ਪੰਜਾਬ ਵਿਚ ਜਿਲ੍ਹਾ ਜਲੰਧਰ ਦੇ ਲੰਮਾ ਪਿੰਡ ਚੌਂਕ ਨੇੜੇ ਇੱਕ ਲੈਂਟਰ ਪਾਉਣ ਵਾਲੇ ਮਿਕਸਰ ਟਰੱਕ ਦੀ ਲਪੇਟ ਵਿੱਚ ਆਉਣ ਦੇ ਕਾਰਨ ਐਕਟਿਵਾ ਸਵਾਰ ਇੱਕ ਔਰਤ ਦੀ ਮੌ-ਤ ਹੋ ਗਈ। ਮ੍ਰਿਤਕਾ ਦੀ ਔਰਤ ਪਹਿਚਾਣ ਅਨੀਤਾ ਦੇਵੀ ਪਤਨੀ ਸੰਜੇ ਵਾਸੀ ਨੂਰਪੁਰ ਕਲੋਨੀ ਦੇ ਰੂਪ ਵਜੋਂ ਹੋਈ ਹੈ। ਪੁਲਿਸ ਨੇ ਅਣ-ਪਛਾਤੇ ਟਰੱਕ ਡਰਾਈਵਰ ਖ਼ਿਲਾਫ਼ ਕੇਸ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਜਲੰਧਰ ਦੇ ਸਿਵਲ ਹਸਪਤਾਲ ਤੋਂ ਔਰਤ ਦੀ ਦੇਹ ਦਾ ਪੋਸਟ ਮਾਰਟਮ ਕਰਵਾਇਆ ਗਿਆ ਹੈ। ਜਿਸ ਤੋਂ ਬਾਅਦ ਦੇਹ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ ਹੈ।
ਹਸਪਤਾਲ ਲਿਜਾਂਦੇ ਹੀ ਤੋੜਿਆ ਦਮ
ਇਸ ਮਾਮਲੇ ਬਾਰੇ ਪ੍ਰਾਪਤ ਜਾਣਕਾਰੀ ਅਨੁਸਾਰ ਮਹਿਲਾ ਆਪਣੀ ਐਕਟਿਵਾ ਸਕੂਟਰੀ ਉਤੇ ਜਲੰਧਰ ਸਿਟੀ ਰੇਲਵੇ ਸਟੇਸ਼ਨ ਤੇ ਟਿਕਟ ਬੁੱਕ ਕਰਵਾਉਣ ਲਈ ਜਾ ਰਹੀ ਸੀ। ਜਦੋਂ ਉਹ ਲੰਮਾ ਪਿੰਡ ਬਾਵਾ ਕਲੀਨਿਕ ਦੇ ਨੇੜੇ ਪਹੁੰਚੀ ਤਾਂ ਅਚਾ-ਨਕ ਟਰੱਕ ਨੇ ਉਸ ਨੂੰ ਟੱ-ਕ-ਰ ਮਾਰ ਦਿੱਤੀ। ਇਸ ਘਟਨਾ ਵਿਚ ਔਰਤ ਗੰਭੀਰ ਰੂਪ ਵਿਚ ਜ਼ਖਮੀ ਹੋ ਗਈ। ਮੌਕੇ ਉਤੇ ਮੌਜੂਦ ਲੋਕਾਂ ਵਲੋਂ ਤੁਰੰਤ ਹੀ ਔਰਤ ਨੂੰ ਇਕ ਨਿੱਜੀ ਹਸਪਤਾਲ ਵਿਚ ਪਹੁੰਚਾਇਆ ਗਿਆ। ਜਿਵੇਂ ਹੀ ਉਸ ਨੂੰ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਮੁੱਢਲੀ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ।
ਦੋਸ਼ੀ ਦੀ ਪਛਾਣ ਲਈ CCTV ਖੰਗਾਲ ਰਹੀ ਪੁਲਿਸ
ਇਸ ਘ-ਟ-ਨਾ ਦੀ ਸੂਚਨਾ ਮਿਲਦੇ ਹੀ ਥਾਣਾ ਰਾਮਾਮੰਡੀ ਦੇ ਏ. ਐਸ. ਆਈ. ਮਨਜਿੰਦਰ ਸਿੰਘ ਜਾਂਚ ਲਈ ਮੌਕੇ ਉਤੇ ਪਹੁੰਚੇ। ਪੁਲਿਸ ਨੇ ਤੁਰੰਤ ਔਰਤ ਦੀ ਦੇਹ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਪੋਸਟ ਮਾਰਟਮ ਲਈ ਭੇਜ ਦਿੱਤਾ। ਪੁਲਿਸ ਨੇ ਦੋਸ਼ੀ ਦੀ ਪਹਿਚਾਣ ਕਰਨ ਲਈ ਇਲਾਕੇ ਦੇ CCTV ਕੈਮਰਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਤਾਂ ਜੋ ਦੋਸ਼ੀ ਦੀ ਪਹਿਚਾਣ ਹੋ ਸਕੇ। ਆਸ-ਪਾਸ ਦੇ ਲੋਕਾਂ ਵਲੋਂ ਦੋਸ਼ ਲਾਇਆ ਗਿਆ ਹੈ ਕਿ ਘ-ਟ-ਨਾ ਸਮੇਂ ਟਰੱਕ ਦੀ ਸਪੀਡ ਬਹੁਤ ਤੇਜ਼ ਸੀ। ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ।