ਤਰਨਤਾਰਨ (ਪੰਜਾਬ) ਵਿੱਚ ਬੀਤੀ ਰਾਤ ਸੰਘਣੀ ਧੁੰਦ ਦੇ ਕਾਰਨ ਇੱਕ ਦੁਖ-ਦਾਈ ਹਾਦਸਾ ਵਾਪਰ ਗਿਆ। ਇੱਥੇ ਇੱਕ ਕਾਰ ਅਤੇ ਟਰਾਲੇ ਵਿਚਕਾਰ ਹੋਏ ਹਾਦਸੇ ਵਿੱਚ ਚਾਰ ਵਿਅਕਤੀਆਂ ਦੀ ਮੌਕੇ ਉਤੇ ਹੀ ਮੌ-ਤ ਹੋ ਗਈ, ਜਦੋਂ ਕਿ ਇੱਕ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਪੁਲਿਸ ਵਲੋਂ ਮੌਕੇ ਉਤੇ ਪਹੁੰਚ ਕੇ ਦੇਹਾਂ ਨੂੰ ਕਬਜ਼ੇ ਵਿਚ ਲੈ ਕੇ ਹਸਪਤਾਲ ਪਹੁੰਚਾਇਆ ਗਿਆ। ਵਾਹਨਾਂ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।
ਇਸ ਮਾਮਲੇ ਬਾਰੇ ਸਥਾਨਕ ਲੋਕਾਂ ਨੇ ਦੱਸਿਆ ਕਿ ਇੱਕ ਚਿੱਟੇ ਰੰਗ ਦੀ ਸਵਿਫਟ ਕਾਰ ਵਿੱਚ ਚਾਰ ਵਿਅਕਤੀ ਨੈਸ਼ਨਲ 54 ਉਤੇ ਹਰੀਕੇ ਬਾਈਪਾਸ ਉਤੇ ਜਾ ਰਹੇ ਸਨ। ਇਸ ਦੌਰਾਨ ਇੱਕ ਖਰਾਬ ਟਰਾਲਾ ਸੜਕ ਕਿਨਾਰੇ ਖੜ੍ਹਾ ਸੀ। ਧੁੰਦ ਵਿੱਚ ਵਿਜ਼ੀਬਿਲਟੀ ਘੱਟ ਹੋਣ ਕਾਰਨ ਸਵਿਫਟ ਕਾਰ ਖੜ੍ਹੇ ਟਰਾਲੇ ਦੇ ਪਿੱਛੇ ਟਕਰਾ ਗਈ। ਇਹ ਹਾਦਸਾ ਇੰਨਾ ਭਿਆ-ਨਕ ਸੀ ਕਿ ਟਰੱਕ ਨਾਲ ਟਕਰਾਉਣ ਤੋਂ ਬਾਅਦ ਕਾਰ ਦਾ ਇਕ ਪਾਸੇ ਦਾ ਸਾਰਾ ਹਿੱਸਾ ਇਕੱਠਾ ਹੋ ਗਿਆ। ਕਾਰ ਵਿਚ ਬੈਠੇ 4 ਵਿਅਕਤੀਆਂ ਦੀ ਮੌਕੇ ਉਤੇ ਹੀ ਮੌ-ਤ ਹੋ ਗਈ, ਜਦੋਂ ਕਿ ਇਕ ਵਿਅਕਤੀ ਨੂੰ ਤੁਰੰਤ ਕਾਰ ਵਿਚੋਂ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ ਗਿਆ।
ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਪੁਲਿਸ ਨੇ ਦੱਸਿਆ ਕਿ ਗੁਰੂਹਰਸਹਾਏ ਦਾ ਪਰਿਵਾਰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਮੱਥਾ ਟੇਕ ਕੇ ਘਰ ਪਰਤ ਰਿਹਾ ਸੀ। ਇਹ ਹਾਦਸਾ ਰਾਤ ਕਰੀਬ 12 ਵਜੇ ਵਾਪਰਿਆ। ਤਿੰਨਾਂ ਦੀ ਪਹਿਚਾਣ ਹੋ ਗਈ ਹੈ। ਇਨ੍ਹਾਂ ਵਿੱਚ ਰੌਬਿਨ, ਗੁਰਦੇਵ ਸਿੰਘ ਅਤੇ ਰਾਜਬੀਰ ਸ਼ਾਮਲ ਹਨ, ਜਿਨ੍ਹਾਂ ਦੀ ਮੌਕੇ ਉਤੇ ਹੀ ਮੌ-ਤ ਹੋ ਗਈ। ਜਦੋਂ ਕਿ ਇੱਕ ਗੰਭੀਰ ਰੂਪ ਵਿਚ ਜ਼ਖਮੀ ਹੈ।
ਟਰਾਲਾ ਅੱਗੇ ਖੜ੍ਹੇ ਟਰੱਕ ਨਾਲ ਟਕਰਾ ਗਿਆ
ਕਾਰ ਦੀ ਟੱਕਰ ਇੰਨੀ ਜ਼ਬਰ-ਦਸਤ ਸੀ ਕਿ ਟੱਕਰ ਤੋਂ ਬਾਅਦ ਖੜ੍ਹਾ ਟਰਾਲਾ ਕਰੀਬ 20 ਮੀਟਰ ਤੱਕ ਅੱਗੇ ਖਿਸਕ ਗਿਆ ਅਤੇ ਸਾਹਮਣੇ ਖੜ੍ਹੇ ਟਰੱਕ ਨਾਲ ਟਕਰਾ ਗਿਆ। ਟਰਾਲੇ ਦਾ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਟਰਾਲੇ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਕਾਰ ਵਿਚ ਬੈਠੇ ਲੋਕਾਂ ਦੇ ਪਰਿਵਾਰ ਵਾਲਿਆਂ ਨੂੰ ਵੀ ਹਾਦਸੇ ਦੀ ਸੂਚਨਾ ਦੇ ਦਿੱਤੀ ਗਈ ਹੈ।