ਜਿਲ੍ਹਾ ਲੁਧਿਆਣਾ (ਪੰਜਾਬ) ਦੋਰਾਹਾ ਤੋਂ ਅਯੁੱਧਿਆ ਰਾਮ ਮੰਦਰ ਦੇ ਦਰਸ਼ਨਾਂ ਲਈ ਜਾ ਰਹੀ ਇੱਕ ਮਹਿਲਾ ਸ਼ਰਧਾਲੂ ਨਾਲ ਮੁਲਤਾਨੀ ਢਾਬਾ ਸਾਧੂਗੜ੍ਹ (ਸਰਹਿੰਦ) ਨੇੜੇ ਦੁ-ਖ-ਦ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ ਉਸ ਦੀ ਮੌ-ਤ ਹੋ ਗਈ, ਜਦੋਂ ਕਿ ਕਾਰ ਡਰਾਈਵਰ ਵੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਦਾ ਪੀ. ਜੀ. ਆਈ. ਚੰਡੀਗੜ੍ਹ ਵਿਖੇ ਇਲਾਜ ਚੱਲ ਰਿਹਾ ਹੈ। ਮ੍ਰਿਤਕ ਮਹਿਲਾ ਦੀ ਪਹਿਚਾਣ ਕਲਪਨਾ ਸੂਦ ਉਮਰ 61 ਸਾਲ ਪਤਨੀ ਸੁਖਦਰਸ਼ਨ ਮਹਿੰਦਰਾ ਵਾਸੀ ਮਕਾਨ ਨੰ: 44, ਵਾਰਡ ਨੰ: 3, ਰਾਮ ਗਲੀ, ਮਹਿੰਦਰਾ ਨਿਵਾਸ, ਦੋਰਾਹਾ, ਜ਼ਿਲ੍ਹਾ ਲੁਧਿਆਣਾ ਦੇ ਰੂਪ ਵਜੋਂ ਹੋਈ ਹੈ।
ਇਸ ਦੁਖ-ਦਾਈ ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪੁੱਤਰ ਸੰਕਲਪ ਮਹਿੰਦਰਾ ਨੇ ਦੱਸਿਆ ਕਿ ਉਸ ਦੀ ਮਾਤਾ ਕਲਪਨਾ ਸੂਦ ਜੋ ਕਿ ਪੀ. ਐਨ. ਬੀ. ਬੈਂਕ ਦੋਰਾਹਾ ਤੋਂ ਸੇਵਾਮੁਕਤ ਅਧਿਕਾਰੀ ਹੈ, ਅੱਜ ਸਵੇਰੇ 5 ਵਜੇ ਦੇ ਕਰੀਬ ਗਗਨਦੀਪ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਐਨਕਲੇਵ ਕਲੋਨੀ, ਨੇੜੇ ਗੁਰਦੁਆਰਾ ਨਾਨਕਸਰ ਸਾਹਿਬ, ਜਲੰਧਰ ਰੋਡ, ਧਰਮਕੋਟ, ਜ਼ਿਲ੍ਹਾ ਮੋਗਾ ਤੋਂ ਉਸ ਦੀ ਈਟੀਓਸ ਕਾਰ ਵਿਚ ਯੂ. ਪੀ. ਅਯੁੱਧਿਆ ਸ੍ਰੀ ਰਾਮ ਮੰਦਰ ਮੱਥਾ ਟੇਕਣ ਜਾਣ ਦੇ ਲਈ ਦੋਰਾਹਾ ਤੋਂ ਰਾਜਪੁਰਾ ਹੁੰਦੇ ਹੋਏ ਚੰਡੀਗੜ੍ਹ ਰੇਲਵੇ ਸਟੇਸ਼ਨ ਜਾ ਰਹੀ ਸੀ ਕਿਉਂਕਿ ਉਸ ਦੀ ਰੇਲਗੱਡੀ ਦੀ ਟਿਕਟ ਬੁਕਿੰਗ ਚੰਡੀਗੜ੍ਹ ਤੋਂ ਹੀ ਸੀ, ਜਦੋਂ ਕਿ ਗਗਨਦੀਪ ਸਿੰਘ ਨੇ ਆਪਣੀ ਮਾਂ ਨੂੰ ਚੰਡੀਗੜ੍ਹ ਛੱਡ ਕੇ ਵਾਪਸ ਆਉਣਾ ਸੀ।
ਸਵੇਰੇ ਕਰੀਬ 7 ਵਜੇ ਗਗਨਦੀਪ ਸਿੰਘ ਨੇ ਉਨ੍ਹਾਂ ਨੂੰ ਫ਼ੋਨ ਉਤੇ ਦੱਸਿਆ ਕਿ ਮੁਲਤਾਨੀ ਢਾਬਾ ਹਾਈਵੇਅ ਨੇੜੇ ਸਾਡਾ ਹਾਦਸਾ ਹੋ ਗਿਆ ਹੈ। ਜਦੋਂ ਅਵਾਰਾ ਪਸ਼ੂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਤਾਂ ਕਾਰ ਅੱਗੇ ਜਾ ਰਹੇ ਇੱਕ ਅਣ-ਪਛਾਤੇ ਟਰੱਕ ਨਾਲ ਟਕਰਾ ਗਈ। ਇਸ ਹਾਦਸੇ ਦੌਰਾਨ ਅਸੀਂ ਦੋਵੇਂ ਜਣੇ ਜ਼ਖ਼ਮੀ ਹੋ ਗਏ ਅਤੇ ਮਾਂ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈ। ਇਸ ਦੌਰਾਨ ਮੌਕੇ ਤੋਂ ਹਾਈਵੇਅ ਐਂਬੂਲੈਂਸ ਨੇ ਦੋਵਾਂ ਜ਼ਖਮੀਆਂ ਨੂੰ ਇਲਾਜ ਲਈ ਫਤਿਹਗੜ੍ਹ ਸਾਹਿਬ ਦੇ ਸਰਕਾਰੀ ਹਸਪਤਾਲ ਪਹੁੰਚਦੇ ਕੀਤਾ।
ਜਿੱਥੇ ਡਾਕਟਰਾਂ ਨੇ ਉਸ ਦੇ ਗੰਭੀਰ ਹਾਲ ਨੂੰ ਦੇਖਦੇ ਹੋਏ ਪੀ. ਜੀ. ਆਈ. ਹਸਪਤਾਲ ਚੰਡੀਗੜ੍ਹ ਲਈ ਰੈਫਰ ਕਰ ਦਿੱਤਾ। ਜਿੱਥੇ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਉਸ ਦੀ ਮਾਤਾ ਕਲਪਨਾ ਸੂਦ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਇੰਨਾ ਭਿਆ-ਨਕ ਸੀ ਕਿ ਕਾਰ ਦਾ ਅਗਲਾ ਭਾਗ ਪੂਰੀ ਤਰ੍ਹਾਂ ਚਕਨਾ-ਚੂਰ ਹੋ ਗਿਆ।
ਇਸ ਘਟਨਾ ਸਬੰਧੀ ਸੂਚਨਾ ਮਿਲਣ ਤੋਂ ਬਾਅਦ ਦੋਰਾਹਾ ਵਾਸੀ ਗਹਿਰੇ ਸਦਮੇ ਹਨ ਅਤੇ ਪੂਰੇ ਇਲਾਕੇ ਵਿਚ ਸੋਗ ਹੈ। ਇਸ ਘਟਨਾ ਦੇ ਸਬੰਧ ਵਿਚ ਚੌਕੀ ਨਬੀਪੁਰ ਦੀ ਪੁਲਿਸ ਨੇ ਧਾਰਾ 174 ਸੀ. ਆਰ. ਪੀ. ਸੀ. ਤਹਿਤ ਕਾਰਵਾਈ ਕਰਦੇ ਹੋਏ ਦੇਹ ਨੂੰ ਕਬਜ਼ੇ ਵਿਚ ਲੈ ਕੇ ਪੋਸਟ ਮਾਰਟਮ ਲਈ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ ਹੈ।