ਰਿਸ਼ਤੇਦਾਰੀ ਵਿਚ ਆਏ ਨੌਜਵਾਨ ਉਤੇ, ਅਣ-ਪਛਾਤਿਆਂ ਨੇ ਕੀਤੇ ਫਾ-ਇ-ਰ, ਤਿਆਗੇ ਪ੍ਰਾਣ, ਪਰਿਵਾਰਕ ਮੈਂਬਰ ਸਦਮੇ ਵਿਚ

Punjab

ਪੰਜਾਬ ਵਿਚ ਤਰਨਤਾਰਨ ਦੇ ਪਿੰਡ ਗੁਲਾਲੀਪੁਰ ਵਿੱਚ ਇੱਕ ਨੌਜਵਾਨ ਦਾ ਬੇ-ਰ-ਹਿ-ਮੀ ਨਾਲ ਕ-ਤ-ਲ ਕਰ ਦਿੱਤਾ ਗਿਆ ਹੈ। ਇਸ ਕੰਮ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ। ਇਸ ਮਾਮਲੇ ਦੀ ਸੂਚਨਾ ਮਿਲਦੇ ਹੀ ਥਾਣਾ ਸਦਰ ਤਰਨਤਾਰਨ ਦੀ ਪੁਲਿਸ ਨੇ ਮੌਕੇ ਉਤੇ ਪਹੁੰਚ ਕੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਸੁਖਪ੍ਰੀਤ ਸਿੰਘ ਉਮਰ 35 ਸਾਲ ਪੁੱਤਰ ਗੁਰਚਰਨ ਸਿੰਘ ਕਸਬਾ ਹਰੀਕੇ ਦਾ ਰਹਿਣ ਵਾਲਾ ਸੀ ਅਤੇ ਵਿਆਹਿਆ ਹੋਇਆ ਸੀ।

ਦੱਸਿਆ ਜਾ ਰਿਹਾ ਹੈ ਕਿ ਸੁਖਪ੍ਰੀਤ ਸਿੰਘ ਨੂੰ ਕਿਸੇ ਕ-ਤ-ਲ ਕੇਸ ਵਿੱਚ ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤਾ ਗਿਆ ਸੀ, ਜੋ ਆਪਣੀ ਭੂਆ ਦੇ ਪਿੰਡ ਗੁਲਾਲੀਪੁਰ ਵਿੱਚ ਰਹਿ ਰਿਹਾ ਸੀ। ਸੁਖਪ੍ਰੀਤ ਸਿੰਘ ਦੁਪਹਿਰ 3 ਵਜੇ ਦੇ ਕਰੀਬ ਖੇਤਾਂ ਵਿੱਚ ਮੌਜੂਦ ਸੀ। ਉਦੋਂ ਅਣ-ਪਛਾਤੇ ਵਿਅਕਤੀ ਖੇਤਾਂ ਵਿੱਚ ਸੁਖਪ੍ਰੀਤ ਸਿੰਘ ਕੋਲ ਆਏ, ਜਿਨ੍ਹਾਂ ਨੇ ਸੁਖਪ੍ਰੀਤ ਸਿੰਘ ਉਤੇ ਗੋ-ਲੀ-ਆਂ ਚਲਾ ਦਿੱਤੀਆਂ। ਦੋਸ਼ੀ ਸੁਖਪ੍ਰੀਤ ਸਿੰਘ ਦਾ ਕ-ਤ-ਲ ਕਰਨ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋ ਗਏ।

ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਪਿਤਾ ਗੁਰਚਰਨ ਸਿੰਘ ਨੇ ਦੱਸਿਆ ਕਿ ਸਾਡੇ ਲੜਕੇ ਦੀ ਕਿਸੇ ਨਾਲ ਪੁਰਾਣੀ ਦੁ-ਸ਼-ਮ-ਣੀ ਸੀ ਅਤੇ ਉਨ੍ਹਾਂ ਦਾ ਹੀ ਇਸ ਕ-ਤ-ਲ ਵਿਚ ਹੱਥ ਹੋਵੇਗਾ। ਗੁਰਚਰਨ ਸਿੰਘ ਨੇ ਕਿਹਾ ਕਿ ਮੇਰੇ ਲੜਕੇ ਦੇ ਕਾ-ਤ-ਲਾਂ ਨੂੰ ਜਲਦੀ ਗ੍ਰਿਫ਼ਤਾਰ ਕੀਤਾ ਜਾਵੇ।

ਇਸ ਮਾਮਲੇ ਦੀ ਸੂਚਨਾ ਮਿਲਦੇ ਸਾਰ ਹੀ ਸੀ. ਆਈ. ਏ. ਸਟਾਫ਼ ਦੇ ਇੰਚਾਰਜ ਪ੍ਰਭਜੀਤ ਸਿੰਘ ਅਤੇ ਥਾਣਾ ਸਦਰ ਤਰਨਤਾਰਨ ਦੇ ਇੰਚਾਰਜ ਸਬ-ਇੰਸਪੈਕਟਰ ਬਲਰਾਜ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ਉਤੇ ਪਹੁੰਚੇ। ਇਲਾਕੇ ਵਿੱਚ ਲੱਗੇ CCTV ਕੈਮਰਿਆਂ ਦੀ ਫੁਟੇਜ ਨੂੰ ਸਕੈਨ ਕਰਨ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *