ਵਿਦੇਸ਼ੀ ਧਰਤੀ ਤੋਂ ਇੱਕ ਦੁਖ-ਦਾਈ ਸਮਾਚਾਰ ਸਾਹਮਣੇ ਆਇਆ ਹੈ। ਚੰਗੇਰੇ ਭਵਿੱਖ ਅਤੇ ਰੋਜ਼ੀ-ਰੋਟੀ ਲਈ ਵਿਦੇਸ਼ ਗਏ ਨੌਜਵਾਨ ਦੀ ਮੌ-ਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਜਿਲ੍ਹਾ ਲੁਧਿਆਣਾ ਦੇ ਰਾਏਕੋਟ ਸ਼ਹਿਰ ਦੇ ਇੱਕ ਨੌਜਵਾਨ ਦੀ ਇੰਗਲੈਂਡ ਵਿਚ ਦਿਲ ਦਾ ਦੌ-ਰਾ ਪੈਣ ਕਾਰਨ ਮੌ-ਤ ਹੋ ਗਈ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਪ੍ਰਦੀਪ ਸਿੰਘ ਖੰਗੂੜਾ ਉਮਰ 27 ਸਾਲ ਦੇ ਰੂਪ ਵਜੋਂ ਹੋਈ ਹੈ। ਪ੍ਰਦੀਪ ਰਾਏਕੋਟ ਦੇ ਪਿੰਡ ਤਾਜਪੁਰ ਦਾ ਰਹਿਣ ਵਾਲਾ ਸੀ। ਪ੍ਰਦੀਪ ਸਿੰਘ ਕਰੀਬ 2 ਸਾਲ ਪਹਿਲਾਂ 2022 ਵਿਚ ਇੰਗਲੈਂਡ ਦੇ ਲਿਸਟਰ ਸ਼ਹਿਰ ਵਿਚ ਪੜ੍ਹਾਈ ਕਰਨ ਲਈ ਗਿਆ ਸੀ।
15 ਅਕਤੂਬਰ 2022 ਨੂੰ ਗਿਆ ਸੀ ਇੰਗਲੈਂਡ
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਦੀਪ ਸਿੰਘ ਦੇ ਚਾਚਾ ਕੈਪਟਨ ਬਲਜਿੰਦਰ ਸਿੰਘ ਅਤੇ ਸਰਪੰਚ ਵਰਿੰਦਰ ਸਿੰਘ ਤਾਜਪੁਰ ਨੇ ਦੱਸਿਆ ਕਿ ਉਨ੍ਹਾਂ ਦਾ ਭਤੀਜਾ 15 ਅਕਤੂਬਰ 2022 ਨੂੰ ਇੰਗਲੈਂਡ ਦੇ ਲਿਸਟਰ ਸ਼ਹਿਰ ਵਿਚ ਪੜ੍ਹਾਈ ਕਰਨ ਲਈ ਗਿਆ ਸੀ। ਦੋ ਮਹੀਨੇ ਪਹਿਲਾਂ ਅਚਾ-ਨਕ ਉਸ ਦੀ ਸਿਹਤ ਵਿਗੜ ਗਈ ਸੀ। ਬਹੁਤ ਇਲਾਜ ਕਰਵਾਇਆ, ਹੁਣ ਉਸ ਦੀ ਸਿਹਤ ਵਿੱਚ ਕਾਫੀ ਸੁਧਾਰ ਹੋ ਰਿਹਾ ਸੀ। ਪਰ 22 ਜਨਵਰੀ ਨੂੰ ਅਚਾ-ਨਕ ਉਸ ਨੂੰ ਦਿਲ ਦਾ ਦੌ-ਰਾ ਪੈ ਗਿਆ ਅਤੇ ਉਸ ਦੀ ਮੌ-ਤ ਹੋ ਗਈ।
ਮ੍ਰਿਤਕ ਨੌਜਵਾਨ ਪਰਿਵਾਰ ਦਾ ਸੀ ਇਕ-ਲੌਤਾ ਪੁੱਤਰ
ਪ੍ਰਦੀਪ ਦੇ ਪਿਤਾ ਭੁਪਿੰਦਰ ਸਿੰਘ ਲੀਵਰ ਦੀ ਬਿਮਾਰੀ ਤੋਂ ਪੀ-ੜ-ਤ ਹਨ। ਪਰਿਵਾਰ ਨੇ ਸਰਕਾਰ ਅਤੇ ਐਨ. ਆਰ. ਆਈ. ਪਰਿਵਾਰਾਂ ਨੂੰ ਵੀ ਮਦਦ ਦੀ ਅਪੀਲ ਕੀਤੀ ਹੈ। ਪ੍ਰਦੀਪ ਆਪਣੇ ਪਰਿਵਾਰ ਦਾ ਇਕ-ਲੌਤਾ ਪੁੱਤਰ ਸੀ। ਪਰਿਵਾਰ ਉਸ ਦੀ ਦੇਹ ਦੀ ਉਡੀਕ ਕਰ ਰਿਹਾ ਹੈ।