ਜਿਲ੍ਹਾ ਬਠਿੰਡਾ (ਪੰਜਾਬ) ਦੇ ਪਿੰਡ ਚਾਉੰਕੇ ਦਾ ਇੱਕ ਨੌਜਵਾਨ ਇੱਕ ਹਫ਼ਤੇ ਤੋਂ ਲਾ-ਪ-ਤਾ ਸੀ। ਅੱਜ ਨੌਜਵਾਨ ਦੀ ਦੇਹ ਗੁਆਂਢੀ ਦੇ ਘਰ ਵਿਚ ਦੱ-ਬੀ ਹੋਈ ਮਿਲੀ ਹੈ। ਪੁਲਿਸ ਨੇ ਨੌਜਵਾਨ ਦੀ ਦੇਹ ਨੂੰ ਬਾਹਰ ਕੱਢ ਕੇ ਕਬਜ਼ੇ ਵਿਚ ਲੈ ਕੇ ਪੋਸਟ ਮਾਰਟਮ ਲਈ ਮੋਰਚਰੀ ਵਿਚ ਰਖਵਾਇਆ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਅਰਸ਼ਦੀਪ ਸਿੰਘ ਪਿੰਡ ਚਾਉੰਕੇ ਦੇ ਰਹਿਣ ਵਾਲੇ ਵਜੋਂ ਹੋਈ ਹੈ। ਪੁਲਿਸ ਵਲੋਂ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਇੰਚਾਰਜ ਚਾਉੰਕੇ ਅਤੇ ਡੀ. ਐਸ. ਪੀ. ਰਾਮਪੁਰਾ ਫੂਲ ਨੇ ਦੱਸਿਆ ਕਿ ਅਰਸ਼ਦੀਪ ਸਿੰਘ ਦੇ ਗੁਆਂਢ ਵਿੱਚ ਰਹਿੰਦੇ ਘਰ ਦੇ ਮਾਲਕ ਨੇ ਦੱਸਿਆ ਕਿ ਘਰ ਵਿੱਚੋਂ ਲਗਾਤਾਰ ਬਦਬੂ ਆ ਰਹੀ ਸੀ, ਜਿਸ ਦੀ ਜਾਂਚ ਕਰਨ ਦੇ ਲਈ ਪੁਲਿਸ ਟੀਮ ਮੌਕੇ ਉਤੇ ਪਹੁੰਚੀ। ਮੌਕੇ ਉਤੇ ਲਾਪਤਾ ਨੌਜਵਾਨ ਅਰਸ਼ਦੀਪ ਸਿੰਘ ਦੀ ਦੇਹ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਸਾਹਮਣੇ ਮਿੱਟੀ ਵਿੱਚੋਂ ਦੱਬੀ ਹੋਈ ਪਾਈ। ਪੁਲਿਸ ਨੇ ਦੇਹ ਨੂੰ ਕਬਜ਼ੇ ਵਿਚ ਲੈ ਕੇ ਪੋਸਟ ਮਾਰਟਮ ਲਈ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ ਹੈ।
ਜਾਂਚ ਵਿੱਚ ਲੱਗੀ ਪੁਲਿਸ
ਇਸ ਮਾਮਲੇ ਦੀ ਜਾਂਚ ਵਿਚ ਲੱਗੀ ਪੁਲਿਸ ਨੇ ਇਸ ਮਾਮਲੇ ਵਿਚ ਦੋ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਡੀ. ਐਸ. ਪੀ. ਨੇ ਦੱਸਿਆ ਕਿ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਮਾਮਲੇ ਨੂੰ ਛੇਤੀ ਹੀ ਸੁਲਝਾ ਲਿਆ ਜਾਵੇਗਾ। ਇਸ ਘ-ਟ-ਨਾ ਕਾਰਨ ਪਿੰਡ ਵਿਚ ਡਰ ਦਾ ਮਾਹੌਲ ਹੈ। ਸੂਤਰਾਂ ਦੇ ਹਵਾਲੇ ਤੋਂ ਇਹ ਵੀ ਗੱਲ ਸਾਹਮਣੇ ਆਈ ਹੈ ਕਿ ਇਸ ਘ-ਟ-ਨਾ ਨੂੰ ਅੰਜਾਮ ਦੇਣ ਵਾਲਾ ਦੋਸ਼ੀ ਨੌਜਵਾਨ ਮ੍ਰਿਤਕ ਅਰਸ਼ਦੀਪ ਸਿੰਘ ਦਾ ਦੋਸਤ ਸੀ।