ਜਿਲ੍ਹਾ ਗੁਰਦਾਸਪੁਰ (ਪੰਜਾਬ) ਦੇ ਇੱਕ ਨੌਜਵਾਨ ਦੀ ਹਾਂਗਕਾਂਗ ਵਿੱਚ ਮੌ-ਤ ਹੋ ਜਾਣ ਦਾ ਦੁ-ਖ-ਦ ਸਮਾਚਾਰ ਸਾਹਮਣੇ ਆਇਆ ਹੈ। ਨੌਜਵਾਨ ਦੀ ਪਹਿਚਾਣ ਨਿਰਮਲ ਸਿੰਘ ਉਮਰ 27 ਸਾਲ ਵਾਸੀ ਪਿੰਡ ਵਡਾਲਾ ਬਾਂਗਰ ਦੇ ਰੂਪ ਵਜੋਂ ਹੋਈ ਹੈ। ਮ੍ਰਿਤਕ ਪਿਛਲੇ 5 ਸਾਲਾਂ ਤੋਂ ਹਾਂਗਕਾਂਗ ਵਿਚ ਕੰਮ ਕਰ ਰਿਹਾ ਸੀ। ਪਰਿਵਾਰ ਵਲੋਂ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਨੌਜਵਾਨ ਦੀ ਦੇਹ ਭਾਰਤ (ਪੰਜਾਬ) ਲਿਆਉਣ ਲਈ ਮਦਦ ਦੀ ਅਪੀਲ ਕੀਤੀ ਗਈ ਹੈ।
ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਿਤਾ ਸੁਰਜਨ ਸਿੰਘ ਨੇ ਦੱਸਿਆ ਕਿ ਐਤਵਾਰ ਦੁਪਹਿਰ ਉਨ੍ਹਾਂ ਦੇ ਪੁੱਤਰ ਦੇ ਇਕ ਦੋਸਤ ਦਾ ਫੋਨ ਆਇਆ ਸੀ। ਉਸ ਨੇ ਦੱਸਿਆ ਕਿ ਉਸ ਦੇ ਪੁੱਤਰ ਨਿਰਮਲ ਸਿੰਘ ਨੂੰ ਦਿਲ ਦਾ ਦੌ-ਰਾ ਪਿਆ ਹੈ ਪਰ ਚਿੰਤਾ ਦੀ ਕੋਈ ਗੱਲ ਨਹੀਂ ਹੈ, ਉਸ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਅਤੇ ਉਹ ਹੋਸ਼ ਵਿੱਚ ਹੈ ਅਤੇ ਸਭ ਨਾਲ ਗੱਲਬਾਤ ਕਰ ਰਿਹਾ ਹੈ।
ਇਲਾਜ ਦੌਰਾਨ ਤੋੜਿਆ ਦਮ
ਅੱਗੇ ਮ੍ਰਿਤਕ ਦੇ ਪਿਤਾ ਸੁਰਜਨ ਸਿੰਘ ਨੇ ਦੱਸਿਆ ਕਿ ਸ਼ੁੱਕਰਵਾਰ ਤੱਕ ਉਹ ਆਪਣੇ ਲੜਕੇ ਨਾਲ ਗੱਲ ਕਰ ਰਿਹਾ ਸੀ ਅਤੇ ਉਹ ਠੀਕ ਹੋਣ ਦੀ ਗੱਲ ਕਹਿ ਰਿਹਾ ਸੀ ਪਰ ਕੱਲ੍ਹ ਉਨ੍ਹਾਂ ਨੂੰ ਉਸ ਦੇ ਦੋਸਤ ਦਾ ਫੋਨ ਆਇਆ ਕਿ ਇਲਾਜ ਦੌਰਾਨ ਉਨ੍ਹਾਂ ਦੇ ਲੜਕੇ ਦੀ ਮੌ-ਤ ਹੋ ਗਈ ਹੈ। ਇਹ ਗੱਲ ਸੁਣਦੇ ਹੀ ਉਨ੍ਹਾਂ ਦੇ ਘਰ ਵਿੱਚ ਸੋਗ ਛਾ ਗਿਆ ਅਤੇ ਪਰਿਵਾਰਕ ਮੈਂਬਰ ਸਦਮੇ ਵਿਚ ਹਨ।
ਪੁੱਤਰ ਦੀ ਦੇਹ ਨੂੰ ਭਾਰਤ (ਪੰਜਾਬ) ਲਿਆਉਣ ਦੀ ਕੀਤੀ ਮੰਗ
ਮ੍ਰਿਤਕ ਦੇ ਪਿਤਾ ਸੁਰਜਨ ਸਿੰਘ ਨੇ ਦੱਸਿਆ ਕਿ ਉਹ ਪਰਿਵਾਰ ਦਾ ਇਕ-ਲੌਤਾ ਪੁੱਤਰ ਸੀ, ਜੋ ਪਰਿਵਾਰ ਦੀ ਗਰੀਬੀ ਦੂਰ ਕਰਨ ਦੇ ਲਈ ਵਿਦੇਸ਼ ਕੰਮ ਕਰਨ ਗਿਆ ਸੀ। ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਦੇਹ ਨੂੰ ਭਾਰਤ ਲਿਆਂਦਾ ਜਾਵੇ ਤਾਂ ਜੋ ਉਸ ਦਾ ਅੰਤਿਮ ਸਸਕਾਰ ਉਸ ਦੇ ਜੱਦੀ ਪਿੰਡ ਵਿੱਚ ਕੀਤਾ ਜਾ ਸਕੇ।