ਤਰਨਤਾਰਨ (ਪੰਜਾਬ) ਦੇ ਪਿੰਡ ਸਿੰਘਪੁਰਾ ਵਿਚ ਬੀ. ਐਸ. ਐਫ. ਛਾਉਣੀ ਨੇੜੇ ਹੋਏ ਇਕ ਸੜਕ ਹਾਦਸੇ ਵਿਚ ਇੱਕ ਨਵੇਂ ਵਿਆਹੇ ਜੋ-ੜੇ ਦੀ ਮੌਕੇ ਉਤੇ ਹੀ ਮੌ-ਤ ਹੋ ਗਈ। ਹਾਲਾਂਕਿ ਸਿੰਘਪੁਰਾ ਦਾ ਰਹਿਣ ਵਾਲਾ ਇੱਕ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਦੱਸਿਆ ਜਾ ਰਿਹਾ ਹੈ। ਮ੍ਰਿਤਕਾਂ ਦੀ ਪਹਿਚਾਣ ਅਰਸ਼ਪ੍ਰੀਤ ਸਿੰਘ ਅਤੇ ਕਾਜਲ ਪਿੰਡ ਪਧਰੀ ਕਲਾਂ ਦੇ ਰਹਿਣ ਵਾਲਿਆਂ ਦੇ ਰੂਪ ਵਜੋਂ ਹੋਈ ਹੈ।
ਇਸ ਮੌਕੇ ਜਾਣਕਾਰੀ ਦਿੰਦਿਆਂ ਮ੍ਰਿਤਕ ਅਰਸ਼ਦੀਪ ਸਿੰਘ ਦੇ ਪਿਤਾ ਹਰਦੇਵ ਸਿੰਘ ਸਿੰਘ ਨੇ ਦੱਸਿਆ ਕਿ ਅਰਸ਼ਦੀਪ ਸਿੰਘ ਅਤੇ ਕਾਜਲ ਦੇ ਵਿਆਹ ਨੂੰ ਅਜੇ ਕਰੀਬ 4 ਮਹੀਨੇ ਹੋਏ ਸਨ ਅਤੇ ਅੱਜ ਉਹ ਭਿੱਖੀਵਿੰਡ ਵਿਖੇ ਦਵਾਈ ਲੈਣ ਲਈ ਆਏ ਸਨ, ਉਸ ਸਮੇਂ ਉਨ੍ਹਾਂ ਦੇ ਮੋਟਰਸਾਈਕਲ ਨਾਲ ਹਾਦਸਾ ਵਾਪਰ ਗਿਆ।
ਉਨ੍ਹਾਂ ਦੱਸਿਆ ਕਿ ਕਿਸੇ ਅਣ-ਪਛਾਤੇ ਵਾਹਨ ਦੀ ਲਪੇਟ ਵਿਚ ਆਉਣ ਨਾਲ ਉਨ੍ਹਾਂ ਦੇ ਲੜਕੇ ਅਰਸ਼ਦੀਪ ਸਿੰਘ ਅਤੇ ਨੂੰਹ ਕਾਜਲ ਦੀ ਮੌਕੇ ਉਤੇ ਹੀ ਮੌ-ਤ ਹੋ ਗਈ, ਜਦੋਂ ਕਿ ਇਸ ਹਾਦਸੇ ਵਿਚ ਉਨ੍ਹਾਂ ਦੇ ਮੋਟਰਸਾਈਕਲ ਉਤੇ ਸਵਾਰ ਇਕ ਹੋਰ ਵਿਅਕਤੀ ਜਿਸ ਦਾ ਨਾਮ ਜਸਪਾਲ ਸਿੰਘ ਵਾਸੀ ਸਿੰਘਪੁਰਾ ਹੈ, ਉਹ ਗੰਭੀਰ ਰੂਪ ਵਿਚ ਜ਼ਖਮੀ ਦੱਸਿਆ ਜਾ ਰਿਹਾ ਹੈ।
ਦੇਹਾਂ ਨੂੰ ਹਸਪਤਾਲ ਦੀ ਮੋਰਚਰੀ ਵਿਚ ਰਖਵਾਇਆ
ਜਖਮੀਂ ਵਿਅਕਤੀ ਨੂੰ ਰਾਹਗੀਰਾਂ ਦੀ ਮਦਦ ਨਾਲ ਭਿੱਖੀਵਿੰਡ ਸ਼ਹਿਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਇਸ ਮਾਮਲੇ ਬਾਰੇ ਮੌਕੇ ਉਤੇ ਮੌਜੂਦ ਚੌਕੀ ਸੁਰਸਿੰਘ ਪੁਲਿਸ ਦੇ ਏ. ਐਸ. ਆਈ. ਗੁਰਮੀਤ ਸਿੰਘ ਨੇ ਦੱਸਿਆ ਕਿ ਮ੍ਰਿਤਕਾਂ ਦੀਆਂ ਦੇਹਾਂ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ਉਤੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।