ਜਲਾਲਾਬਾਦ (ਪੰਜਾਬ) ਦੇ ਪਿੰਡ ਸ਼ਾਹਪੁਰ ਦੇ ਰਹਿਣ ਵਾਲੇ ਇੱਕ ਨੌਜਵਾਨ ਦੀ ਸ਼ੱ-ਕੀ ਹਾਲ ਵਿਚ ਵਿੱਚ ਮੌ-ਤ ਹੋ ਜਾਣ ਦਾ ਦੁਖ-ਦਾਈ ਸਮਾਚਾਰ ਸਾਹਮਣੇ ਆਇਆ ਹੈ। ਨੌਜਵਾਨ ਦੀ ਮੌ-ਤ ਤੋਂ ਬਾਅਦ ਘਰ ਵਿਚ ਮਾਤਮ ਅਤੇ ਪਰਿਵਾਰਕ ਮੈਂਬਰ ਸਦਮੇ ਵਿਚ ਹਨ। ਇਸ ਮਾਮਲੇ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਸ਼ਾਹਪੁਰ ਦਾ ਰਹਿਣ ਵਾਲਾ ਮ੍ਰਿਤਕ ਹਰਕਮਲ ਸਿੰਘ ਉਮਰ 25 ਸਾਲ ਐਤਵਾਰ ਨੂੰ ਸ਼ਾਮ ਕਰੀਬ 6:30 ਵਜੇ ਆਪਣੇ ਘਰ ਪੁੱਜਿਆ ਸੀ। ਇਸ ਦੌਰਾਨ ਉਸ ਨੇ ਆਪਣੀ ਮਾਂ ਨੂੰ ਚਾਹ ਬਣਾਉਣ ਦੇ ਲਈ ਕਿਹਾ ਅਤੇ ਆਪ ਘਰ ਦੀ ਛੱਤ ਉਤੇ ਚਲਿਆ ਗਿਆ।
ਜਦੋਂ ਉਹ ਕਾਫੀ ਦੇਰ ਤੋਂ ਬਾਅਦ ਵੀ ਵਾਪਸ ਨਹੀਂ ਆਇਆ ਤਾਂ ਉਸ ਦੀ ਮਾਂ ਨੇ ਛੱਤ ਉਤੇ ਜਾ ਕੇ ਦੇਖਿਆ ਤਾਂ ਨੌਜਵਾਨ ਬੇ-ਹੋ-ਸ਼ ਹਾਲ ਵਿਚ ਪਿਆ ਸੀ। ਇਹ ਸਭ ਦੇਖਣ ਤੋਂ ਬਾਅਦ ਉਸ ਦੀ ਮਾਂ ਨੇ ਰੌਲਾ ਪਾਇਆ ਅਤੇ ਪਰਿਵਾਰ ਵਾਲਿਆਂ ਨੂੰ ਬੁਲਾਇਆ। ਪਰਿਵਾਰਕ ਮੈਂਬਰਾਂ ਨੇ ਆ ਕੇ ਦੇਖਿਆ ਤਾਂ ਨੌਜਵਾਨ ਦੀ ਮੌ-ਤ ਹੋ ਚੁੱਕੀ ਸੀ। ਮ੍ਰਿਤਕ ਪਰਿਵਾਰ ਦਾ ਇਕ-ਲੌਤਾ ਪੁੱਤਰ ਸੀ ਅਤੇ ਅਣ-ਵਿਆਹਿਆ ਸੀ। ਉਸ ਨੌਜਵਾਨ ਦੀ ਇੱਕ ਭੈਣ ਵੀ ਹੈ।
ਮੀਡੀਆ ਰਾਹੀਂ ਪ੍ਰਾਪਤ ਜਾਣਕਾਰੀ ਅਨੁਸਾਰ ਜਦੋਂ ਮੀਡੀਆ ਕਰਮੀਆਂ ਵਲੋਂ ਇਸ ਮਾਮਲੇ ਸਬੰਧੀ ਥਾਣਾ ਅਰਨੀਵਾਲਾ ਦੇ ਐਸ. ਐਚ. ਓ. ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਸੰਪਰਕ ਨਹੀਂ ਹੋ ਸਕਿਆ। ਇਸ ਤੋਂ ਬਾਅਦ ਜਦੋਂ ਇਸ ਮਾਮਲੇ ਸਬੰਧੀ ਥਾਣਾ ਸਦਰ ਦੇ ਮੁੰਨਸੀ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਸ ਮਾਮਲੇ ਸਬੰਧੀ ਕੋਈ ਸੂਚਨਾ ਪ੍ਰਾਪਤ ਨਹੀਂ ਹੈ।