ਜਿਲ੍ਹਾ ਲੁਧਿਆਣਾ (ਪੰਜਾਬ) ਦੇ ਇੱਕ ਨੌਜਵਾਨ ਦਾ ਨਿਊਜ਼ੀਲੈਂਡ ਦੇ ਆਕਲੈਂਡ ਵਿੱਚ ਕ-ਤ-ਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੀ ਪਹਿਚਾਣ ਗੁਰਪ੍ਰੀਤ ਸਿੰਘ ਉਮਰ 27 ਸਾਲ ਵਾਸੀ ਪਿੰਡ ਪਮਾਲ ਦੇ ਰੂਪ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਤਿੰਨ ਭੈਣਾਂ ਦਾ ਇਕ-ਲੌਤਾ ਭਰਾ ਸੀ। ਨੌਜਵਾਨ ਦਾ ਅਜੇ 8 ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ। ਪਤਨੀ ਆਪਣੇ ਪਤੀ ਦੇ ਕੋਲ ਜਾਣ ਦੀ ਤਿਆਰੀ ਕਰ ਰਹੀ ਸੀ। ਪਰਿਵਾਰ ਸਦਮੇ ਵਿਚ ਹੈ।
ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਪਿੰਡ ਪਮਾਲ ਦੇ ਸਰਪੰਚ ਜਗਦੀਸ਼ ਸਿੰਘ ਜੱਗੀ ਨੇ ਦੱਸਿਆ ਕਿ ਮ੍ਰਿਤਕ ਦਾ ਪਰਿਵਾਰ ਪਿਛੋਕੜ ਅੰਮ੍ਰਿਤਸਰ ਜ਼ਿਲ੍ਹੇ ਦਾ ਵਸਨੀਕ ਹੈ ਅਤੇ ਮ੍ਰਿਤਕ ਦੇ ਪਿਤਾ ਨਿਸ਼ਾਨ ਸਿੰਘ ਲੰਬੇ ਸਮੇਂ ਤੋਂ ਆਪਣੇ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਗ੍ਰੰਥੀ ਸਿੰਘ ਦੀ ਸੇਵਾ ਕਰ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਨਿਸ਼ਾਨ ਸਿੰਘ ਦਾ 27 ਸਾਲਾ ਲੜਕਾ ਗੁਰਪ੍ਰੀਤ ਸਿੰਘ ਤਿੰਨ ਭੈਣਾਂ ਦਾ ਇਕ-ਲੌਤਾ ਭਰਾ ਸੀ ਅਤੇ ਉਹ ਪੜ੍ਹਾਈ ਲਈ ਵਿਦੇਸ਼ ਗਿਆ ਹੋਇਆ ਸੀ।
8 ਮਹੀਨੇ ਪਹਿਲਾਂ ਵਿਆਹ ਕਰਵਾ ਕੇ ਦੁਬਾਰਾ ਚਲਾ ਗਿਆ ਸੀ ਵਿਦੇਸ਼
ਉਨ੍ਹਾਂ ਦੱਸਿਆ ਕਿ ਹੁਣ ਕਰੀਬ 8 ਮਹੀਨੇ ਪਹਿਲਾਂ ਉਹ ਵਿਆਹ ਕਰਵਾ ਕੇ ਵਾਪਸ ਨਿਊਜ਼ੀਲੈਂਡ ਚਲਾ ਗਿਆ ਅਤੇ ਉਸ ਦੀ ਪਤਨੀ ਨੇ ਵੀ 6 ਫਰਵਰੀ 2024 ਨੂੰ ਨਿਊਜ਼ੀਲੈਂਡ ਜਾਣ ਦੀ ਟਿਕਟ ਲਈ ਸੀ, ਉਸ ਤੋਂ ਪਹਿਲਾਂ ਹੀ ਇਹ ਘ-ਟ-ਨਾ ਵਾਪਰ ਗਈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਗੁਰਪ੍ਰੀਤ ਸਿੰਘ ਦਾ ਪਿਤਾ ਨਿਸ਼ਾਨ ਸਿੰਘ ਵਕੀਲਾਂ ਦੀ ਸਲਾਹ ਲੈ ਕੇ ਨਿਊਜ਼ੀਲੈਂਡ ਜਾਣ ਦੀ ਤਿਆਰੀ ਕਰ ਰਿਹਾ ਹੈ ਤਾਂ ਜੋ ਉਹ ਆਪਣੇ ਪੁੱਤਰ ਦੀ ਮੌ-ਤ ਦੇ ਕਾਰਨਾਂ ਦਾ ਪਤਾ ਲਗਾ ਸਕੇ ਅਤੇ ਆਪਣੇ ਪੁੱਤਰ ਦੀ ਦੇਹ ਨੂੰ ਭਾਰਤ (ਪੰਜਾਬ) ਲਿਆ ਸਕੇ।