ਵਿਦੇਸ਼ੀ ਧਰਤੀ ਤੋਂ ਪੰਜਾਬੀ ਭਾਈਚਾਰੇ ਲਈ ਇੱਕ ਦੁਖ-ਦਾਈ ਸਮਾਚਾਰ ਸਾਹਮਣੇ ਆਇਆ ਹੈ। ਆਪਣੇ ਚੰਗੇਰੇ ਭਵਿੱਖ ਅਤੇ ਪਰਿਵਾਰ ਦੀ ਰੋਜ਼ੀ-ਰੋਟੀ ਲਈ ਵਿਦੇਸ਼ ਗਏ ਨੌਜਵਾਨ ਦਾ ਅਮਰੀਕਾ ਦੇ ਕੈਲੀਫੋਰਨੀਆ ਵਿਚ ਗੋ-ਲੀ ਨਾਲ ਕ-ਤ-ਲ ਕਰ ਦਿੱਤਾ ਗਿਆ ਹੈ। ਮ੍ਰਿਤਕ ਨੌਜਵਾਨ ਪੰਜਾਬ ਦੇ ਜਿਲ੍ਹਾ ਨਵਾਂਸ਼ਹਿਰ ਦਾ ਰਹਿਣ ਵਾਲਾ ਸੀ। ਦੱਸਿਆ ਜਾ ਰਿਹਾ ਹੈ ਕਿ ਉਕਤ ਨੌਜਵਾਨ ਦਾ ਕ-ਤ-ਲ ਉਸ ਦੇ ਹੀ ਇਕ ਦੋਸਤ ਵਲੋਂ ਕੀਤਾ ਗਿਆ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਥਾਣਾ ਸਿਟੀ ਦੇ ਪਿੰਡ ਬੰਗਾ ਦੇ ਰਹਿਣ ਵਾਲੇ ਹਰਪ੍ਰੀਤ ਸਿੰਘ ਉਮਰ 28 ਦੇ ਰੂਪ ਵਜੋਂ ਹੋਈ ਹੈ।
ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਹਰਪ੍ਰੀਤ ਸਿੰਘ ਪਿਛਲੇ ਸਾਲ ਦੇ ਮਈ ਮਹੀਨੇ ਵਿਚ ਹੀ ਡੌਂਕੀ ਲਾ ਕੇ ਅਮਰੀਕਾ ਗਿਆ ਸੀ। ਪਰਿਵਾਰਕ ਮੈਂਬਰਾਂ ਅਤੇ ਪਿੰਡ ਦੇ ਸਰਪੰਚ ਦੇ ਦੱਸਣ ਅਨੁਸਾਰ ਘਟਨਾ ਨੂੰ ਪੁਰਾਣੀ ਰੰਜਿਸ਼ ਦੇ ਕਾਰਨ ਅੰਜਾਮ ਦਿੱਤਾ ਗਿਆ ਹੈ। ਇਸ ਕ-ਤ-ਲ ਨੂੰ ਅੰਜਾਮ ਦੇਣ ਵਾਲਾ ਦੋਸ਼ੀ ਵਿਅਕਤੀ ਮ੍ਰਿਤਕ ਦਾ ਕੋਈ ਪੁਰਾਣਾ ਦੋਸਤ ਅਤੇ ਨਵਾਂਸ਼ਹਿਰ ਜ਼ਿਲ੍ਹੇ ਦੇ ਪਿੰਡ ਕੱਟਾਂ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ।
ਹਰਪ੍ਰੀਤ ਸਿੰਘ ਦੇ ਪਰਿਵਾਰ ਵਿੱਚ ਉਸ ਦੀ ਮਾਤਾ, ਪਿਤਾ ਅਤੇ ਉਸ ਦੀਆਂ ਦੋ ਭੈਣਾਂ ਅਤੇ ਇੱਕ ਭਰਾ ਸ਼ਾਮਲ ਹਨ। ਨੌਜਵਾਨ ਦੇ ਕ-ਤ-ਲ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਛਾ ਗਈ ਹੈ। ਪਰਿਵਾਰਕ ਮੈਂਬਰਾਂ ਨੇ ਸੈਂਟਰ ਸਰਕਾਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਦੇਹ ਭਾਰਤ (ਪੰਜਾਬ) ਲਿਆਉਣ ਦੇ ਲਈ ਉਨ੍ਹਾਂ ਦੀ ਮਦਦ ਕੀਤੀ ਜਾਵੇ ਤਾਂ ਜੋ ਉਹ ਆਪਣੇ ਪੁੱਤਰ ਦਾ ਆਖਰੀ ਵਾਰ ਮੂੰਹ ਦੇਖ ਸਕਣ ਅਤੇ ਉਸ ਦਾ ਅੰਤਿਮ ਸਸਕਾਰ ਉਸ ਦੇ ਜੱਦੀ ਪਿੰਡ ਕੀਤਾ ਜਾ ਸਕੇ।