜਦੋਂ ਉਹ ਫਿਰ ਖਾਣਾ ਲੈ ਕੇ ਕੈਂਟ ਥਾਣੇ ਪਹੁੰਚੀ ਤਾਂ ਉਨ੍ਹਾਂ ਨੇ ਦੱਸਿਆ ਕਿ ਭਤੀਜੇ ਦੀ ਤਬੀਅਤ ਖਰਾਬ ਹੈ ਅਤੇ ਉਸ ਨੂੰ ਹਸਪਤਾਲ ਭਰਤੀ ਕਰਾਇਆ ਗਿਆ ਹੈ।
ਡੀ. ਐੱਸ. ਪੀ. ਨੇ ਮਾਮਲੇ ਦੀ ਜਾਂਚ ਦਾ ਦਿੱਤਾ ਭਰੋਸਾ
ਜਦੋਂ ਉਹ ਉੱਥੇ ਪਹੁੰਚੇ ਤਾਂ ਉਸ ਦੀ ਮੌ-ਤ ਹੋ ਚੁੱਕੀ ਸੀ। ਚਾਚੀ ਜਸਵਿੰਦਰ ਕੌਰ ਨੇ ਦੋਸ਼ ਲਾਇਆ ਕਿ ਪੁਲਿਸ ਮੁਲਾ-ਜ਼ਮਾਂ ਨੇ ਉਸ ਦੇ ਭਤੀਜੇ ਦੀ ਕੁੱ-ਟ-ਮਾ-ਰ ਕੀਤੀ, ਜਿਸ ਕਾਰਨ ਉਸ ਦੀ ਮੌ-ਤ ਹੋ ਗਈ। ਭਤੀਜਾ ਤੁਰਨ ਤੋਂ ਅਸ-ਮਰੱਥ ਸੀ। ਇਸ ਦੌਰਾਨ ਡੀ. ਐਸ. ਪੀ. ਸਿਟੀ ਵਲੋਂ ਇਨ੍ਹਾਂ ਸਾਰੇ ਦੋਸ਼ਾਂ ਦੀ ਜਾਂਚ ਕਰਕੇ ਇਨਸਾਫ਼ ਦਿਵਾਉਣ ਦਾ ਭਰੋਸਾ ਦਿੱਤਾ ਗਿਆ ਹੈ।