ਜਿਲ੍ਹਾ ਅੰਮ੍ਰਿਤਸਰ (ਪੰਜਾਬ) ਵਿਚ ਅੱਜ ਸੰਘਣੀ ਧੁੰਦ ਕਾਰਨ ਸਰਕਾਰੀ ਸਕੂਲ ਖਾਸਾ ਦੇ 12ਵੀਂ ਜਮਾਤ ਦੇ ਵਿਦਿਆਰਥੀਆਂ ਨਾਲ ਦੁਖ-ਦਾਈ ਹਾਦਸਾ ਵਾਪਰ ਗਿਆ। ਇਹ ਹਾਦਸਾ ਇੰਨਾ ਭਿ-ਆ-ਨਕ ਸੀ ਕਿ ਇਕ ਵਿਦਿਆਰਥੀ ਦੀ ਮੌਕੇ ਉਤੇ ਹੀ ਮੌ-ਤ ਹੋ ਗਈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਤਿੰਨ ਵਿਦਿਆਰਥੀ ਮੋਟਰਸਾਈਕਲ ਉਤੇ ਸਕੂਲ ਨੂੰ ਜਾ ਰਹੇ ਸਨ ਕਿ ਰਸਤੇ ਵਿੱਚ ਇੱਕ ਟਰੱਕ ਨੇ ਉਨ੍ਹਾਂ ਨੂੰ ਜ਼ੋਰ-ਦਾਰ ਟੱ-ਕ-ਰ ਮਾਰ ਦਿੱਤੀ।
ਇਸ ਹਾਦਸੇ ਦੌਰਾਨ ਇੱਕ ਵਿਦਿਆਰਥੀ ਦੀ ਮੌਕੇ ਉਤੇ ਹੀ ਮੌ-ਤ ਹੋ ਗਈ ਅਤੇ ਦੋ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਮ੍ਰਿਤਕ ਵਿਦਿਆਰਥੀ ਦੀ ਪਹਿਚਾਣ ਮਹਾਵੀਰ ਸਿੰਘ ਦੇ ਰੂਪ ਵਜੋਂ ਹੋਈ ਹੈ। ਵਿਦਿਆਰਥੀ ਦੀ ਮੌ-ਤ ਤੋਂ ਬਾਅਦ ਸਕੂਲ ਦੇ ਸਾਰੇ ਅਧਿਆਪਕ ਮ੍ਰਿਤਕ ਵਿਦਿਆਰਥੀ ਮਹਾਵੀਰ ਸਿੰਘ ਦੇ ਘਰ ਪਹੁੰਚੇ।
ਸਰਕਾਰ ਵਲੋਂ ਸਿਰਫ਼ 10ਵੀਂ ਜਮਾਤ ਤੱਕ ਹੀ ਕੀਤਾ ਗਿਆ ਹੈ ਛੁੱਟੀਆਂ ਦਾ ਐਲਾਨ
ਪੰਜਾਬ ਵਿੱਚ ਸਰਕਾਰ ਵੱਲੋਂ ਸਿਰਫ਼ 10ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਲਈ ਹੀ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। 10ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਆਨਲਾਈਨ ਕਲਾਸਾਂ ਲਗਾਈਆਂ ਜਾ ਰਹੀਆਂ ਹਨ ਜਦੋਂ ਕਿ ਪਲੱਸ ਵਨ ਅਤੇ ਟੂ ਦੇ ਵਿਦਿਆਰਥੀ ਸਕੂਲ ਵਿਚ ਆ ਰਹੇ ਹਨ। ਹਾਲਾਂਕਿ ਇਨ੍ਹਾਂ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਵੀ ਛੁੱਟੀਆਂ ਦੀ ਮੰਗ ਕੀਤੀ ਜਾ ਰਹੀ ਹੈ।
ਜਿਲ੍ਹਾ ਅੰਮ੍ਰਿਤਸਰ ਵਿੱਚ ਠੰਡ ਲਗਾਤਾਰ ਵਧ ਰਹੀ ਹੈ। ਇਸ ਦੇ ਨਾਲ ਹੀ ਸਰਹੱਦੀ ਇਲਾਕਿਆਂ ਵਿੱਚ ਗਹਿਰੀ ਧੁੰਦ ਵੀ ਛਾਈ ਹੋਈ ਹੈ ਅਤੇ ਦੱਸਿਆ ਗਿਆ ਹੈ ਕਿ ਰਾਤ 12 ਵਜੇ ਤੱਕ ਵਿਜ਼ੀਬਿਲਟੀ 50 ਮੀਟਰ ਤੋਂ ਵੀ ਘੱਟ ਰਹੀ।