ਮਾਮੂਲੀ ਬਹਿਸ ਪਿਛੋਂ, ਵਿਅਕਤੀ ਉਤੇ ਕੀਤਾ ਵਾਰ, ਜਖਮੀਂ ਨੇ ਮੌਕੇ ਉਤੇ ਹੀ ਤੋੜਿਆ ਦਮ, ਮੁੱਢਲੀ ਜਾਣਕਾਰੀ ਵਿਚ ਸਾਹਮਣੇ ਆਇਆ ਇਹ ਕਾਰਨ

Punjab

ਜਿਲ੍ਹਾ ਤਰਨਤਾਰਨ (ਪੰਜਾਬ) ਦੇ ਪੱਟੀ ਕਸਬੇ ਨੇੜੇ ਸਭਰਾ ਪਿੰਡ ਵਿੱਚ ਅੱਜ ਸਵੇਰੇ ਇੱਕ ਵਿਅਕਤੀ ਵੱਲੋਂ ਇੱਕ ਨੌਜਵਾਨ ਦਾ ਕਿਰਪਾਨ ਨਾਲ ਵਾਰ ਕਰ ਕੇ ਕ-ਤ-ਲ ਕਰ ਦਿੱਤਾ ਗਿਆ। ਇਸ ਮਾਮਲੇ ਸਬੰਧੀ ਮ੍ਰਿਤਕ ਦੇ ਰਿਸ਼ਤੇਦਾਰ ਦਰਸ਼ਨ ਸਿੰਘ ਸਭਰਾ ਨੇ ਦੱਸਿਆ ਕਿ ਨੌਜਵਾਨ ਸੁਖਰਾਜ ਸਿੰਘ ਉਰਫ ਕਾਲੂ ਪੁੱਤਰ ਅਮਰੀਕ ਸਿੰਘ ਉਮਰ ਕਰੀਬ 38 ਸਾਲ ਵਾਸੀ ਪਿੰਡ ਸਭਰਾ ਆਪਣੇ ਕੰਮ ਲਈ ਘਰ ਤੋਂ ਬਾਹਰ ਗਿਆ ਹੋਇਆ ਸੀ ਜਦੋਂ ਅਚਾ-ਨਕ ਪਿੰਡ ਦੇ ਹੀ ਵਿਅਕਤੀ ਸੁਖਚੈਨ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਸਭਰਾ ਵੱਲੋਂ ਉਸ ਦਾ ਕਿਰਪਾਨ ਨਾਲ ਕ-ਤ-ਲ ਕਰ ਦਿੱਤਾ ਗਿਆ।

ਦੂਜੇ ਪਾਸੇ ਇਸ ਮਾਮਲੇ ਸਬੰਧੀ ਕ-ਤ-ਲ ਕਰਨ ਵਾਲੇ ਵਿਅਕਤੀ ਸੁਖਚੈਨ ਸਿੰਘ ਨੇ ਦੱਸਿਆ ਕਿ ਉਕਤ ਨੌਜਵਾਨ ਉਸ ਦੇ ਕੋਲ ਬੀ-ੜੀ ਪੀ ਰਿਹਾ ਸੀ। ਇਸ ਦੌਰਾਨ ਉਸ ਨੇ ਸੁਖਰਾਜ ਸਿੰਘ ਨੂੰ ਕੁਝ ਦੂਰੀ ਉਤੇ ਹੋ ਕੇ ਬੀ-ੜੀ ਪੀਣ ਲਈ ਕਿਹਾ। ਇਸ ਉਤੇ ਸੁਖਰਾਜ ਨੇ ਉਸ ਨੂੰ ਗਾ-ਲ੍ਹਾਂ ਕੱਢ-ਣੀਆਂ ਸ਼ੁਰੂ ਕਰ ਦਿੱਤੀਆਂ। ਇਸ ਤੋਂ ਗੁੱ-ਸੇ ਵਿਚ ਆ ਕੇ ਉਸ ਨੇ ਸੁਖਰਾਜ ਉਤੇ ਕਿਰਪਾਨ ਨਾਲ 2 ਵਾਰ ਕਰ ਦਿੱਤੇ, ਜਿਸ ਕਾਰਨ ਉਸ ਦੀ ਮੌ-ਤ ਹੋ ਗਈ। ਇਸ ਘਟਨਾ ਤੋਂ ਬਾਅਦ ਮੌਕੇ ਉਤੇ ਪਹੁੰਚੇ ਐੱਸ. ਐੱਚ. ਓ. ਪਰਮਜੀਤ ਸਿੰਘ ਨੇ ਦੱਸਿਆ ਕਿ ਦੋਵਾਂ ਵਿਅਕਤੀਆਂ ਦੀ ਆਪਸ ਵਿੱਚ ਕੋਈ ਦੁਸ਼-ਮਣੀ ਨਹੀਂ ਸੀ। ਇਹ ਕ-ਤ-ਲ ਬੀ-ੜੀ ਪੀਣ ਨੂੰ ਲੈ ਕੇ ਹੋਏ ਝ-ਗ-ੜੇ ਤੋਂ ਬਾਅਦ ਹੋਇਆ ਹੈ। ਪੁਲਿਸ ਨੇ ਦੋਸ਼ੀ ਨੂੰ ਮੌਕੇ ਤੋਂ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਵਾਰ-ਦਾਤ ਵਿਚ ਵਰਤੀ ਗਈ ਕਿਰਪਾਨ ਵੀ ਬਰਾ-ਮਦ ਕਰ ਲਈ ਗਈ ਹੈ।

ਨੇੜੇ ਦੇ ਲੋਕਾਂ ਨੇ ਕਿਹਾ ਕਿ ਉਨ੍ਹਾਂ ਦੀ ਮੰਗ ਹੈ ਕਿ ਸੁਖਰਾਜ ਸਿੰਘ ਦਾ ਕ-ਤ-ਲ ਕਰਨ ਵਾਲੇ ਵਿਅਕਤੀ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ। ਇਸ ਮੌਕੇ ਡੀ. ਐਸ. ਪੀ. ਪੱਟੀ ਅਤੇ ਐਸ. ਐਚ. ਓ. ਪਰਮਜੀਤ ਸਿੰਘ ਪੱਟੀ ਮੌੜ ਘਟਨਾ ਵਾਲੀ ਥਾਂ ਉਤੇ ਪਹੁੰਚੇ ਅਤੇ ਦੇਹ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਮਾਮਲੇ ਦੀ ਬਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਮ੍ਰਿਤਕ ਦੇ ਭਰਾ ਦੇ ਬਿਆਨਾਂ ਦੇ ਆਧਾਰ ਉਤੇ ਦੋਸ਼ੀ ਸੁਖਚੈਨ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਸਭਰਾ ਦੇ ਖਿਲਾਫ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Leave a Reply

Your email address will not be published. Required fields are marked *