ਅੰਮ੍ਰਿਤਸਰ ਤੋਂ ਗੁਰਦਾਸਪੁਰ ਰੋਡ (ਪੰਜਾਬ) ਉਤੇ ਸਥਿਤ ਪਿੰਡ ਡੁੱਡੀਪੁਰ ਦੇ ਨੌਜਵਾਨ ਦੀ ਅਮਰੀਕਾ ਵਿਚ ਇਕ ਸੜਕ ਹਾਦਸੇ ਦੌਰਾਨ ਮੌ-ਤ ਹੋ ਗਈ। ਮ੍ਰਿਤਕ ਦੀ ਪਹਿਚਾਣ ਗੁਰਵਿੰਦਰ ਸਿੰਘ ਉਮਰ 30 ਸਾਲ ਦੇ ਰੂਪ ਵਜੋਂ ਹੋਈ ਹੈ, ਜੋ ਕਿ 3 ਸਾਲ ਪਹਿਲਾਂ ਰੋਜ਼ੀ ਰੋਟੀ ਕਮਾਉਣ ਲਈ ਅਮਰੀਕਾ ਗਿਆ ਸੀ ਅਤੇ ਉਥੇ ਟਰੱਕ ਡਰਾਈਵਰ ਦੇ ਵਜੋਂ ਕੰਮ ਕਰ ਰਿਹਾ ਸੀ। ਮ੍ਰਿਤਕ ਆਪਣੇ ਪਿੱਛੇ ਵਿਧਵਾ ਮਾਂ, ਇੱਕ ਭੈਣ, ਪਤਨੀ ਅਤੇ ਦੋ ਛੋਟੇ ਜੁਆਕਾਂ ਨੂੰ ਛੱਡ ਗਿਆ ਹੈ।
ਪਰਿਵਾਰਕ ਮੈਂਬਰਾਂ ਵਲੋਂ ਸਰਕਾਰ ਨੂੰ ਬੇਨਤੀ ਕੀਤੀ ਗਈ ਹੈ ਕਿ ਉਨ੍ਹਾਂ ਦੇ ਬੇਟੇ ਦੀ ਦੇਹ ਨੂੰ ਜਲਦੀ ਭਾਰਤ (ਪੰਜਾਬ) ਲਿਆਂਦਾ ਜਾਵੇ ਤਾਂ ਜੋ ਉਸ ਦਾ ਅੰਤਿਮ ਸਸਕਾਰ ਉਸ ਦੇ ਜੱਦੀ ਪਿੰਡ ਵਿਚ ਕੀਤਾ ਜਾ ਸਕੇ।
ਹਸਪਤਾਲ ਵਿੱਚ ਇਲਾਜ ਦੌਰਾਨ ਤੋੜਿਆ ਦਮ
ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਗੁਰਵਿੰਦਰ ਸਿੰਘ ਦੀ ਪਤਨੀ ਹਰਵਿੰਦਰ ਕੌਰ ਅਤੇ ਮਾਤਾ ਦਿਲਰਾਜ ਕੌਰ ਨੇ ਦੱਸਿਆ ਕਿ ਗੁਰਵਿੰਦਰ ਸਿੰਘ ਉਮਰ 30 ਸਾਲ ਉਨ੍ਹਾਂ ਦਾ ਇਕ-ਲੌਤਾ ਪੁੱਤਰ ਸੀ ਜੋ ਕਿ ਕਰੀਬ 3 ਸਾਲ ਪਹਿਲਾਂ ਰੋਜ਼ੀ-ਰੋਟੀ ਕਮਾਉਣ ਦੇ ਲਈ ਅਮਰੀਕਾ ਦੇ ਸ਼ਹਿਰ ਕੈਲੇਫੋਰਨੀਆ ਵਿੱਚ ਗਿਆ ਸੀ ਅਤੇ ਉਥੇ ਟਰੱਕ ਡਰਾਈਵਰ ਦੀ ਨੌਕਰੀ ਕਰ ਰਿਹਾ ਸੀ।
ਕੱਲ੍ਹ ਉਹ ਕਿਸੇ ਕੰਮ ਲਈ ਜਾ ਰਿਹਾ ਸੀ। ਇਸ ਦੌਰਾਨ ਕਿਸੇ ਅਣ-ਪਛਾਤੇ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ। ਜਿਸ ਦੌਰਾਨ ਉਹ ਗੰਭੀਰ ਜ਼ਖਮੀ ਹੋ ਗਿਆ। ਹਸਪਤਾਲ ਵਿਚ ਇਲਾਜ ਦੌਰਾਨ ਉਸ ਦੀ ਮੌ-ਤ ਹੋ ਗਈ। ਇਹ ਖ-ਬ-ਰ ਸੁਣ ਕੇ ਪਰਿਵਾਰ ਅਤੇ ਪਿੰਡ ਵਿਚ ਸੋਗ ਛਾ ਗਿਆ।
ਰਿਟਾਇਰਮੈਂਟ ਦੇ ਪੈਸੇ ਨਾਲ ਭੇਜਿਆ ਸੀ ਵਿਦੇਸ਼
ਮ੍ਰਿਤਕ ਗੁਰਵਿੰਦਰ ਸਿੰਘ ਦੇ ਪਿਤਾ ਪੰਜਾਬ ਰੋਡਵੇਜ਼ ਵਿੱਚ ਨੌਕਰੀ ਕਰਦੇ ਸਨ ਅਤੇ ਰਿਟਾਇਰਮੈਂਟ ਤੋਂ ਬਾਅਦ ਉਨ੍ਹਾਂ ਨੇ ਪੈਸੇ ਨਿਵੇਸ਼ ਕਰਕੇ ਪੁੱਤਰ ਨੂੰ ਵਿਦੇਸ਼ ਭੇਜਿਆ ਸੀ। ਪੁੱਤਰ ਦੇ ਵਿਦੇਸ਼ ਜਾਣ ਤੋਂ ਥੋੜ੍ਹੀ ਦੇਰ ਬਾਅਦ ਉਸ ਦੇ ਪਿਤਾ ਦੀ ਵੀ ਮੌ-ਤ ਹੋ ਗਈ ਸੀ। ਪਰਿਵਾਰ ਨੇ ਕੇਂਦਰ ਅਤੇ ਪੰਜਾਬ ਸਰਕਾਰਾਂ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਦੇਹ ਨੂੰ ਜਲਦੀ ਭਾਰਤ (ਪੰਜਾਬ) ਲਿਆਂਦਾ ਜਾਵੇ, ਤਾਂ ਜੋ ਉਹ ਆਪਣੇ ਪੁੱਤਰ ਦਾ ਆਖਰੀ ਵਾਰ ਮੂੰਹ ਦੇਖ ਸਕਣ ਅਤੇ ਉਸ ਦੇ ਜੱਦੀ ਪਿੰਡ ਵਿਚ ਅੰਤਿਮ ਸਸਕਾਰ ਕਰ ਸਕਣ।