ਦੋਸਤ ਨੂੰ ਬਚਾਉਣ ਲਈ, ਅੱਗੇ ਆਏ ਨੌਜਵਾਨ ਉਤੇ ਕੀਤਾ ਵਾਰ, ਜਖਮੀਂ ਨੇ ਤੋੜਿਆ ਦਮ, 4 ਭੈਣਾਂ ਦਾ ਸੀ ਇਕ-ਲੌਤਾ ਭਰਾ

Punjab

ਜਿਲ੍ਹਾ ਜਲੰਧਰ (ਪੰਜਾਬ) ਦੇ ਫਿਲੌਰ ਕਸਬੇ ਦੇ ਪਿੰਡ ਭਾਰਸਿੰਘਪੁਰਾ ਵਿਚ 25 ਸਾਲ ਉਮਰ ਦੇ ਨੌਜਵਾਨ ਦਾ ਚਾ-ਕੂ ਨਾਲ ਕ-ਤ-ਲ ਕਰਨ ਦਾ ਦੁਖ-ਦਾਈ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਮਾਨਵ ਉਮਰ 25 ਸਾਲ ਵਾਸੀ ਮੁਹੱਲਾ ਭੰਡੇਰਾ ਦੇ ਰੂਪ ਵਜੋਂ ਹੋਈ ਹੈ। ਉਹ ਚਾਰ ਭੈਣਾਂ ਦਾ ਇਕ-ਲੌਤਾ ਭਰਾ ਸੀ ਅਤੇ ਉਸ ਦੇ ਪਿਤਾ ਦੀ ਪਹਿਲਾਂ ਹੀ ਮੌ-ਤ ਹੋ ਚੁੱਕੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਨੌਜਵਾਨ ਚਾਰ ਸਾਲ ਦੁਬਈ ਵਿਚ ਨੌਕਰੀ ਕਰਨ ਤੋਂ ਬਾਅਦ 8 ਮਹੀਨੇ ਪਹਿਲਾਂ ਹੀ ਪਿੰਡ ਆਇਆ ਸੀ। ਭਾਰਸਿੰਘਪੁਰਾ ਵਿਚ ਜਿੱਥੇ ਇਹ ਕ-ਤ-ਲ ਹੋਇਆ, ਉੱਥੇ ਦੋ ਭਰਾਵਾਂ ਉਤੇ ਇਲਜ਼ਾਮ ਲੱਗਿਆ ਹੈ।

ਇਸ ਮਾਮਲੇ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਭੰਡੇਰਾ ਦਾ ਰਹਿਣ ਵਾਲਾ ਮਾਨਵ ਸੋਮਵਾਰ ਦੇਰ ਸ਼ਾਮ ਆਪਣੇ ਦੋਸਤ ਅਮਿਤ ਨਾਲ ਘਰੋਂ ਕਿਤੇ ਘੁੰਮਣ ਲਈ ਗਿਆ ਸੀ। ਅਮਿਤ ਅਤੇ ਮਾਨਵ ਦੁਬਈ ਵਿੱਚ ਇਕੱਠੇ ਕੰਮ ਕਰਦੇ ਸਨ। ਇਸ ਕਾਰਨ ਦੋਵਾਂ ਵਿਚ ਬਹੁਤ ਡੂੰਘੀ ਦੋਸਤੀ ਸੀ। ਇਹ ਦੋਵੇਂ ਆਪਣੇ ਦੋਸਤ ਹਰਦੀਪ ਕੁਮਾਰ ਨੂੰ ਮਿਲਣ ਲਈ ਪਿੰਡ ਭਾਰਸਿੰਘਪੁਰਾ ਪਹੁੰਚ ਗਏ। ਹਰਦੀਪ ਸਿੰਘ ਨੂੰ ਨਾਲ ਲੈ ਕੇ ਉਕਤ ਤਿੰਨੋਂ ਮੋਟਰਸਾਇਕਲ ਉਤੇ ਪਿੰਡ ਤੋਂ ਬਾਹਰ ਜਾਣ ਲਈ ਚੱਲ ਪਏ।

ਦੋਵਾਂ ਭਰਾਵਾਂ ਨੇ ਚਾ-ਕੂ ਨਾਲ ਕੀਤਾ ਵਾਰ

ਇਸ ਸਬੰਧੀ ਜਾਣਕਾਰੀ ਦਿੰਦਿਆਂ ਅਮਿਤ ਨੇ ਪੁਲਿਸ ਨੂੰ ਦੱਸਿਆ ਕਿ ਪਿੰਡ ਭਾਰਸਿੰਘਪੁਰਾ ਦੇ ਜਸਬੀਰ ਅਤੇ ਪਵਨ ਨੇ ਰਸਤੇ ਵਿਚ ਉਨ੍ਹਾਂ ਨੂੰ ਰੋਕ ਲਿਆ। ਮਾਨਵ ਅਤੇ ਅਮਿਤ ਦੇ ਦੋਸਤ ਹਰਦੀਪ ਸਿੰਘ ਦੀ ਦੋਵਾਂ ਦੋਸ਼ੀਆਂ ਭਰਾਵਾਂ ਨਾਲ ਬਹਿਸ ਹੋ ਗਈ। ਇਸ ਦੌਰਾਨ ਦੋਵਾਂ ਭਰਾਵਾਂ ਨੇ ਗੁੱ-ਸੇ ਵਿਚ ਆ ਕੇ ਚਾ-ਕੂ ਕੱਢ ਲਿਆ। ਜਦੋਂ ਉਸ ਉਤੇ ਚਾ-ਕੂ ਨਾਲ ਵਾਰ ਕੀਤਾ ਤਾਂ ਮਾਨਵ ਆਪਣੇ ਦੋਸਤ ਹਰਦੀਪ ਨੂੰ ਬਚਾਉਣ ਲਈ ਅੱਗੇ ਆ ਗਿਆ। ਇਸ ਦੌਰਾਨ ਚਾ-ਕੂ ਮਾਨਵ ਨੂੰ ਲੱਗ ਗਿਆ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਜਿੱਥੇ ਇਲਾਜ ਦੌਰਾਨ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ।

ਅਮਿਤ ਦੇ ਦੱਸਣ ਮੁਤਾਬਕ ਦੋਵਾਂ ਭਰਾਵਾਂ ਦਾ ਹਰਦੀਪ ਨਾਲ ਪਹਿਲਾਂ ਤੋਂ ਹੀ ਝ-ਗ-ੜਾ ਚੱਲ ਰਿਹਾ ਸੀ। ਇਸੇ ਕਾਰਨ ਸੋਮਵਾਰ ਨੂੰ ਇਹ ਹ-ਮ-ਲਾ ਕੀਤਾ ਗਿਆ। ਮ੍ਰਿਤਕ ਮਾਨਵ ਦੇ ਪਰਿਵਾਰ ਵਾਲਿਆਂ ਨੇ ਪੁਲਿਸ ਨੂੰ ਦੱਸਿਆ ਕਿ ਮਾਨਵ ਨੂੰ ਪਹਿਲਾਂ ਵੀ ਫੋਨ ਉਤੇ ਧ-ਮ-ਕੀ-ਆਂ ਮਿਲ ਰਹੀਆਂ ਸਨ। ਪਰਿਵਾਰ ਵਲੋਂ ਪੁਲਿਸ ਨੂੰ ਉਕਤ ਨੰਬਰ ਟਰੇਸ ਕਰਨ ਦੀ ਵੀ ਬੇਨਤੀ ਕੀਤੀ ਗਈ ਹੈ।

4 ਭੈਣਾਂ ਦਾ ਸੀ ਇਕ-ਲੌਤਾ ਭਰਾ

ਇਸ ਮਾਮਲੇ ਦੀ ਮੁਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਮਾਨਵ ਚਾਰ ਭੈਣਾਂ ਦਾ ਇਕ-ਲੌਤਾ ਭਰਾ ਸੀ। ਉਸ ਦੇ ਪਿਤਾ ਦੀ ਪਹਿਲਾਂ ਹੀ ਮੌ-ਤ ਹੋ ਚੁੱਕੀ ਹੈ। ਉਹ ਕਰੀਬ 4 ਸਾਲ ਦੁਬਈ ਵਿਚ ਕੰਮ ਕਰਨ ਤੋਂ ਬਾਅਦ ਅੱਠ ਮਹੀਨੇ ਪਹਿਲਾਂ ਹੀ ਆਪਣੇ ਘਰ ਆਇਆ ਸੀ। ਮਾਨਵ ਦੀ ਕਮਾਈ ਨਾਲ ਹੀ ਘਰ ਦਾ ਖਰਚਾ ਚਲਦਾ ਸੀ। ਪਰ ਦੋਸ਼ੀਆਂ ਵੱਲੋਂ ਮਾਨਵ ਦਾ ਕ-ਤ-ਲ ਕਰ ਦਿੱਤਾ ਗਿਆ। ਪੁਲਿਸ ਨੇ ਮਾਨਵ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਲਏ ਹਨ। ਪੁਲਿਸ ਨੇ ਦੋਵਾਂ ਭਰਾਵਾਂ ਖ਼ਿਲਾਫ਼ ਕ-ਤ-ਲ ਦਾ ਕੇਸ ਦਰਜ ਕਰ ਲਿਆ ਹੈ।

Leave a Reply

Your email address will not be published. Required fields are marked *