ਪੁੱਤਰ ਨਾਲ ਏਜੰਟਾਂ ਨੇ ਕੀਤਾ ਧੋ-ਖਾ, ਘਰ ਵੇਚ ਕੇ ਦਿੱਤੇ ਸੀ ਪੈਸੇ, ਸਦਮੇ ਵਿਚ ਪਿਤਾ ਨੇ ਤਿਆਗੇ ਪ੍ਰਾਣ, ਪਰਿਵਾਰ ਵਿਚ ਸੋਗ

Punjab

ਅਬੋਹਰ (ਪੰਜਾਬ) ਦੇ ਸਥਾਨਕ ਪੁਲਿਸ ਹੋਮਗਾਰਡ ਦੇ ਪੁੱਤਰ ਨੂੰ ਵਿਦੇਸ਼ ਭੇਜ ਕੇ ਧੋਖਾ ਦੇਣ ਦਾ ਪਤਾ ਲੱਗਣ ਉਤੇ ਨੌਜਵਾਨ ਦੇ ਪਿਤਾ ਦੀ ਸਦਮੇ ਵਿਚ ਮੌ-ਤ ਹੋ ਗਈ। ਜਿਸ ਕਾਰਨ ਉਸ ਦਾ ਪੂਰਾ ਪਰਿਵਾਰ ਗਹਿਰੇ ਸਦਮੇ ਵਿੱਚ ਹੈ। ਇਧਰ ਪੀ-ੜ-ਤ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਤੋਂ ਧੋਖੇ-ਬਾਜ਼ ਟਰੈਵਲ ਏਜੰਟਾਂ ਖਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਥਾਣਾ ਰੋਡ ਉਤੇ ਸਥਿਤ ਕੁਆਰਟਰ ਵਿਚ ਰਹਿ ਰਹੇ ਮੇਜਰ ਸਿੰਘ ਹੋਮਗਾਰਡ ਦੀ ਪੁੱਤਰੀ ਰਮਨਦੀਪ ਕੌਰ ਨੇ ਦੱਸਿਆ ਕਿ ਉਸ ਦੇ ਭਰਾ ਗਗਨਦੀਪ ਸਿੰਘ ਨੂੰ ਉਸ ਦੇ ਪਿਤਾ ਨੇ ਕੁਝ ਮਹੀਨੇ ਪਹਿਲਾਂ ਆਪਣਾ ਜੱਦੀ ਘਰ ਵੇਚ ਕੇ ਅਤੇ ਆਪਣੀ ਸਾਰੀ ਪੂੰਜੀ ਲਾ ਕੇ ਇੰਗਲੈਂਡ ਭੇਜ ਦਿੱਤੀ ਸੀ।

ਗਲਤ ਤਰੀਕੇ ਨਾਲ ਭੇਜਿਆ ਵਿਦੇਸ਼, ਨਹੀਂ ਮਿਲ ਰਿਹਾ ਸੀ ਕੰਮ

ਰਮਨਦੀਪ ਕੌਰ ਨੇ ਦੱਸਿਆ ਕਿ ਉਨ੍ਹਾਂ ਨੇ ਅਰਨੀਵਾਲਾ ਦੀ ਇੱਕ ਟਰੈਵਲ ਏਜੰਸੀ ਰਾਹੀਂ ਆਪਣੇ ਭਰਾ ਨੂੰ ਯੂ. ਕੇ. ਭੇਜਣ ਲਈ ਇਮੀਗ੍ਰੇਸ਼ਨ ਲਈ ਅਪਲਾਈ ਕੀਤਾ ਸੀ ਅਤੇ ਕੰਪਨੀ ਨੇ ਉਨ੍ਹਾਂ ਤੋਂ ਕਰੀਬ 24.5 ਲੱ-ਖ ਰੁਪਏ ਲੈ ਲਏ ਸਨ। ਰਮਨਦੀਪ ਕੌਰ ਨੇ ਦੱਸਿਆ ਕਿ ਉਸ ਦਾ ਭਰਾ ਉਸ ਨੂੰ ਫ਼ੋਨ ਕਰ ਕੇ ਦੱਸ ਰਿਹਾ ਸੀ ਕਿ ਉਸ ਨੂੰ ਉੱਥੇ ਕੰਮ ਨਾ ਮਿਲਣ ਕਾਰਨ ਉਹ ਬਹੁਤ ਪ੍ਰੇ-ਸ਼ਾ-ਨ ਹੈ। ਉੱਥੇ ਦੇ ਅਧਿਕਾਰੀ ਉਸ ਨੂੰ ਟੈਕਸ ਜਮ੍ਹਾਂ ਕਰਵਾਉਣ ਲਈ ਤੰ-ਗ ਕਰ ਰਹੇ ਹਨ। ਕਿਉਂਕਿ ਇਮੀਗ੍ਰੇਸ਼ਨ ਵਾਲਿਆਂ ਨੇ ਉਸ ਨੂੰ ਸਹੀ ਤਰੀਕੇ ਨਾਲ ਵਿਦੇਸ਼ ਭੇਜਣ ਦੀ ਬਜਾਏ ਗਲਤ ਤਰੀਕੇ ਨਾਲ ਉੱਥੇ ਭੇਜ ਦਿੱਤਾ ਹੈ। ਜਿਸ ਕਾਰਨ ਉਸ ਦਾ ਪਿਤਾ ਕਾਫੀ ਸਮੇਂ ਤੋਂ ਡਿਪ-ਰੈਸ਼ਨ ਵਿੱਚ ਰਹਿ ਰਿਹਾ ਸੀ ਅਤੇ ਇਸੇ ਸਦਮੇ ਕਾਰਨ ਸਵੇਰੇ ਉਸ ਦੀ ਮੌ-ਤ ਹੋ ਗਈ।

ਪੈਸੇ ਵਾਪਿਸ ਕੀਤੇ ਜਾਣ, ਦੋਸ਼ੀਆਂ ਖਿਲਾਫ ਕੀਤੀ ਜਾਵੇ ਕਾਰਵਾਈ

ਰਮਨਦੀਪ ਕੌਰ ਨੇ ਦੱਸਿਆ ਕਿ ਟਰੈਵਲ ਏਜੰਟਾਂ ਵਲੋਂ ਕੀਤੀ ਗਈ ਧੋਖਾ-ਧੜੀ ਦੀ ਸ਼ਿਕਾਇਤ ਉਨ੍ਹਾਂ ਨੇ 26 ਦਸੰਬਰ ਨੂੰ ਪੁਲਿਸ ਨੂੰ ਵੀ ਦਿੱਤੀ ਸੀ ਪਰ ਅਜੇ ਤੱਕ ਉਨ੍ਹਾਂ ਖਿਲਾਫ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਮੰਗ ਕੀਤੀ ਕਿ ਉਨ੍ਹਾਂ ਨਾਲ ਠੱ-ਗੀ ਕਰਨ ਵਾਲੇ ਟਰੈਵਲ ਏਜੰਟਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ ਅਤੇ ਉਨ੍ਹਾਂ ਦੇ ਪੈਸੇ ਵਾਪਸ ਕਰਵਾਏ ਜਾਣ ਅਤੇ ਉਨ੍ਹਾਂ ਦੇ ਭਰਾ ਨੂੰ ਇਨਸਾਫ਼ ਦਿਵਾਇਆ ਜਾਵੇ।

Leave a Reply

Your email address will not be published. Required fields are marked *