ਜਿਲ੍ਹਾ ਬਠਿੰਡਾ (ਪੰਜਾਬ) ਵਿਚ ਛੇ ਦਿਨ ਪਹਿਲਾਂ 12 ਫਰਵਰੀ ਨੂੰ ਪਿੰਡ ਬਲਾਹੜ ਮਹਿਮਾ ਨੇੜੇ ਇੱਕ ਨਿੱਜੀ ਕੰਪਨੀ ਦੀ ਬੱਸ ਆਪਣਾ ਸੰਤੁਲਨ ਗੁਆ ਕੇ ਪਲਟ ਗਈ ਸੀ। ਇਸ ਦੌਰਾਨ ਇਸ ਬੱਸ ਵਿਚ ਸਵਾਰ 22 ਲੋਕ ਜ਼ਖਮੀ ਹੋ ਗਏ ਸਨ। ਇਨ੍ਹਾਂ ਜ਼ਖਮੀਆਂ ਵਿਚੋਂ ਇਕ ਬਜ਼ੁਰਗ ਔਰਤ ਸੁਖਜੀਤ ਕੌਰ ਦੀ ਸ਼ਨੀਵਾਰ ਨੂੰ ਹਸਪਤਾਲ ਵਿਚ ਇਲਾਜ ਦੌਰਾਨ ਮੌ-ਤ ਹੋ ਗਈ ਹੈ।
ਪੁਲਿਸ ਨੇ ਇਸ ਮਾਮਲੇ ਵਿਚ ਦੋਸ਼ੀ ਬੱਸ ਡਰਾਇਵਰ ਲੱਖਾ ਸਿੰਘ ਖਿਲਾਫ ਮਾਮਲਾ ਦਰਜ ਕਰਕੇ ਉਸ ਦੀ ਗ੍ਰਿਫਤਾਰੀ ਲਈ ਯਤਨ ਸ਼ੁਰੂ ਕਰ ਦਿੱਤੇ ਹਨ। ਲੋਕਾਂ ਨੇ ਦੋਸ਼ ਲਗਾਇਆ ਹੈ ਕਿ ਬਰਾੜ ਕੰਪਨੀ ਦੀ ਇਸ ਬੱਸ ਨੂੰ ਡਰਾਈਵਰ ਦੀ ਬਜਾਏ ਕੰਡਕਟਰ ਚਲਾ ਰਿਹਾ ਸੀ, ਜਿਸ ਕਾਰਨ ਬੱਸ ਬੇ ਕਾਬੂ ਹੋ ਕੇ ਪਲਟ ਗਈ ਸੀ। ਇਸ ਹਾਦਸੇ ਵਿਚ ਕਰੀਬ 22 ਸਵਾਰੀਆਂ ਗੰਭੀਰ ਰੂਪ ਜ਼ਖਮੀ ਹੋ ਗਈਆਂ ਸਨ। ਇਨ੍ਹਾਂ ਸਾਰੇ ਜਖਮੀਆਂ ਨੂੰ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਇਨ੍ਹਾਂ ਜ਼ਖ਼ਮੀਆਂ ਵਿੱਚੋਂ ਇੱਕ ਮਹਿਲਾ ਸੁਖਜੀਤ ਕੌਰ ਦਾ ਹਾਲ ਜਿਆਦਾ ਗੰਭੀਰ ਹੋਣ ਦੇ ਕਾਰਨ ਉਸ ਨੂੰ ਬਠਿੰਡਾ ਏਮਜ਼ ਲਈ ਰੈਫਰ ਕਰ ਦਿੱਤਾ ਗਿਆ ਸੀ, ਜਿੱਥੇ ਸ਼ਨੀਵਾਰ ਨੂੰ ਇਲਾਜ ਦੌਰਾਨ ਉਸ ਦੀ ਮੌ-ਤ ਹੋ ਗਈ।
ਪਿੰਡ ਵਾਲਿਆਂ ਨੇ ਕੀਤੀ ਮੰਗ
ਇਸ ਸਬੰਧੀ ਪਿੰਡ ਵਾਸੀਆਂ ਵਲੋਂ ਮੰਗ ਕੀਤੀ ਗਈ ਹੈ ਕਿ ਬੱਸ ਡਰਾਈਵਰ ਹੀ ਬੱਸ ਚਲਾਉਣ, ਤਾਂ ਜੋ ਭਵਿੱਖ ਵਿੱਚ ਅਜਿਹਾ ਕੋਈ ਹਾਦਸਾ ਨਾ ਵਾਪਰ ਸਕੇ। ਇਸ ਹਾਦਸੇ ਸਬੰਧੀ ਥਾਣਾ ਨਈਆਵਾਲਾ ਦੀ ਪੁਲਿਸ ਵਲੋਂ ਦੋਸ਼ੀ ਬੱਸ ਡਰਾਇਵਰ ਲੱਖਾ ਸਿੰਘ ਦੇ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ।