ਜਲੰਧਰ ਦਿਹਾਤੀ (ਪੰਜਾਬ) ਵਿਚ ਤਾਇਨਾਤ ਪੰਜਾਬ ਪੁਲਿਸ ਦੇ ਸਬ ਇੰਸਪੈਕਟਰ ਦੀ ਗੋ-ਲੀ ਲੱਗਣ ਨਾਲ ਮੌ-ਤ ਹੋ ਗਈ। ਮ੍ਰਿਤਕ ਦੀ ਪਹਿਚਾਣ ਸੀ. ਆਈ. ਏ. ਵਿੰਗ ਜਲੰਧਰ ਦਿਹਾਤੀ ਵਿੱਚ ਤਾਇਨਾਤ ਸਬ-ਇੰਸਪੈਕਟਰ ਭੁਪਿੰਦਰ ਸਿੰਘ ਉਮਰ 50 ਸਾਲ ਦੇ ਰੂਪ ਵਜੋਂ ਹੋਈ ਹੈ। ਪੁਲਿਸ ਵਲੋਂ ਭੁਪਿੰਦਰ ਸਿੰਘ ਦੀ ਸ਼ੱ-ਕੀ ਹਾਲ ਵਿੱਚ ਹੋਈ ਮੌ-ਤ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਦੇਹ ਨੂੰ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਕੇ ਪੋਸਟ ਮਾਰਟਮ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਪਰਿਵਾਰਕ ਮੈਂਬਰਾਂ ਨੂੰ ਦਿੱਤੀ ਗਈ ਸੂਚਨਾ
ਇਸ ਮਾਮਲੇ ਵਿਚ ਜਲੰਧਰ ਥਾਣਾ ਡਿਵੀਜ਼ਨ ਨੰਬਰ 2 ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸਬ-ਇੰਸਪੈਕਟਰ ਆਪਣੇ ਸਰਕਾਰੀ ਪਿ-ਸ-ਤੌ-ਲ ਦੀ ਸਫਾਈ ਕਰ ਰਹੇ ਸਨ। ਇਸ ਦੌਰਾਨ ਅ-ਚਾ-ਨ-ਕ ਗੋ-ਲੀ ਚੱਲ ਗਈ ਜੋ ਉਨ੍ਹਾਂ ਦੇ ਸਿ-ਰ ਵਿੱਚ ਲੱਗ ਗਈ। ਇਸ ਦੌਰਾਨ ਉਨ੍ਹਾਂ ਦੀ ਮੌਕੇ ਉਤੇ ਹੀ ਮੌ-ਤ ਹੋ ਗਈ। ਉਹ ਜਲੰਧਰ ਦੇ ਭੋਗਪੁਰ ਦੇ ਰਹਿਣ ਵਾਲੇ ਸਨ। ਇਸ ਸਬੰਧੀ ਪਰਿਵਾਰ ਵਾਲਿਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਵਿਭਾਗ ਵੱਲੋਂ ਆਪਣੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
ਸੀ. ਆਈ. ਏ. ਦਫ਼ਤਰ ਦੀ ਪਾਰਕਿੰਗ ਵਿੱਚ ਵਾਪਰਿਆ ਹਾਦਸਾ
ਇਸ ਮਾਮਲੇ ਦੀ ਜਾਂਚ ਕਰ ਰਹੇ ਐਸ. ਐਚ. ਓ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸਬ-ਇੰਸਪੈਕਟਰ ਭੁਪਿੰਦਰ ਸਿੰਘ ਸ਼ਾਮ ਕਰੀਬ 6.30 ਵਜੇ ਸੀ. ਆਈ. ਏ. ਸਟਾਫ਼ ਦਿਹਾਤੀ ਦਫ਼ਤਰ ਦੇ ਨੇੜੇ ਪਾਰਕਿੰਗ ਵਿੱਚ ਆਪਣੀ ਕਾਰ ਵਿੱਚ ਬੈਠੇ ਸਨ। ਇਸ ਦੌਰਾਨ ਉਹ ਆਪਣੇ 9mm ਸਰਕਾਰੀ ਪਿਸ-ਤੌਲ ਦੀ ਸਫਾਈ ਕਰਨ ਲੱਗੇ। ਇਸ ਦੌਰਾਨ ਅਚਾ-ਨਕ ਉਨ੍ਹਾਂ ਦੇ ਪਿਸ-ਤੌਲ ਵਿੱਚੋਂ ਗੋ-ਲੀ ਚੱਲ ਗਈ, ਜੋ ਉਨ੍ਹਾਂ ਦੇ ਸਿ-ਰ ਵਿੱਚ ਲੱਗ ਗਈ। ਗੋ-ਲੀ ਲੱਗਣ ਨਾਲ ਭੁਪਿੰਦਰ ਸਿੰਘ ਦੀ ਮੌਕੇ ਉਤੇ ਹੀ ਮੌ-ਤ ਹੋ ਗਈ।