ਜਿਲ੍ਹਾ ਸੰਗਰੂਰ (ਪੰਜਾਬ) ਦੇ ਸਥਾਨਕ ਸ਼ਹਿਰ ਭਵਾਨੀਗੜ੍ਹ ਤੋਂ ਸੰਗਰੂਰ ਨੂੰ ਜਾਣ ਵਾਲੇ ਕੌਮੀ ਮਾਰਗ ਉਤੇ ਘਾਬਦਾਂ ਕੋਠੀ ਸਥਿਤ ਪੀ. ਜੀ. ਆਈ. ਹਸਪਤਾਲ ਨੇੜੇ ਹਾਈਵੇਅ ਦੇ ਵਿਚਕਾਰ ਬਣੇ ਕੱਟ ਉਤੇ ਕਾਰ ਅਤੇ ਮੋਟਰਸਾਈਕਲ ਵਿਚਕਾਰ ਟੱਕਰ ਹੋ ਗਈ। ਇਸ ਹਾਦਸੇ ਦੌਰਾਨ ਮੋਟਰਸਾਈਕਲ ਤੇ ਸਵਾਰ ਦੋ ਕਿਸਾਨਾਂ ਦੀ ਮੌ-ਤ ਹੋ ਜਾਣ ਦਾ ਸਮਾਚਾਰ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਦੋਵੇਂ ਕਿਸਾਨ ਪੀ. ਜੀ. ਆਈ. ਘਾਬਦਾਂ ਕੋਠੀ ਤੋਂ ਦਵਾਈ ਲੈ ਕੇ ਆਪਣੇ ਮੋਟਰਸਾਈਕਲ ਉਤੇ ਵਾਪਸ ਆਪਣੇ ਪਿੰਡ ਨੂੰ ਆ ਰਹੇ ਸਨ।
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਸੰਗਰੂਰ ਦੇ ਥਾਣਾ ਮੁਖੀ ਗੁਰਪ੍ਰੀਤ ਸਿੰਘ ਹਾਂਡਾ ਨੇ ਦੱਸਿਆ ਕਿ ਹਾਦਸੇ ਦਾ ਸ਼ਿ-ਕਾ-ਰ ਹੋਏ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਬਲਾਕ ਮੀਤ ਪ੍ਰਧਾਨ ਸੁਖਦੇਵ ਸਿੰਘ ਪਿੰਡ ਕਪਿਆਲ ਦਾ ਰਹਿਣ ਵਾਲਾ ਅਤੇ ਪਿੰਡ ਦਾ ਹੀ ਇੱਕ ਹੋਰ ਕਿਸਾਨ ਭਗਵਾਨ ਸਿੰਘ ਪੀ. ਜੀ. ਆਈ. ਘਾਬਦਾਂ ਕੋਠੀ ਤੋਂ ਦਵਾਈ ਲੈ ਕੇ ਮੋਟਰਸਾਈਕਲ ਉਤੇ ਸਵਾਰ ਹੋਕੇ ਭਵਾਨੀਗੜ੍ਹ ਵਾਪਸ ਆ ਰਹੇ ਸੀ। ਜਦੋਂ ਉਨ੍ਹਾਂ ਨੇ ਆਪਣਾ ਮੋਟਰਸਾਈਕਲ ਪੀ. ਜੀ. ਆਈ. ਘਾਬਦਾਂ ਅਤੇ ਧਾਗਾ ਫੈਕਟਰੀ ਦੇ ਕੋਲ ਨੈਸ਼ਨਲ ਹਾਈਵੇ ਉਤੇ ਕੱਟ ਤੋਂ ਭਵਾਨੀਗੜ੍ਹ ਵੱਲ ਲੈ ਲਿਆ ਤਾਂ ਸੰਗਰੂਰ ਵੱਲੋਂ ਆ ਰਹੀ ਇੱਕ ਅਣ-ਪਛਾਤੇ ਕਾਰ ਦੇ ਡਰਾਈਵਰ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਪਿੱਛੇ ਤੋਂ ਫੇਟ ਮਾ-ਰ ਦਿੱਤੀ। ਇਸ ਦੌਰਾਨ ਮੋਟਰਸਾਈਕਲ ਸਵਾਰ ਦੋਵੇਂ ਕਿਸਾਨ ਸੜਕ ਉਤੇ ਡਿੱਗ ਪਏ ਅਤੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ।
ਹਸਪਤਾਲ ਲਿਜਾਂਦੇ ਸਮੇਂ ਤੋੜਿਆ ਦਮ
ਜਦੋਂ ਉਨ੍ਹਾਂ ਨੂੰ ਚੁੱਕ ਕੇ ਭਵਾਨੀਗੜ੍ਹ ਹਸਪਤਾਲ ਲੈ ਕੇ ਜਾਇਆ ਜਾ ਰਿਹਾ ਸੀ ਤਾਂ ਭਗਵਾਨ ਸਿੰਘ ਦੀ ਰਸਤੇ ਵਿਚ ਹੀ ਮੌ-ਤ ਹੋ ਗਈ ਅਤੇ ਇਸ ਹਾਦਸੇ ਵਿਚ ਗੰਭੀਰ ਜ਼ਖਮੀ ਹੋਏ ਦੂਜੇ ਕਿਸਾਨ ਆਗੂ ਸੁਖਦੇਵ ਸਿੰਘ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਪਟਿਆਲਾ ਰੈਫਰ ਕਰ ਦਿੱਤਾ ਗਿਆ ਪਰ ਉਸ ਦੀ ਵੀ ਪਟਿਆਲਾ ਦੇ ਹਸਪਤਾਲ ਵਿਚ ਇਲਾਜ ਦੌਰਾਨ ਮੌ-ਤ ਹੋ ਗਈ। ਇਸ ਮਾਮਲੇ ਵਿਚ ਥਾਣਾ ਸਦਰ ਸੰਗਰੂਰ ਦੀ ਪੁਲਿਸ ਨੇ ਮ੍ਰਿਤਕ ਦੇ ਪੁੱਤਰ ਸੁਖਪਾਲ ਸਿੰਘ ਦੇ ਬਿਆਨਾਂ ਦੇ ਆਧਾਰ ਤੇ ਕਾਰਵਾਈ ਕਰਦੇ ਹੋਏ ਅਣ-ਪਛਾਤੇ ਕਾਰ ਡਰਾਈਵਰ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਵਲੋਂ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।