ਕੈਨੇਡਾ ਵਿਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ, ਤਿਆਗੇ ਪ੍ਰਾਣ, 7 ਮਹੀਨੇ ਪਹਿਲਾਂ ਹੀ ਗਿਆ ਸੀ ਵਿਦੇਸ਼

Punjab

ਵਿਦੇਸ਼ੀ ਧਰਤੀ ਤੋਂ ਪੰਜਾਬ ਅਤੇ ਪੰਜਾਬੀ ਭਾਈਚਾਰੇ ਲਈ ਇੱਕ ਦੁਖ-ਦਾਈ ਸਮਾਚਾਰ ਸਾਹਮਣੇ ਆਇਆ ਹੈ। ਪੰਜਾਬ ਤੋਂ ਰੋਜ਼ੀ-ਰੋਟੀ ਲਈ ਕੈਨੇਡਾ ਗਏ ਨੌਜਵਾਨ ਦੀ ਇਕ ਸੜਕ ਹਾਦਸੇ ਵਿੱਚ ਮੌ-ਤ ਹੋ ਗਈ ਹੈ। ਮ੍ਰਿਤਕ ਨੌਜਵਾਨ ਪੰਜਾਬ ਦੇ ਜਿਲ੍ਹਾ ਅੰਮ੍ਰਿਤਸਰ ਨਾਲ ਸਬੰਧਤ ਸੀ। ਇਸ ਮਾਮਲੇ ਸਬੰਧੀ ਮੀਡੀਆ ਤੋਂ ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦੇ ਬਾਬਾ ਬਕਾਲਾ ਸਾਹਿਬ ਦੇ ਬੁਤਾਲਾ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਮਿ੍ਤਕ ਨੌਜਵਾਨ ਦੀ ਪਹਿਚਾਣ ਗੁਰਜੰਟ ਸਿੰਘ ਪੁੱਤਰ ਦਲਬੀਰ ਸਿੰਘ ਦੇ ਰੂਪ ਵਜੋਂ ਹੋਈ ਹੈ, ਜਿਸ ਦੀ ਉਮਰ ਕਰੀਬ 27 ਸਾਲ ਦੱਸੀ ਜਾ ਰਹੀ ਹੈ।

7 ਮਹੀਨੇ ਪਹਿਲਾਂ ਹੀ ਕੈਨੇਡਾ ਗਿਆ ਸੀ ਨੌਜਵਾਨ

ਦੱਸਿਆ ਜਾ ਰਿਹਾ ਹੈ ਕਿ ਗੁਰਜੰਟ ਸਿੰਘ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ, ਫਰਨੀ ਨੇੜੇ ਸੜਕ ਹਾਦਸੇ ਦਾ ਸ਼ਿ-ਕਾ-ਰ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਨੌਜਵਾਨ ਆਪਣੀ ਛੋਟੀ ਭੈਣ ਦਾ ਵਿਆਹ ਕਰਨ ਤੋਂ ਬਾਅਦ 7 ਮਹੀਨੇ ਪਹਿਲਾਂ ਹੀ ਕੈਨੇਡਾ ਵਿਚ ਗਿਆ ਸੀ, ਇਸ ਤੋਂ ਪਹਿਲਾਂ ਉਹ 4 ਸਾਲ ਸਿੰਗਾਪੁਰ ਰਿਹਾ ਸੀ। ਪੁੱਤਰ ਦੀ ਮੌ-ਤ ਦੀ ਸੂਚਨਾ ਸੁਣਦੇ ਹੀ ਘਰ ਵਿਚ ਸੋਗ ਦੀ ਲਹਿਰ ਛਾ ਗਈ।

ਪਰਿਵਾਰਕ ਮੈਂਬਰਾਂ ਦਾ ਸਦਮੇ ਵਿਚ ਬੁ-ਰਾ ਹਾਲ ਹੋ ਗਿਆ। ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਵਲੋਂ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਕਿ ਉਨ੍ਹਾਂ ਪੁੱਤਰ ਦੀ ਮ੍ਰਿਤਕ ਦੇਹ ਨੂੰ ਭਾਰਤ (ਪੰਜਾਬ) ਲਿਆਂਦਾ ਜਾਵੇ ਤਾਂ ਜੋ ਉਹ ਆਪਣੇ ਪੁੱਤਰ ਦੇ ਅੰਤਿਮ ਦਰਸ਼ਨ ਕਰ ਸਕਣ ਅਤੇ ਪੁੱਤਰ ਦਾ ਅੰਤਿਮ ਸਸਕਾਰ ਆਪਣੇ ਹੱਥੀਂ ਜੱਦੀ ਪਿੰਡ ਬੁਤਾਲਾ ਵਿਚ ਕਰ ਸਕਣ।

Leave a Reply

Your email address will not be published. Required fields are marked *