ਪਰਿ-ਵਾਰ ਦੇ ਇਕ-ਲੌਤੇ ਪੁੱਤ ਉਤੇ ਅਣਪ-ਛਾਤਿਆਂ ਨੇ ਕੀਤਾ ਵਾਰ, ਨਾਲੇ ਦੇ ਨੇੜਿਓਂ ਮਿਲੀ ਦੇਹ, ਘਰ ਵਿਚ ਸੋਗ

Punjab

ਜਿਲ੍ਹਾ ਜਲੰਧਰ (ਪੰਜਾਬ) ਵਿਚ ਬੁੱਧਵਾਰ ਸਵੇਰੇ ਲੈਦਰ ਕੰਪਲੈਕਸ ਨੇੜੇ ਇਕ ਨੌਜਵਾਨ ਦੀ ਦੇਹ ਪਈ ਮਿਲੀ। ਮ੍ਰਿਤਕ ਦੀ ਪਹਿਚਾਣ ਅੰਕੁਲ ਕੁਮਾਰ ਉਮਰ 17 ਸਾਲ ਵਾਸੀ ਰਾਜ ਨਗਰ (ਕਬਾੜੀ ਵਾਲੀ ਗਲੀ) ਦੇ ਰੂਪ ਵਜੋਂ ਹੋਈ ਹੈ। ਨੌਜਵਾਨ ਦੀ ਗਰ-ਦਨ ਉਤੇ ਕਿਸੇ ਤਿੱਖੀ ਚੀਜ਼ ਨਾਲ ਵਾਰ ਕੀਤਾ ਗਿਆ ਹੈ। ਇਸ ਮਾਮਲੇ ਦੀ ਸੂਚਨਾ ਮਿਲਦੇ ਹੀ ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ ਨੇ ਮੌਕੇ ਉਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਇਸ ਮਾਮਲੇ ਵਿਚ ਕ-ਤ-ਲ ਦਾ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਸ ਮਾਮਲੇ ਬਾਰੇ ਪ੍ਰਾਪਤ ਜਾਣਕਾਰੀ ਅਨੁਸਾਰ ਸਵੇਰੇ 9.15 ਵਜੇ ਦੇ ਕਰੀਬ ਇੱਕ ਰਾਹਗੀਰ ਨੇ ਲੈਦਰ ਕੰਪਲੈਕਸ ਦੇ ਗੰਦੇ ਨਾਲੇ ਕੋਲ ਇੱਕ ਦੇਹ ਪਈ ਦੇਖੀ। ਇਸ ਤੋਂ ਬਾਅਦ ਇਸ ਮਾਮਲੇ ਦੀ ਸੂਚਨਾ ਪੁਲਿਸ ਕੰਟਰੋਲ ਰੂਮ ਨੂੰ ਦਿੱਤੀ ਗਈ। ਪੁਲਿਸ ਨੂੰ ਘ-ਟ-ਨਾ ਵਾਲੀ ਥਾਂ ਦੇ ਨੇੜੇ ਕਾਫੀ ਬਲੱਡ ਖਿੱਲ-ਰਿਆ ਹੋਇਆ ਮਿਲਿਆ। ਸੂਤਰਾਂ ਤੋਂ ਪਤਾ ਲੱਗਿਆ ਹੈ ਕਿ ਪੁਲਿਸ ਇਸ ਮਾਮਲੇ ਵਿਚ ਪ੍ਰੇ-ਮ ਕੋਣ ਉਤੇ ਜਾਂਚ ਕਰ ਰਹੀ ਹੈ। ਅੰਕੁਲ ਪਰਿਵਾਰ ਦਾ ਇਕ-ਲੌਤਾ ਪੁੱਤਰ ਸੀ। ਪੁਲਿਸ ਜਾਣਕਾਰੀ ਅਨੁਸਾਰ ਪੁਲਿਸ ਨੂੰ ਇਕ CCTV ਫੁਟੇਜ ਮਿਲਿਆ ਹੈ। ਜਿਸ ਵਿੱਚ ਚਾਰ ਦੇ ਕਰੀਬ ਸ਼ੱ-ਕੀ ਵਿਅਕਤੀ ਨਜ਼ਰ ਆ ਰਹੇ ਹਨ। ਹਾਲਾਂਕਿ ਪੁਲਿਸ ਨੇ ਇਸ ਸਬੰਧੀ ਅਜੇ ਤੱਕ ਕੋਈ ਖੁਲਾਸਾ ਨਹੀਂ ਕੀਤਾ ਹੈ।

ਐੱਸ. ਐੱਚ. ਓ. ਨੇ ਦੱਸਿਆ- ਨੌਜਵਾਨ ਦੇ ਸਰੀਰ ਉਤੇ ਕਈ ਸੱ-ਟਾਂ

ਜਾਣਕਾਰੀ ਦਿੰਦਿਆਂ ਬਸਤੀ ਬਾਵਾ ਖੇਲ ਦੇ ਐੱਸ. ਐੱਚ. ਓ. ਰਾਜੇਸ਼ ਕੁਮਾਰ ਠਾਕੁਰ ਨੇ ਦੱਸਿਆ ਕਿ ਮੁੱਢਲੀ ਜਾਂਚ ਵਿਚ ਪਤਾ ਲੱਗਿਆ ਹੈ ਕਿ ਨੌਜਵਾਨ ਦਾ ਕ-ਤ-ਲ ਕਰਕੇ ਦੇਹ ਨੂੰ ਇੱਥੇ ਸੁੱਟ ਦਿੱਤਾ ਗਿਆ ਹੈ। ਪੁਲਿਸ ਨੇ ਦੇਹ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਪੋਸਟ ਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਨੇ ਪਰਿਵਾਰ ਵਾਲਿਆਂ ਦੇ ਬਿਆਨ ਦਰਜ ਕਰ ਲਏ ਹਨ। ਜਿਸ ਦੇ ਆਧਾਰ ਉਤੇ ਪੁਲਿਸ ਕ-ਤ-ਲ ਦਾ ਮਾਮਲਾ ਦਰਜ ਕਰਨ ਜਾ ਰਹੀ ਹੈ।

ਐਸ. ਐਚ. ਓ. ਰਾਜੇਸ਼ ਠਾਕੁਰ ਨੇ ਦੱਸਿਆ ਕਿ ਨੌਜਵਾਨ ਅੰਕੁਲ ਮੰਗਲਵਾਰ ਸ਼ਾਮ ਕਰੀਬ 7 ਵਜੇ ਘਰੋਂ ਗਿਆ ਸੀ। ਜਿਸ ਤੋਂ ਬਾਅਦ ਉਸ ਦਾ ਕੋਈ ਸੁਰਾਗ ਨਹੀਂ ਲੱਗਿਆ। ਸਵੇਰੇ ਕਰੀਬ 9 ਵਜੇ ਪੁਲਿਸ ਨੂੰ ਸੂਚਨਾ ਮਿਲੀ ਕਿ ਉਕਤ ਨੌਜਵਾਨ ਦੀ ਦੇਹ ਉਥੇ ਪਈ ਹੈ। ਅੰਕੁਲ ਇੱਕ ਪਰਵਾਸੀ ਪਰਿਵਾਰ ਨਾਲ ਸਬੰਧ ਰੱਖਦਾ ਹੈ। ਉਹ ਆਪਣੇ ਪਰਿਵਾਰ ਨਾਲ ਜਲੰਧਰ ਵਿਚ ਨੀਵੀਆ ਫੈਕਟਰੀ ਦੇ ਕੋਲ ਰਹਿੰਦਾ ਸੀ।

ਘਟਨਾ ਵਾਲੀ ਥਾਂ ਪਰਿਵਾਰ ਦਾ ਹੰਗਾਮਾ 

ਮ੍ਰਿਤਕ ਅੰਕੁਲ ਦੀ ਮਾਂ ਵਿਨੀਤ ਵਾਸੀ ਹਰਦੋਈ, ਉੱਤਰ ਪ੍ਰਦੇਸ਼ ਨੇ ਦੱਸਿਆ ਹੈ ਕਿ ਅੰਕੁਲ ਦੀ ਬਿਹਾਰ ਦੀ ਰਹਿਣ ਵਾਲੀ ਇਕ ਲੜਕੀ ਨਾਲ ਦੋਸਤੀ ਸੀ। ਬੁੱਧਵਾਰ ਸਵੇਰੇ ਕਰੀਬ ਸੱਤ ਵਜੇ ਉਕਤ ਲੜਕੀ ਦਾ ਛੋਟਾ ਭਰਾ ਉਨ੍ਹਾਂ ਦੇ ਘਰ ਆਇਆ ਸੀ। ਜਿਸ ਨੇ ਅੰਕੁਲ ਬਾਰੇ ਪੁੱਛਿਆ। ਪਰ ਉਹ ਘਰ ਨਹੀਂ ਸੀ। ਜਿਸ ਤੋਂ ਬਾਅਦ ਉਹ ਚਲਿਆ ਗਿਆ। ਪਰਿਵਾਰ ਨੇ ਕਿਹਾ ਕਿ ਅੰਕਲ ਦੀ ਕਿਸੇ ਨਾਲ ਕੋਈ ਦੁਸ਼-ਮਣੀ ਨਹੀਂ ਸੀ। ਦੱਸ ਦਈਏ ਕਿ ਜਦੋਂ ਪੁਲਿਸ ਨੂੰ ਮਾਮਲੇ ਦੀ ਸੂਚਨਾ ਦਿੱਤੀ ਗਈ ਤਾਂ ਘ-ਟ-ਨਾ ਵਾਲੀ ਥਾਂ ਉਤੇ ਪਰਿਵਾਰ ਵਾਲਿਆਂ ਨੇ ਕਾਫੀ ਹੰਗਾਮਾ ਕੀਤਾ।

ਸੁੰਨ-ਸਾਨ ਏਰੀਏ ਵਿਚੋਂ ਮਿਲੀ ਦੇਹ

ਦੱਸਿਆ ਜਾ ਰਿਹਾ ਹੈ ਕਿ ਜਿਸ ਜਗ੍ਹਾ ਤੋਂ ਅੰਕੁਲ ਦੀ ਦੇਹ ਮਿਲੀ ਹੈ, ਉਹ ਬਹੁਤ ਹੀ ਸੁੰਨ-ਸਾਨ ਇਲਾਕਾ ਹੈ। ਜਿੱਥੇ ਕੋਈ ਬਹੁਤਾ ਆਉਂਦਾ ਅਤੇ ਜਾਂਦਾ ਨਹੀਂ। ਨੇੜੇ ਕੋਈ CCTV ਵੀ ਨਹੀਂ ਲੱਗਿਆ। ਇਸ ਦੇ ਨਾਲ ਹੀ ਸੀ. ਆਈ. ਏ. ਸਟਾਫ਼ ਦੀ ਟੀਮ ਵੀ ਜਾਂਚ ਲਈ ਘ-ਟ-ਨਾ ਵਾਲੀ ਥਾਂ ਉਤੇ ਪਹੁੰਚ ਗਈ ਸੀ। ਪੁਲਿਸ ਨੇ CCTV ਚੈਕਿੰਗ ਦਾ ਦਾਇਰਾ ਵਧਾ ਦਿੱਤਾ ਹੈ ਤਾਂ ਜੋ ਪਤਾ ਲੱਗ ਸਕੇ ਕਿ ਉਕਤ ਰੂਟ ਉਤੇ ਕਿਹੜੇ-ਕਿਹੜੇ ਵਿਅਕਤੀ ਸਫਰ ਕਰ ਰਹੇ ਸਨ।

Leave a Reply

Your email address will not be published. Required fields are marked *