ਜਿਲ੍ਹਾ ਮੁਕਤਸਰ (ਪੰਜਾਬ) ਦੇ ਪਿੰਡ ਲੂੰਡੇਵਾਲਾ ਨੇੜਿਓਂ ਲੰਘਦੀ ਰਾਜਸਥਾਨ ਫੀਡਰ ਨਹਿਰ ਵਿੱਚ ਦੋ ਨੌਜਵਾਨਾਂ ਨੇ ਛਾ-ਲ ਮਾ-ਰ ਦਿੱਤੀ, ਜਿਨ੍ਹਾਂ ਦੀ ਪਿੰਡ ਵਾਸੀ ਅਤੇ ਪ੍ਰਸ਼ਾਸਨ ਗੋਤਾਖੋਰਾਂ ਦੀ ਮਦਦ ਨਾਲ ਭਾਲ ਕਰ ਰਹੇ ਹਨ। ਦੋਵਾਂ ਦੇ ਪਰਿਵਾਰ ਵਿੱਚ ਵਿਆਹ ਸੀ। ਦੋਵੇਂ ਨੌਜਵਾਨ ਵਿਆਹ ਦੇ ਕੱਪੜੇ ਖ੍ਰੀਦਣ ਲਈ ਜਾ ਰਹੇ ਸਨ। ਦੋਵਾਂ ਦੀ ਪਹਿਚਾਣ ਸੁਖਜਿੰਦਰ ਸਿੰਘ ਅਤੇ ਰਾਜਵਿੰਦਰ ਸਿੰਘ ਦੇ ਰੂਪ ਵਜੋਂ ਹੋਈ ਹੈ।
ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਡੀ. ਐਸ. ਪੀ. ਜਸਵੀਰ ਸਿੰਘ ਪੰਨੂ ਨੇ ਦੱਸਿਆ ਕਿ ਪਿੰਡ ਵਾਸੀ ਜੱਗਾ ਸਿੰਘ ਨੇ ਦੱਸਿਆ ਕਿ ਨੌਜਵਾਨ ਸੁਖਜਿੰਦਰ ਸਿੰਘ ਅਤੇ ਰਾਜਵਿੰਦਰ ਸਿੰਘ ਮੋਟਰਸਾਈਕਲ ਉਤੇ ਜਾ ਰਹੇ ਸਨ। ਇਸ ਦੌਰਾਨ ਮੋਟਰਸਾਈਕਲ ਚਲਾ ਰਹੇ ਸੁਖਜਿੰਦਰ ਸਿੰਘ ਨੇ ਆਪਣਾ ਮੋਟਰਸਾਈਕਲ ਸੜਕ ਉਤੇ ਛੱਡ ਕੇ ਅਚਾ-ਨਕ ਨਹਿਰ ਵਿਚ ਛਾ-ਲ ਮਾ-ਰ ਦਿੱਤੀ। ਇਸ ਤੋਂ ਬਾਅਦ ਵਿੱਚ ਉਸ ਨੂੰ ਬਚਾਉਣ ਲਈ ਰਾਜਵਿੰਦਰ ਸਿੰਘ ਵਾਸੀ ਲੂੰਡੇਵਾਲਾ ਨੇ ਵੀ ਛਾ-ਲ ਮਾ-ਰ ਦਿੱਤੀ।
ਦੋਵਾਂ ਦੀ ਭਾਲ ਵਿਚ ਲੱਗੀ ਪੁਲਿਸ
ਇਸ ਘ-ਟ-ਨਾ ਦੀ ਸੂਚਨਾ ਮਿਲਦਿਆਂ ਹੀ ਡੀ. ਐਸ. ਪੀ. ਜਸਵੀਰ ਸਿੰਘ ਅਤੇ ਐਸ. ਐਚ. ਓ. ਗਿੱਦੜਬਾਹਾ ਮੌਕੇ ਉਤੇ ਪੁੱਜੇ ਅਤੇ ਗੋਤਾਖੋਰਾਂ ਦੀ ਮਦਦ ਨਾਲ ਉਕਤ ਨੌਜਵਾਨਾਂ ਦੀ ਭਾਲ ਸ਼ੁਰੂ ਕਰ ਦਿੱਤੀ। ਡੀ. ਐਸ. ਪੀ. ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਉਤੇ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ।
ਭਰਾ ਦੇ ਵਿਆਹ ਤੋਂ ਪਹਿਲਾਂ ਨੌਜਵਾਨ ਨੇ ਮਾ-ਰੀ ਨਹਿਰ ਵਿਚ ਛਾ-ਲ
ਜਾਣਕਾਰੀ ਦਿੰਦਿਆਂ ਪਿੰਡ ਦੇ ਸਰਪੰਚ ਬੇਅੰਤ ਸਿੰਘ ਨੇ ਦੱਸਿਆ ਕਿ ਨੌਜਵਾਨਾਂ ਦੀ ਭਾਲ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਸੁਖਜਿੰਦਰ ਸਿੰਘ ਦੇ ਭਰਾ ਦਾ 2 ਫਰਵਰੀ ਨੂੰ ਵਿਆਹ ਸੀ, ਜਿਸ ਲਈ ਦੋਵੇਂ ਨੌਜਵਾਨ ਕੱਪੜੇ ਖ੍ਰੀਦਣ ਲਈ ਮੋਟਰਸਾਈਕਲ ਉਤੇ ਗਿੱਦੜਬਾਹਾ ਜਾ ਰਹੇ ਸਨ ਤਾਂ ਅਚਾ-ਨਕ ਇਹ ਘਟਨਾ ਵਾਪਰ ਗਈ।