ਜਿਲ੍ਹਾ ਬਠਿੰਡਾ (ਪੰਜਾਬ) ਤੋਂ ਰੋਜ਼ੀ-ਰੋਟੀ ਲਈ ਦੁਬਈ ਗਏ ਨੌਜਵਾਨ ਦੀ ਉੱਥੇ ਮੌ-ਤ ਹੋ ਗਈ। ਜਸਪ੍ਰੀਤ ਸਿੰਘ ਉਮਰ 25 ਸਾਲ ਛੇ ਸਾਲ ਪਹਿਲਾਂ ਕੰਮ ਦੇ ਲਈ ਬਠਿੰਡਾ ਤੋਂ ਦੁਬਈ ਗਿਆ ਸੀ। ਕੱਲ੍ਹ ਨੌਜਵਾਨਾਂ ਦੀ ਮ੍ਰਿਤਕ ਦੇਹ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਉਤੇ ਪਹੁੰਚੀ। ਇਸ ਤੋਂ ਬਾਅਦ ਸਰਬੱਤ ਦਾ ਭਲਾ ਟਰੱਸਟ ਦੀ ਮਦਦ ਨਾਲ ਬਠਿੰਡਾ ਭੇਜੀ ਗਈ।
ਪ੍ਰਾਪਤ ਜਾਣਕਾਰੀ ਅਨੁਸਾਰ ਬਠਿੰਡਾ ਦੇ ਮਹਿਰਾਜ ਕਸਬੇ ਦੇ ਜਸਪ੍ਰੀਤ ਸਿੰਘ ਪੁੱਤਰ ਗੁਰਚਰਨ ਸਿੰਘ ਦੀ ਦਸੰਬਰ ਵਿੱਚ ਅਚਾਨਕ ਮੌ-ਤ ਹੋ ਗਈ ਸੀ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਟਰੱਸਟ ਦੇ ਸੰਸਥਾਪਕ ਡਾ: ਐਸ. ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਹੋਰਨਾਂ ਨੌਜਵਾਨਾਂ ਵਾਂਗ ਜਸਪ੍ਰੀਤ ਸਿੰਘ ਵੀ ਕੁਝ ਸਾਲ ਪਹਿਲਾਂ ਚੰਗੇ ਭਵਿੱਖ ਦਾ ਸੁਪਨਾ ਲੈ ਕੇ ਦੁਬਈ ਵਿਚ ਆਇਆ ਸੀ ਪਰ ਕਿਸੇ ਕਾਰਨ ਦਸੰਬਰ ਦੇ ਅਖੀਰਲੇ ਹਫ਼ਤੇ ਉਸ ਦੀ ਮੌ-ਤ ਹੋ ਗਈ।
ਦੇਹ ਲਾਵਾ-ਰਸ ਹਾਲ ਵਿਚ ਮਿਲੀ
ਡਾ. ਓਬਰਾਏ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਭਾਰਤੀ ਦੂਤਘਰ ਨੇ ਇਸ ਘ-ਟ-ਨਾ ਸਬੰਧੀ ਉਨ੍ਹਾਂ ਨਾਲ ਸੰਪਰਕ ਕੀਤਾ ਸੀ ਅਤੇ ਦੱਸਿਆ ਸੀ ਕਿ ਇਕ ਨੌਜਵਾਨ ਦੀ ਦੇਹ ਕਈ ਦਿਨਾਂ ਤੋਂ ਲਾਵਾ-ਰਿਸ ਪਈ ਹੈ। ਉਨ੍ਹਾਂ ਦੱਸਿਆ ਕਿ ਉਕਤ ਨੌਜਵਾਨ ਬਾਰੇ ਸਾਰੀ ਜਾਣਕਾਰੀ ਇਕੱਠੀ ਕਰਨ ਤੋਂ ਬਾਅਦ ਉਨ੍ਹਾਂ ਆਪਣੀ ਬਠਿੰਡਾ ਟੀਮ ਦੇ ਪ੍ਰਧਾਨ ਜਸਵੰਤ ਸਿੰਘ ਬਰਾੜ ਨੂੰ ਨੌਜਵਾਨ ਦੇ ਘਰ ਭੇਜਿਆ ਅਤੇ ਇਸ ਅਣਕਿਆਸੀ ਘ-ਟ-ਨਾ ਬਾਰੇ ਉਸ ਦੇ ਵਾਰਸਾਂ ਨੂੰ ਸੂਚਿਤ ਕੀਤਾ ਗਿਆ।
ਜਸਪ੍ਰੀਤ ਸਿੰਘ ਦੇ ਪਿਤਾ ਨੇ ਇੱਕ ਫੋਟੋ ਸਾਂਝੀ ਕੀਤੀ। ਜਿਸ ਰਾਹੀਂ ਉਸ ਦੀ ਦੇਹ ਦੀ ਸ਼ਨਾਖਤ ਕੀਤੀ ਗਈ। ਇਸ ਤੋਂ ਬਾਅਦ ਉਨ੍ਹਾਂ ਤੁਰੰਤ ਆਪਣੀ ਨਿਗਰਾਨੀ ਹੇਠ ਭਾਰਤੀ ਦੂਤਾਵਾਸ ਦੀ ਮਦਦ ਨਾਲ ਸਾਰੀਆਂ ਜ਼ਰੂਰੀ ਕਾਗਜ਼ੀ ਕਾਰਵਾਈਆਂ ਪੂਰੀਆਂ ਕੀਤੀਆਂ ਅਤੇ ਅੱਜ ਜਸਪ੍ਰੀਤ ਸਿੰਘ ਦੀ ਦੇਹ ਨੂੰ ਭਾਰਤ ਭੇਜ ਦਿੱਤਾ।
ਮਾਪਿਆਂ ਦਾ ਸੀ ਇੱਕੋ ਇੱਕ ਸਹਾਰਾ
ਡਾ. ਓਬਰਾਏ ਨੇ ਦੱਸਿਆ ਕਿ ਜਸਪ੍ਰੀਤ ਸਿੰਘ ਦੇ ਵੱਡੇ ਭਰਾ ਦੀ ਪਹਿਲਾਂ ਹੀ ਮੌ-ਤ ਹੋ ਚੁੱਕੀ ਸੀ ਅਤੇ ਉਹ ਆਪਣੇ ਮਾਪਿਆਂ ਦਾ ਇਕ-ਲੌਤਾ ਸਹਾਰਾ ਸੀ। ਪਰਿਵਾਰ ਦੇ ਆਰਥਿਕ ਹਾਲ ਨੂੰ ਦੇਖਦੇ ਹੋਏ ਅੱਜ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਅੰਮ੍ਰਿਤਸਰ ਹਵਾਈ ਅੱਡੇ ਤੋਂ ਟਰੱਸਟ ਦੀ ਐਂਬੂਲੈਂਸ ਰਾਹੀਂ ਉਨ੍ਹਾਂ ਦੇ ਘਰ ਭੇਜ ਦਿੱਤਾ ਗਿਆ ਹੈ, ਜਦੋਂ ਕਿ ਅੰਤਿਮ ਸੰਸਕਾਰ ਮੌਕੇ ਟਰੱਸਟ ਦੀ ਬਠਿੰਡਾ ਇਕਾਈ ਉਥੇ ਪੁੱਜੇਗੀ।