ਜਿਲ੍ਹਾ ਸੰਗਰੂਰ (ਪੰਜਾਬ) ਦੇ ਮੈਰੀਟੋਰੀਅਸ ਸਕੂਲ ਦੇ ਹੋਸਟਲ ਵਿੱਚ ਬੀਤੀ ਰਾਤ 12ਵੀਂ ਵਿਚ ਪੜ੍ਹਨ ਵਾਲੇ ਵਿਦਿਆਰਥੀ ਨੇ ਫਾ-ਹਾ ਲਾ ਕੇ ਖੁ-ਦ-ਕੁ-ਸ਼ੀ ਕਰ ਲਈ ਹੈ। ਮ੍ਰਿਤਕ ਦੀ ਪਹਿਚਾਣ ਕਰਨ ਵਾਸੀ ਸੰਗਰੂਰ, ਲਹਿਰਾਗਾਗਾ ਦੇ ਤੌਰ ਉੱਤੇ ਹੋਈ ਹੈ। ਪੁਲਿਸ ਨੇ ਕਰਨ ਦੀ ਦੇਹ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ ਹੈ।
ਦੱਸਿਆ ਜਾ ਰਿਹਾ ਹੈ ਕਿ ਅਧਿਆਪਕ ਨੇ ਵਿਦਿਆਰਥੀ ਦੇ ਪਿਤਾ ਨੂੰ ਫੋਨ ਕਰਕੇ ਪ੍ਰੀਖਿਆ ਵਿਚ ਘੱਟ ਨੰਬਰ ਆਉਣ ਦੀ ਸ਼ਿਕਾਇਤ ਕੀਤੀ ਸੀ। ਜਿਸ ਤੋਂ ਬਾਅਦ ਟੀਚਰ ਨੇ ਕਰਨ ਦੀ ਉਸ ਦੇ ਪਿਤਾ ਨਾਲ ਗੱਲ ਵੀ ਕਰਵਾਈ ਸੀ। ਜਿਸ ਵਿੱਚ ਕਰਨ ਨੇ ਆਪਣੇ ਪਿਤਾ ਨੂੰ ਕਿਹਾ- ਸ਼ੌਰੀ ਪਾਪਾ। ਕੁਝ ਸਮੇਂ ਬਾਅਦ ਉਸ ਦੀ ਦੇਹ ਹੋਸਟਲ ਦੇ ਕਮਰੇ ਵਿਚ ਲ-ਟ-ਕ-ਦੀ ਮਿਲੀ।
ਪਿਤਾ ਸੁਰੇਸ਼ ਨੇ ਕਿਹਾ ਕਿ ਮੈਂ ਆਪਣੇ ਪੁੱਤਰ ਨੂੰ ਹੋਸਟਲ ਨਹੀਂ ਭੇਜਣਾ ਚਾਹੁੰਦਾ ਸੀ। ਪਰ ਸਕੂਲ ਵਲੋਂ ਕਿਹਾ ਗਿਆ ਕਿ ਜੁਆਕ ਹੋਸਟਲ ਵਿਚ ਹੀ ਰਹੇਗਾ। ਪਿਤਾ ਦਾ ਦੋਸ਼ ਹੈ ਕਿ ਸਕੂਲ ਪ੍ਰਸ਼ਾਸਨ ਵੱਲੋਂ ਉਸ ਦੇ ਜੁਆਕ ਨੂੰ ਮਾਨ-ਸਿਕ ਤੌਰ ਉਤੇ ਪ੍ਰੇ-ਸ਼ਾ-ਨ ਕੀਤਾ ਗਿਆ। ਜਿਸ ਕਾਰਨ ਉਸ ਨੇ ਇਹ ਕ-ਦ-ਮ ਚੁੱਕਿਆ। ਇਸ ਸਬੰਧੀ ਡੀ. ਐਸ. ਪੀ. ਮਨੋਜ ਨੇ ਦੱਸਿਆ ਕਿ ਅੱਜ ਪਰਿਵਾਰ ਦੇ ਬਿਆਨ ਦਰਜ ਕਰਕੇ ਪੁਲਿਸ ਅੱਗੇ ਦੀ ਕਾਰਵਾਈ ਕਰੇਗੀ।
12ਵੀਂ ਵਿਚ ਪੜ੍ਹਦਾ ਸੀ ਕਰਨ
ਪ੍ਰਾਪਤ ਜਾਣਕਾਰੀ ਮੁਤਾਬਕ ਕਰਨ ਸੰਗਰੂਰ ਦੇ ਘਾਬਦਾਂ ਸਥਿਤ ਮੈਰੀਟੋਰੀਅਸ ਸਕੂਲ ਵਿਚ 12ਵੀਂ ਜਮਾਤ ਵਿਚ ਵਿਚ ਪੜ੍ਹਦਾ ਸੀ। ਸੋਮਵਾਰ ਦੇਰ ਸ਼ਾਮ ਕਰਨ ਨੇ ਸਕੂਲ ਦੇ ਵਿਹੜੇ ਵਿਚ ਬਣੇ ਹੋਸਟਲ ਵਿਚ ਫਾ-ਹਾ ਲਾ ਕੇ ਖੁ-ਦ-ਕੁ-ਸ਼ੀ ਕਰ ਲਈ।
ਇਸ ਗੱਲ ਦਾ ਪਤਾ ਉਦੋਂ ਲੱਗਿਆ ਜਦੋਂ ਹੋਸਟਲ ਦਾ ਸਟਾਫ ਕਮਰੇ ਦੇ ਨੇੜੇ ਪਹੁੰਚਿਆ। ਇਸ ਤੋਂ ਬਾਅਦ ਹੋਸਟਲ ਅਧਿਕਾਰੀਆਂ ਨੂੰ ਇਸ ਮਾਮਲੇ ਦੀ ਜਾਣਕਾਰੀ ਦਿੱਤੀ ਗਈ। ਸੰਗਰੂਰ ਦੇ ਸਦਰ ਥਾਣੇ ਦੇ ਐਸ. ਐਚ. ਓ. ਗੁਰਪ੍ਰੀਤ ਸਿੰਘ ਹਾਂਡਾ ਨੇ ਦੱਸਿਆ ਕਿ ਪੁਲਿਸ ਪਰਿਵਾਰ ਦੇ ਬਿਆਨ ਦਰਜ ਕਰਕੇ ਮਾਮਲੇ ਦੀ ਅਗਲੀ ਕਾਰਵਾਈ ਕਰੇਗੀ।
ਨੰਬਰ ਘੱਟ ਆਉਣ ਤੇ ਟੀਚਰ ਨੇ ਪਿਤਾ ਨੂੰ ਕੀਤੀ ਸੀ ਸ਼ਿਕਾਇਤ
ਪ੍ਰਾਪਤ ਜਾਣਕਾਰੀ ਅਨੁਸਾਰ ਸੰਗਰੂਰ ਪੁਲਿਸ ਕਰਨ ਦਾ ਮੰਗਲਵਾਰ ਪੋਸਟ ਮਾਰਟਮ ਕਰਵਾਏਗੀ। ਜਿਸ ਤੋਂ ਬਾਅਦ ਦੇਹ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ। ਕਰਨ ਦੇ ਪਿਤਾ ਪੇਸ਼ੇ ਤੋਂ ਸਬਜ਼ੀ ਵੇਚਣ ਦਾ ਕੰਮ ਕਰਦੇ ਹਨ। ਕਰਨ ਦੇ ਪਿਤਾ ਸੁਰੇਸ਼ ਨੇ ਪੁਲਿਸ ਨੂੰ ਦੱਸਿਆ ਕਿ ਉਨ੍ਹਾਂ ਨੂੰ ਦੁਪਹਿਰ ਕਰੀਬ 3 ਵਜੇ ਕਰਨ ਦੇ ਸਕੂਲ ਦੇ ਅਧਿਆਪਕ ਦਾ ਫੋਨ ਆਇਆ ਸੀ। ਅਧਿਆਪਕਾ ਨੇ ਦੱਸਿਆ ਕਿ ਬੇਟੇ ਦੇ ਪੇਪਰ ਵਿਚ ਘੱਟ ਅੰਕ ਆਏ ਹਨ, ਬੇਟੇ ਦਾ ਧਿਆਨ ਰੱਖੋ।
ਅਧਿਆਪਕ ਨੇ ਕਿਹਾ ਸੀ ਕਿ ਕਰਨ ਲਗਨ ਨਾਲ ਪੜ੍ਹਾਈ ਨਹੀਂ ਕਰ ਰਿਹਾ। ਜੇਕਰ ਕਰਨ ਦਾ ਪ੍ਰਦਰਸ਼ਨ ਇਸੇ ਤਰ੍ਹਾਂ ਜਾਰੀ ਰਿਹਾ ਤਾਂ ਸਕੂਲ ਉਸ ਨੂੰ ਕੱਢ ਦੇਵੇਗਾ। ਜਦੋਂ ਕਰਨ ਨੇ ਆਪਣੇ ਪਿਤਾ ਨਾਲ ਗੱਲ ਕੀਤੀ ਤਾਂ ਪਿਤਾ ਨੇ ਉਸ ਨੂੰ ਸਮਝਾਇਆ ਕਿ ਉਹ ਲਗਨ ਨਾਲ ਪੜ੍ਹਾਈ ਕਰੇ, ਜਿਸ ਤੋਂ ਬਾਅਦ ਉਸ ਨੇ ਫੋਨ ਬੰਦ ਕਰ ਦਿੱਤਾ। ਕੁਝ ਸਮੇਂ ਬਾਅਦ ਸਕੂਲ ਤੋਂ ਖੁ-ਦ-ਕੁ-ਸ਼ੀ ਕਰਨ ਦੀ ਸੂਚਨਾ ਮਿਲੀ।
ਸੁਰੇਸ਼ ਨੇ ਦੱਸਿਆ ਕਿ ਉਸ ਦੇ ਤਿੰਨ ਬੇਟੇ ਹਨ, ਕਰਨ ਉਸ ਦਾ ਸਭ ਤੋਂ ਛੋਟਾ ਬੇਟਾ ਸੀ। ਕਰਨ ਦੇ ਪਰਿਵਾਰ ਨੇ ਸਕੂਲ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ। ਪਿਤਾ ਸੁਰੇਸ਼ ਨੇ ਦੋਸ਼ ਲਾਇਆ ਕਿ ਸਕੂਲ ਵੱਲੋਂ ਜੁਆਕ ਨੂੰ ਮਾਨ-ਸਿਕ ਤੌਰ ਉਤੇ ਪ੍ਰੇ-ਸ਼ਾ-ਨ ਕੀਤਾ ਜਾਂਦਾ ਸੀ। ਇਸ ਲਈ ਸਕੂਲ ਖਿਲਾਫ ਕਾਰਵਾਈ ਕੀਤੀ ਜਾਵੇ। ਸੰਗਰੂਰ ਦੇ ਡੀ. ਐਸ. ਪੀ. ਮਨੋਜ ਗੋਰਸੀ ਨੇ ਦੱਸਿਆ ਕਿ ਫਿਲਹਾਲ ਕੋਈ ਸੁ-ਸਾ-ਈ-ਡ ਨੋਟ ਨਹੀਂ ਮਿਲਿਆ। ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।