ਜਿਲ੍ਹਾ ਕਪੂਰਥਲਾ (ਪੰਜਾਬ) ਵਿਚ ਜ਼ੋਮੈਟੋ ਡਿਲੀਵਰੀ ਬੁਆਏ ਦੀ ਸ਼ੱ-ਕੀ ਹਾਲ ਵਿਚ ਮੌ-ਤ ਹੋਣ ਦਾ ਦੁ-ਖ-ਦ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਮਾਮਲੇ ਸਬੰਧੀ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਸ ਨੇ ਕੋਈ ਗ-ਲ-ਤ ਦਵਾਈ ਪੀ ਲਈ ਸੀ, ਜਿਸ ਦੇ ਕਾਰਨ ਉਸ ਦੀ ਸਿਹਤ ਵਿਗੜ ਗਈ ਸੀ। ਉਸ ਨੂੰ ਤੁਰੰਤ ਸਿਵਲ ਹਸਪਤਾਲ ਦਾਖਲ ਕਰਾਇਆ ਗਿਆ। ਜਿਥੋਂ ਉਸ ਦਾ ਹਾਲ ਗੰਭੀਰ ਦੇਖਦੇ ਹੋਏ ਡਾਕਟਰ ਨੇ ਉਸ ਨੂੰ ਅੰਮ੍ਰਿਤਸਰ ਮੈਡੀਕਲ ਕਾਲਜ ਰੈਫਰ ਕਰ ਦਿੱਤਾ। ਉਥੇ ਇਲਾਜ ਦੌਰਾਨ ਉਸ ਦੀ ਮੌ-ਤ ਹੋ ਗਈ।
ਮ੍ਰਿਤਕ ਨੌਜਵਾਨ ਦੀ ਪਹਿਚਾਣ ਮੋਹਿਤ ਕੁਮਾਰ ਉਮਰ 22 ਸਾਲ ਪੁੱਤਰ ਮਨਮੋਹਨ ਕੁਮਾਰ ਵਾਸੀ ਮੁਹੱਲਾ ਕਿਆਮਪੁਰਾ ਦੇ ਰੂਪ ਵਜੋਂ ਹੋਈ ਹੈ। ਜਣਕਾਰੀ ਦਿੰਦਿਆਂ ਸੂਤਰਾਂ ਨੇ ਦੱਸਿਆ ਕਿ ਮੋਹਿਤ ਦਾ ਵਿਆਹ ਪੰਜ ਮਹੀਨੇ ਪਹਿਲਾਂ ਹੀ ਹੋਇਆ ਸੀ। ਉਹ ਕੁਝ ਸਮੇਂ ਤੋਂ ਕਿਸੇ ਕਾਰਨ ਪ੍ਰੇ-ਸ਼ਾ-ਨ ਰਹਿੰਦਾ ਸੀ। ਕੁਝ ਸਮਾਂ ਪਹਿਲਾਂ ਉਸ ਨੇ ਜ਼ੋਮੈਟੋ ਡਿਲੀਵਰੀ ਬੁਆਏ ਦੇ ਗਰੁੱਪ ਵਿੱਚ ਇੱਕ ਵੌਇਸ ਮੈਸੇਜ ਵੀ ਪਾਇਆ ਸੀ, ਜਿਸ ਵਿੱਚ ਉਸ ਨੇ ਪ੍ਰੇ-ਸ਼ਾ-ਨ ਹੋਣ ਦੀ ਗੱਲ ਕਹੀ ਸੀ।
ਪੁਲਿਸ ਜਾਂਚ ਵਿੱਚ ਲੱਗੀ
ਦੂਜੇ ਪਾਸੇ ਥਾਣਾ ਸਿਟੀ ਦੇ ਏ. ਐਸ. ਆਈ. ਹਰਜੀਤ ਸਿੰਘ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲਾ ਵਿਚ ਮ੍ਰਿਤਕ ਦੀ ਪਤਨੀ ਤਾਨਿਆ ਦੇ ਬਿਆਨਾਂ ਉਤੇ ਧਾਰਾ 174 ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਐਸ. ਐਚ. ਓ. ਅਮਨਦੀਪ ਨਾਹਰ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਸਾਰੇ ਤੱਥਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਜਾਂਚ ਕੀਤੀ ਜਾ ਰਹੀ ਹੈ।