ਪੰਜਾਬ ਦੇ ਜਿਲ੍ਹਾ ਹੁਸ਼ਿਆਰਪੁਰ ਦੇ ਕਸਬਾ ਹਰਿਆਣਾ ਨਾਲ ਸਬੰਧਤ ਦੁਖ-ਦਾਈ ਸਮਾਚਾਰ ਸਾਹਮਣੇ ਆਇਆ ਹੈ। ਇੱਥੋਂ ਦੇ ਇੱਕ 30 ਸਾਲ ਉਮਰ ਦੇ ਨੌਜਵਾਨ ਦੀ ਨਿਊਜ਼ੀਲੈਂਡ ਵਿੱਚ ਮੌ-ਤ ਹੋ ਗਈ ਹੈ। ਇਸ ਮਾਮਲੇ ਸਬੰਧੀ ਪ੍ਰਾਪਤ ਜਾਣਕਾਰੀ ਮੁਤਾਬਕ ਜਿਵੇਂ ਹੀ ਮਾਤਾ-ਪਿਤਾ ਨੂੰ ਆਪਣੇ ਪੁੱਤਰ ਦੇ ਹਾਦਸੇ ਦੀ ਦੁਖ-ਦਾਈ ਖਬਰ ਮਿਲੀ ਤਾਂ ਉਹ ਤੁਰੰਤ ਨਿਊਜ਼ੀਲੈਂਡ ਦੇ ਲਈ ਰਵਾਨਾ ਹੋ ਗਏ ਅਤੇ ਕੁਝ ਹੀ ਦਿਨਾਂ ਬਾਅਦ ਉਨ੍ਹਾਂ ਦੇ ਪੁੱਤਰ ਦੀ ਮੌ-ਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਸੌਰਵ ਸੈਣੀ ਦੇ ਰੂਪ ਵਜੋਂ ਹੋਈ ਹੈ।
ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਸਾਲ 2013 ਵਿਚ ਨਿਊਜ਼ੀਲੈਂਡ ਗਿਆ ਸੀ ਅਤੇ ਸਾਲ 2019 ਵਿਚ ਉਸ ਨੇ ਨਿਊਜ਼ੀਲੈਂਡ ਦੀ ਰਹਿਣ ਵਾਲੀ ਇਕ ਲੜਕੀ ਨਾਲ ਵਿਆਹ ਕਰਵਾ ਲਿਆ ਸੀ। ਜਾਣਕਾਰੀ ਦਿੰਦੇ ਹੋਏ ਸੌਰਵ ਦੇ ਤਾਏ ਅਤੇ ਭਰਾ ਨੇ ਦੱਸਿਆ ਕਿ ਸੌਰਵ ਸੈਣੀ ਦੇ ਨਾਲ ਬੀਤੀ 25 ਜਨਵਰੀ ਨੂੰ ਹਾਦਸਾ ਹੋਇਆ ਸੀ ਅਤੇ ਕੰਮ ਕਰਦੇ ਸਮੇਂ ਸੌਰਵ ਲੱਕੜ ਬਣਾਉਣ ਵਾਲੀ ਮਸ਼ੀਨ ਵਿੱਚ ਆ ਗਿਆ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਸੀ। ਇਸ ਤੋਂ ਬਾਅਦ ਉਸ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਾਇਆ ਗਿਆ। ਪਰ 8 ਫਰਵਰੀ ਨੂੰ ਹਸਪਤਾਲ ਵਿਚ ਇਲਾਜ ਦੌਰਾਨ ਸੌਰਵ ਦੀ ਮੌ-ਤ ਹੋ ਗਈ।
ਉਨ੍ਹਾਂ ਨੇ ਦੱਸਿਆ ਕਿ ਸੌਰਵ ਦਾ ਅੰਤਿਮ ਸੰਸਕਾਰ ਨਿਊਜ਼ੀਲੈਂਡ ਵਿੱਚ ਹੀ ਕੀਤਾ ਜਾਵੇਗਾ ਅਤੇ ਉਸ ਦਾ ਇੱਕ 6 ਮਹੀਨੇ ਦਾ ਜੁਆਕ ਵੀ ਹੈ। ਪਰਿਵਾਰ ਨੇ ਉਥੋਂ ਦੀ ਸਰਕਾਰ ਤੋਂ ਮੰਗ ਕੀਤੀ ਹੈ ਕਿ ਸੌਰਵ ਦਾ ਜੁਆਕ ਉਸ ਦੇ ਮਾਪਿਆਂ ਨੂੰ ਦਿੱਤਾ ਜਾਵੇ ਤਾਂ ਜੋ ਉਹ ਉਸ ਦੀ ਆਖਰੀ ਨਿਸਾਨੀ ਆਪਣੇ ਕੋਲ ਰੱਖ ਸਕਣ। ਇਸ ਤੋਂ ਇਲਾਵਾ ਨਿਊਜ਼ੀਲੈਂਡ ਸਰਕਾਰ ਨੂੰ ਸੌਰਵ ਦੇ ਮਾਤਾ-ਪਿਤਾ ਦੀ ਵੀ ਮਦਦ ਕਰਨੀ ਚਾਹੀਦੀ ਹੈ ਤਾਂ ਜੋ ਉਨ੍ਹਾਂ ਨੂੰ ਬੁਢਾਪੇ ਵਿਚ ਕਿਸੇ ਤਰ੍ਹਾਂ ਦੀ ਪ੍ਰੇ-ਸ਼ਾ-ਨੀ ਦਾ ਸਾਹਮਣਾ ਨਾ ਕਰਨਾ ਪਵੇ।