ਪੰਜਾਬ ਵਿਚ ਨਵਾਂਸ਼ਹਿਰ ਤੋਂ ਰੋਪੜ ਨੈਸ਼ਨਲ ਹਾਈਵੇ ਉਤੇ ਪਿੰਡ ਕਮਾਲਪੁਰ ਥਾਣਾ ਕਾਠਗੜ੍ਹ ਮੋੜ ਨੇੜੇ ਮੋਟਰਸਾਈਕਲ ਅਤੇ ਕਾਰ ਵਿਚਾਲੇ ਟੱ-ਕ-ਰ ਹੋ ਗਈ। ਇਸ ਦੌਰਾਨ ਕਾਰ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਘੜੀਸ ਕੇ ਨੇੜਲੇ ਪੈਟਰੋਲ ਪੰਪ ਤੱਕ ਲੈ ਗਈ। ਇਸ ਹਾਦਸੇ ਤੋਂ ਬਾਅਦ ਕਾਰ ਡਰਾਈਵਰ ਅਤੇ ਕਾਰ ਵਿੱਚ ਸਵਾਰ ਲੋਕ ਮੌਕੇ ਤੋਂ ਫ਼ਰਾਰ ਹੋ ਗਏ।
ਇਸ ਦੌਰਾਨ ਦੋਵਾਂ ਪ੍ਰਵਾਸੀ ਮਜ਼ਦੂਰਾਂ ਦੀ ਮੌ-ਤ ਹੋ ਗਈ। ਇਹ ਹਾਦਸਾ ਰਾਤ ਨੂੰ ਕਰੀਬ ਸਾਢੇ ਅੱਠ ਵਜੇ ਵਾਪਰਿਆ ਹੈ। ਇਸ ਸਬੰਧੀ ਸੂਚਨਾ ਮਿਲਣ ਤੋਂ ਬਾਅਦ ਕਾਠਗੜ੍ਹ ਥਾਣੇ ਦੇ ਐਸ. ਐਚ. ਓ. ਇੰਸਪੈਕਟਰ ਪੰਕਜ ਕੁਮਾਰ ਅਤੇ ਡੀ. ਐਸ. ਪੀ. ਬਲਾਚੌਰ ਸ਼ਾਮ ਸੁੰਦਰ ਸ਼ਰਮਾ ਵੀ ਪੁਲਿਸ ਪਾਰਟੀ ਸਮੇਤ ਮੌਕੇ ਉਤੇ ਪਹੁੰਚੇ।
ਯੂਪੀ ਦੇ ਵਸਨੀਕ ਸੀ ਮ੍ਰਿਤਕ
ਇਸ ਮਾਮਲੇ ਸਬੰਧੀ ਪੁਲਿਸ ਦੇ ਦੱਸਣ ਅਨੁਸਾਰ ਇਹ ਦੋਵੇਂ ਪ੍ਰਵਾਸੀ ਮਜ਼ਦੂਰ ਲੱਕੜਾਂ ਕੱਟਣ ਦਾ ਕੰਮ ਕਰਦੇ ਸਨ। ਇਨ੍ਹਾਂ ਵਿਚੋਂ ਇਕ ਦੀ ਪਹਿਚਾਣ ਮਨੀਸ਼ ਕੁਮਾਰ ਵਾਸੀ ਗਯਾ ਘਾਟ ਮੁਜ਼ੱਫਰਨਗਰ ਯੂ. ਪੀ. ਅਤੇ ਦੂਜੇ ਵਿਅਕਤੀ ਦੀ ਪਹਿਚਾਣ ਸਰੋਜ ਕੁਮਾਰ ਦੇ ਰੂਪ ਵਜੋਂ ਹੋਈ ਹੈ।
ਕੰਮ ਤੋਂ ਵਾਪਿਸ ਆ ਰਹੇ ਸੀ
ਪੁਲਿਸ ਦੇ ਦੱਸਣ ਅਨੁਸਾਰ ਇਹ ਦੋਵੇਂ ਆਪਣੇ ਮੋਟਰਸਾਈਕਲ ਉਤੇ ਕੰਮ ਤੋਂ ਵਾਪਸ ਆ ਰਹੇ ਸਨ, ਜਦੋਂ ਉਹ ਸੜਕ ਪਾਰ ਕਰਦੇ ਹੋਏ ਪਿੰਡ ਕਮਾਲਪੁਰ ਸਰਵਿਸ ਰੋਡ ਦੇ ਕੱਟ ਕੋਲ ਪਹੁੰਚੇ ਤਾਂ ਬਲਾਚੌਰ ਵਾਲੇ ਪਾਸੇ ਤੋਂ ਇੱਕ ਚਿੱਟੇ ਰੰਗ ਦੀ ਮਹਿੰਦਰਾ ਐਕਸਯੂਵੀ ਕਾਰ ਨੰਬਰ ਪੀਬੀ-ਈਡੀ-4473 ਤੇਜ਼ ਸਪੀਡ ਨਾਲ ਆ ਰਹੀ ਸੀ। ਜਿਸ ਨਾਲ ਟੱ-ਕ-ਰ ਹੋ ਗਈ। ਕਾਰ ਵਿੱਚ ਤਿੰਨ ਵਿਅਕਤੀ ਸਵਾਰ ਸਨ। ਇਸ ਹਾਦਸੇ ਵਿਚ ਦੋਵੇਂ ਪ੍ਰਵਾਸੀ ਮਜ਼ਦੂਰਾਂ ਦੀ ਮੌਕੇ ਉਤੇ ਹੀ ਮੌ-ਤ ਹੋ ਗਈ। ਇਸ ਹਾਦਸੇ ਤੋਂ ਬਾਅਦ ਕਾਰ ਡਰਾਈਵਰ ਅਤੇ ਕਾਰ ਵਿੱਚ ਸਵਾਰ ਲੋਕ ਮੌਕੇ ਤੋਂ ਫ਼ਰਾਰ ਹੋ ਗਏ।
ਦੋਵੇਂ ਵਾਹਨ ਪੁਲਿਸ ਨੇ ਕਬਜ਼ੇ ਵਿੱਚ ਲਏ
ਪੁਲਿਸ ਵਲੋਂ ਦੋਵਾਂ ਪ੍ਰਵਾਸੀ ਮਜ਼ਦੂਰਾਂ ਦੀਆਂ ਦੇਹਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟ ਮਾਰਟਮ ਲਈ ਬਲਾਚੌਰ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ ਗਿਆ ਹੈ। ਪੁਲਿਸ ਵੱਲੋਂ ਹਾਦਸਾ-ਗ੍ਰਸਤ ਮੋਟਰਸਾਈਕਲ ਅਤੇ ਕਾਰ ਨੂੰ ਕਬਜ਼ੇ ਵਿਚ ਲੈ ਕੇ ਅੱਗੇ ਦੀ ਕਾਰਵਾਈ ਅਰੰਭ ਦਿੱਤੀ ਗਈ ਹੈ।