ਮਾਛੀਵਾੜਾ ਸਾਹਿਬ (ਪੰਜਾਬ) ਦੇ ਨੇੜਲੇ ਪਿੰਡ ਲੱਖੋਵਾਲ ਕਲਾਂ ਦੇ ਰਹਿਣ ਵਾਲੇ ਨੌਜਵਾਨ ਰਮਨ ਕੁਮਾਰ ਉਮਰ 23 ਸਾਲ ਪੁੱਤਰ ਛਿੰਦਰਪਾਲ ਦੀ ਸ਼ੱ-ਕੀ ਹਾਲ ਵਿੱਚ ਮੌ-ਤ ਹੋ ਗਈ। ਉਸ ਦੀ ਦੇਹ ਪਿੰਡ ਤੋਂ ਕੁਝ ਕਿਲੋਮੀਟਰ ਦੂਰ ਸੜਕ ਕਿਨਾਰੇ ਤੋਂ ਮਿਲੀ ਹੈ। ਇਸ ਮਾਮਲੇ ਵਿਚ ਮ੍ਰਿਤਕ ਦੇ ਪਿਤਾ ਛਿੰਦਰਪਾਲ ਨੇ ਪੁਲਿਸ ਕੋਲ ਆਪਣੇ ਬਿਆਨ ਦਰਜ ਕਰਵਾਏ ਹਨ ਕਿ ਉਸ ਦਾ ਲੜਕਾ ਰਮਨ ਕੁਮਾਰ ਕਰੀਬ 4 ਮਹੀਨੇ ਪਹਿਲਾਂ ਸਾਊਦੀ ਅਰਬ ਤੋਂ ਵਾਪਸ ਪੰਜਾਬ ਆਇਆ ਸੀ ਅਤੇ ਹੁਣ ਪਿੰਡ ਵਿਚ ਹੀ ਰਹਿ ਰਿਹਾ ਸੀ।
ਪਿਤਾ ਨੇ ਦੱਸਿਆ ਕਿ ਬੀਤੀ 31 ਜਨਵਰੀ ਨੂੰ ਉਹ ਮੋਟਰਸਾਈਕਲ ਉਤੇ ਘਰੋਂ ਗਿਆ ਸੀ ਅਤੇ ਬੀਤੀ ਰਾਤ ਉਸ ਨੂੰ ਸੂਚਨਾ ਮਿਲੀ ਕਿ ਉਸ ਦਾ ਲੜਕਾ ਪਿੰਡ ਤੋਂ ਇੱਕ ਕਿਲੋਮੀਟਰ ਦੂਰ ਸੜਕ ਉਤੇ ਡਿੱਗਿਆ ਪਿਆ ਹੈ। ਜਦੋਂ ਉਨ੍ਹਾਂ ਨੇ ਮੌਕੇ ਉਤੇ ਪਹੁੰਚ ਕੇ ਦੇਖਿਆ ਤਾਂ ਰਮਨ ਕੁਮਾਰ ਦੀ ਮੌ-ਤ ਹੋ ਚੁੱਕੀ ਸੀ ਅਤੇ ਉਸ ਦਾ ਮੋਟਰਸਾਈਕਲ ਦੇਹ ਦੇ ਨੇੜੇ ਡਿੱਗਿਆ ਪਿਆ ਸੀ।
ਇਸ ਮਾਮਲੇ ਦੀ ਸੂਚਨਾ ਮਿਲਣ ਉਤੇ ਥਾਣਾ ਮੁਖੀ ਭਿੰਦਰ ਸਿੰਘ ਖੰਗੂੜਾ ਅਤੇ ਸਹਾਇਕ ਐਸ. ਐਚ. ਓ. ਪਵਨਜੀਤ ਵੀ ਮੌਕੇ ਉਤੇ ਪਹੁੰਚੇ। ਉਨ੍ਹਾਂ ਨੇ ਦੇਖਿਆ ਕਿ ਰਮਨ ਕੁਮਾਰ ਦੇ ਸਰੀਰ ਉਤੇ ਕੋਈ ਸੱ-ਟ ਦਾ ਨਿਸ਼ਾਨ ਨਹੀਂ ਸੀ, ਫਿਰ ਵੀ ਪੁਲਿਸ ਨੇ ਦੇਹ ਨੂੰ ਕਬਜ਼ੇ ਵਿਚ ਲੈ ਕੇ ਪੋਸਟ ਮਾਰਟਮ ਲਈ ਭੇਜ ਦਿੱਤਾ ਹੈ।
ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਇੰਚਾਰਜ ਭਿੰਦਰ ਸਿੰਘ ਖੰਗੂੜਾ ਨੇ ਦੱਸਿਆ ਕਿ ਮ੍ਰਿਤਕ ਰਮਨ ਕੁਮਾਰ ਦਾ ਮੋਬਾਈਲ ਫ਼ੋਨ ਗਾਇਬ ਹੈ ਅਤੇ ਉਸ ਦੀ ਕਾਲ ਡਿਟੇਲ ਹਾਸਲ ਕਰਕੇ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਉਸ ਦੇ ਨਾਲ ਹੋਰ ਕੌਣ ਸੀ।
ਥਾਣਾ ਸਦਰ ਦੇ ਇੰਚਾਰਜ ਨੇ ਦੱਸਿਆ ਕਿ ਮੌ-ਤ ਦੇ ਅਸਲ ਕਾਰਨਾਂ ਦਾ ਪਤਾ ਪੋਸਟ ਮਾਰਟਮ ਦੀ ਰਿਪੋਰਟ ਤੋਂ ਬਾਅਦ ਹੀ ਲੱਗੇਗਾ। ਫਿਲਹਾਲ ਧਾਰਾ 174 ਤਹਿਤ ਕਾਨੂੰਨੀ ਕਾਰਵਾਈ ਕੀਤੀ ਗਈ ਹੈ ਅਤੇ ਦੇਹ ਨੂੰ ਪੋਸਟ ਮਾਰਟਮ ਲਈ ਭੇਜ ਦਿੱਤਾ ਗਿਆ ਹੈ। ਨੌਜਵਾਨ ਦੀ ਮੌ-ਤ ਕਾਰਨ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਹੈ।