ਨਹਿਰ ਨੇੜੇਓ, ਸ਼ੱ-ਕੀ ਹਾਲ ਵਿਚ ਮਿਲੀ, ਡੀ. ਐੱਸ. ਪੀ. ਦੀ ਦੇਹ, ਕੋਲੋਂ ਮਿਲੇ ਪਹਿਚਾਣ ਪੱਤਰ ਤੋਂ ਹੋਈ ਸ਼ਨਾਖਤ, ਜਾਂਚ ਜਾਰੀ

Punjab

ਜਿਲ੍ਹਾ ਜਲੰਧਰ (ਪੰਜਾਬ) ਵਿੱਚ ਬਸਤੀ ਬਾਵਾ ਖੇਲ ਨਹਿਰ ਦੇ ਕੋਲ ਇੱਕ ਡੀ. ਐਸ. ਪੀ. ਦੀ ਦੇਹ ਮਿਲੀ ਹੈ। ਇਸ ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ਉਤੇ ਪਹੁੰਚ ਗਈ। ਦੇਹ ਕੋਲੋਂ ਇਕ ਪਹਿਚਾਣ ਪੱਤਰ ਬਰਾਮਦ ਹੋਇਆ ਹੈ। ਮ੍ਰਿਤਕ ਦੀ ਪਹਿਚਾਣ ਦਲਬੀਰ ਸਿੰਘ ਦਿਓਲ ਦੇ ਰੂਪ ਵਜੋਂ ਹੋਈ ਹੈ। ਦਲਬੀਰ ਸਿੰਘ ਸੰਗਰੂਰ ਦੇ ਪਿੰਡ ਲੱਧਾ ਕੋਠੀ ਦਾ ਰਹਿਣ ਵਾਲਾ ਸੀ। ਦਲਬੀਰ ਸਿੰਘ ਪੀ. ਏ. ਪੀ. ਸਿਖਲਾਈ ਕੇਂਦਰ ਵਿੱਚ ਤਾਇਨਾਤ ਸੀ। ਦੱਸਿਆ ਜਾ ਰਿਹਾ ਕਿ ਪਿੰਡ ਮੰਡ ਨੇੜੇ ਡੀ. ਐਸ. ਪੀ. ਦਿਓਲ ਵੱਲੋਂ ਫਾਇਰ ਵੀ ਕੀਤੇ ਗਏ ਸਨ। ਉਦੋਂ ਉਸ ਦਾ ਪਿੰਡ ਵਾਸੀਆਂ ਨਾਲ ਸਮਝੌਤਾ ਹੋ ਗਿਆ ਸੀ। ਪੁਲਿਸ ਨੇ ਵਾਰਦਾਤ ਵਾਲੀ ਥਾਂ ਤੋਂ ਮਿਲੇ ਪਰਸ ਨੂੰ ਫੋਰੈਂਸਿਕ ਜਾਂਚ ਲਈ ਭੇਜ ਦਿੱਤਾ ਹੈ।

ਜੇਸੀਪੀ ਨੇ ਦੱਸਿਆ- ਮਾਮਲਾ ਦੁਰ-ਘਟਨਾ ਦਾ ਜਾਪਦਾ ਹੈ

ਜੇ. ਸੀ. ਪੀ. ਸੰਦੀਪ ਸ਼ਰਮਾ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਮਾਮਲਾ ਹਾਦਸਾ ਲੱਗ ਰਿਹਾ ਹੈ। ਡੀ. ਐਸ. ਪੀ. ਦਲਬੀਰ ਸਿੰਘ ਰਾਤ ਨੂੰ ਪੈਦਲ ਕਿਤੇ ਜਾ ਰਹੇ ਸਨ। ਇਸ ਦੌਰਾਨ ਕਿਸੇ ਗੱਡੀ ਨੇ ਉਨ੍ਹਾਂ ਨੂੰ ਟੱਕਰ ਮਾ-ਰ ਦਿੱਤੀ। ਜਿਸ ਕਾਰਨ ਉਨ੍ਹਾਂ ਦੇ ਸਿਰ ਨਾਲ ਕੋਈ ਚੀਜ਼ ਟਕਰਾ ਗਈ। ਜਿਸ ਕਾਰਨ ਉਨ੍ਹਾਂ ਦੀ ਮੌ-ਤ ਹੋ ਗਈ। ਜੇ. ਸੀ. ਪੀ. ਸ਼ਰਮਾ ਨੇ ਦੱਸਿਆ ਕਿ ਇਲਾਕੇ ਦੇ CCTV ਫੁਟੇਜ ਚੈੱਕ ਕੀਤੇ ਜਾ ਰਹੇ ਹਨ। ਤਾਂ ਕਿ ਪਤਾ ਲਗਾਇਆ ਜਾ ਸਕੇ ਕਿ ਇਹ ਹਾਦਸਾ ਕਿਵੇਂ ਵਾਪਰਿਆ ਹੈ। ਜੇਕਰ ਇਹ ਹਾਦਸਾ ਨਹੀਂ ਤਾਂ ਸਿਰ ਉਤੇ ਜ਼ਖ਼ਮ ਕਿਵੇਂ ਹੋਇਆ? ਫਿਲਹਾਲ ਮਾਮਲੇ ਦੀ ਵੱਖੋ ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ।

ਡੀ. ਐਸ. ਪੀ. ਦੇ ਸਿਰ ਉਤੇ ਸੀ ਡੂੰ-ਘਾ ਜ਼ਖ਼ਮ

ਪ੍ਰਾਪਤ ਜਾਣਕਾਰੀ ਅਨੁਸਾਰ ਇਸ ਮਾਮਲੇ ਦੀ ਸੂਚਨਾ ਸਵੇਰੇ ਰਾਹਗੀਰਾਂ ਵੱਲੋਂ ਪੁਲਿਸ ਕੰਟਰੋਲ ਰੂਮ ਨੂੰ ਦਿੱਤੀ ਗਈ। ਜਿਸ ਤੋਂ ਬਾਅਦ ਥਾਣਾ-2 ਦੀ ਪੁਲਿਸ ਘਟਨਾ ਵਾਲੀ ਥਾਂ ਉਤੇ ਜਾਂਚ ਲਈ ਪਹੁੰਚੀ। ਦੇਹ ਨੂੰ ਪੋਸਟ ਮਾਰਟਮ ਲਈ ਭੇਜ ਦਿੱਤਾ ਗਿਆ। ਵਾਰ-ਦਾਤ ਵਾਲੀ ਥਾਂ ਤੋਂ ਮਿਲੇ ਪਰਸ ਤੋਂ ਉਨ੍ਹਾਂ ਦੀ ਪਹਿਚਾਣ ਹੋਈ ਹੈ। ਇਸ ਮਾਮਲੇ ਦੀ ਜਾਣਕਾਰੀ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਦੇ ਦਿੱਤੀ ਗਈ ਹੈ।

ਕੁਝ ਦਿਨ ਪਹਿਲਾਂ ਪਿੰਡ ਮੰਡ ਵਿਚ ਚਲਾਈ ਸੀ ਗੋ-ਲੀ

ਦੱਸਿਆ ਜਾ ਰਿਹਾ ਹੈ ਕਿ ਕਰੀਬ 16 ਦਿਨ ਪਹਿਲਾਂ ਡੀ. ਐੱਸ. ਪੀ. ਦਲਬੀਰ ਸਿੰਘ ਦਿਓਲ ਨੇ ਵੀ ਪਿੰਡ ਮੰਡ ਵਿਚ ਪਿੰਡ ਵਾਸੀਆਂ ਉਤੇ ਗੋ-ਲੀ ਚਲਾਈ ਸੀ। ਹਾਲਾਂਕਿ ਉਥੇ ਕਿਸੇ ਨੂੰ ਗੋ-ਲੀ ਨਹੀਂ ਲੱਗੀ। ਇੱਕ ਦਿਨ ਪੁਲਿਸ ਨੇ ਰਾਜੀਨਾਮਾ ਕਰਵਾ ਦਿੱਤਾ ਸੀ। ਪਿੰਡ ਵਾਸੀਆਂ ਨੇ ਦੋਸ਼ ਲਾਇਆ ਸੀ ਕਿ ਘ-ਟ-ਨਾ ਸਮੇਂ ਡੀ. ਐਸ. ਪੀ. ਨ-ਸ਼ੇ ਵਿਚ ਸੀ। ਝ-ਗ-ੜੇ ਦੌਰਾਨ ਡੀ. ਐਸ. ਪੀ. ਦਿਓਲ ਨੇ ਦੋ ਫਾਇਰ ਕੀਤੇ ਸਨ। ਜਿਸ ਤੋਂ ਬਾਅਦ ਪਿੰਡ ਵਾਸੀਆਂ ਨੇ ਦਿਓਲ ਦੀ ਬੁਰੀ ਤਰ੍ਹਾਂ ਕੁੱਟ-ਮਾਰ ਕੀਤੀ। ਜਿਸ ਦੀਆਂ ਕੁਝ ਫੋਟੋ ਵੀਡੀਓਜ਼ ਵੀ ਸਾਹਮਣੇ ਆਈਆਂ ਸਨ। ਉਦੋਂ ਪੁਲਿਸ ਨੇ ਦਲਬੀਰ ਸਿੰਘ ਨੂੰ ਵੀ ਹਿਰਾਸਤ ਵਿੱਚ ਲੈ ਲਿਆ ਸੀ। ਪਰ ਉਨ੍ਹਾਂ ਦੇ ਰਾਜੀਨਾਮਾ ਤੋਂ ਬਾਅਦ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ।

Leave a Reply

Your email address will not be published. Required fields are marked *