ਜਿਲ੍ਹਾ ਲੁਧਿਆਣਾ (ਪੰਜਾਬ) ਵਿੱਚ ਡੀ. ਐਸ. ਪੀ. ਦਿਲਪ੍ਰੀਤ ਸਿੰਘ ਉਮਰ 50 ਸਾਲ ਦੀ ਦਿਲ ਦਾ ਦੌ-ਰਾ ਪੈਣ ਕਾਰਨ ਮੌ-ਤ ਹੋ ਗਈ ਹੈ। ਦਿਲਪ੍ਰੀਤ ਸਿੰਘ ਮਲੇਰਕੋਟਲਾ ਵਿੱਚ ਤਾਇਨਾਤ ਸਨ। ਦਿਨ ਵੀਰਵਾਰ ਨੂੰ ਲੁਧਿਆਣਾ ਤੋਂ ਫਿਰੋਜ਼ਪੁਰ ਰੋਡ ਉਤੇ ਭਾਈ ਬਾਲਾ ਚੌਕ ਨੇੜੇ ਇਕ ਲਗਜ਼ਰੀ ਹੋਟਲ ਦੇ ਜਿੰਮ ਵਿਚ ਕਸਰਤ ਕਰਦੇ ਸਮੇਂ ਉਨ੍ਹਾਂ ਨੂੰ ਅਚਾ-ਨਕ ਦਿਲ ਦਾ ਦੌ-ਰਾ ਪੈ ਗਿਆ। ਇਸ ਤੋਂ ਬਾਅਦ ਤੁਰੰਤ ਹੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਮੁੱਢਲੀ ਜਾਂਚ ਕਰਨ ਦੇ ਬਾਅਦ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਰੋਜ਼ਾਨਾ ਜਾਂਦੇ ਸਨ ਜਿਮ
ਪ੍ਰਾਪਤ ਜਾਣਕਾਰੀ ਅਨੁਸਾਰ ਲੁਧਿਆਣਾ ਦੇ ਰਹਿਣ ਵਾਲੇ ਦਿਲਪ੍ਰੀਤ ਸਿੰਘ ਲਗਾਤਾਰ ਜਿੰਮ ਜਾਂਦੇ ਸਨ। ਇਸ ਤੋਂ ਪਹਿਲਾਂ ਉਹ ਲੁਧਿਆਣਾ ਵਿੱਚ ਏ. ਸੀ. ਪੀ. ਵਜੋਂ ਵੀ ਕੰਮ ਕਰ ਚੁੱਕੇ ਹਨ। ਉਨ੍ਹਾਂ ਦੇ ਸਾਥੀਆਂ ਮੁਤਾਬਕ ਦਿਲਪ੍ਰੀਤ ਸਿੰਘ ਆਪਣੀ ਸਿਹਤ ਨੂੰ ਲੈ ਕੇ ਕਾਫੀ ਸੁਚੇਤ ਸਨ। ਉਹ ਕਦੇ ਵੀ ਜਿਮ ਜਾਣਾ ਨਹੀਂ ਭੁੱਲਦੇ ਸਨ। ਵੀਰਵਾਰ ਨੂੰ ਵੀ ਉਹ ਸ਼ਾਮ ਕਰੀਬ 4 ਵਜੇ ਜਿਮ ਪਹੁੰਚੇ ਸਨ, ਕਸਰਤ ਕਰਦੇ ਸਮੇਂ ਉਨ੍ਹਾਂ ਨੇ ਛਾਤੀ ਵਿਚ ਦਰਦ ਦੀ ਸ਼ਿਕਾਇਤ ਕੀਤੀ ਅਤੇ ਅਚਾ-ਨਕ ਡਿੱਗ ਪਏ। ਉਨ੍ਹਾਂ ਦੇ ਗੰਨਮੈਨ ਨੇ ਜਿੰਮ ਦੇ ਹੋਰ ਮੈਂਬਰਾਂ ਦੀ ਮਦਦ ਦੇ ਨਾਲ ਉਨ੍ਹਾਂ ਨੂੰ ਹਸਪਤਾਲ ਪਹੁੰਚਦੇ ਕੀਤਾ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ।
ਰਾਸ਼ਟਰੀ ਪੱਧਰ ਦੇ ਸਨ ਤੈਰਾਕ
ਦੱਸਿਆ ਜਾ ਰਿਹਾ ਹੈ ਕਿ ਰਾਸ਼ਟਰੀ ਪੱਧਰ ਦੇ ਤੈਰਾਕ ਦਿਲਪ੍ਰੀਤ ਸਿੰਘ 1992 ਵਿਚ ਸਹਾਇਕ ਸਬ-ਇੰਸਪੈਕਟਰ (ਏ.ਐੱਸ.ਆਈ.) ਦੇ ਵਜੋਂ ਪੁਲਿਸ ਫੋਰਸ ਵਿਚ ਭਰਤੀ ਹੋਏ ਸਨ। ਉਨ੍ਹਾਂ ਨੇ ਪੰਜਾਬ ਦੇ ਵੱਖੋ ਵੱਖ ਥਾਣਿਆਂ ਵਿੱਚ ਸੇਵਾਵਾਂ ਨਿਭਾਈਆਂ ਅਤੇ ਬਾਅਦ ਵਿੱਚ ਉਨ੍ਹਾਂ ਨੂੰ ਸਹਾਇਕ ਪੁਲਿਸ ਸੁਪਰਡੈਂਟ ਵਜੋਂ ਤਰੱਕੀ ਦਿੱਤੀ ਗਈ। ਉਨ੍ਹਾਂ ਦੀ ਭੈਣ ਵੀ ਇੱਕ ਅੰਤਰਰਾਸ਼ਟਰੀ ਤੈਰਾਕ ਸੀ।
ਆਪਣੀ ਸੇਵਾ ਦੌਰਾਨ ਉਨ੍ਹਾਂ ਨੇ ਕਈ ਕੇਸਾਂ ਨੂੰ ਹੱਲ ਕੀਤਾ, ਸਭ ਤੋਂ ਮਹੱਤਵਪੂਰਨ ਸੀ ਜਦੋਂ ਉਨ੍ਹਾਂ ਦੀ ਅਗਵਾਈ ਵਾਲੀ ਇੱਕ ਪੁਲਿਸ ਟੀਮ ਨੇ ਇੱਕ ਬਰਖਾਸਤ ਫੌਜੀ ਦੀ ਗ੍ਰਿਫਤਾਰੀ ਦੇ ਨਾਲ ਇੱਕ ਫਰਜ਼ੀ ਫੌਜੀ ਨੌਕਰੀ ਘੁਟਾਲੇ ਦਾ ਪਰਦਾਫਾਸ਼ ਕੀਤਾ ਸੀ। ਇਸ ਗਰੋਹ ਨੇ ਕਈ ਨੌਜਵਾਨਾਂ ਨਾਲ ਫੌਜ ਵਿਚ ਨੌਕਰੀ ਦਿਵਾਉਣ ਦੇ ਨਾਮ ਉਤੇ ਠੱ-ਗੀ-ਆਂ ਮਾਰੀਆਂ ਸਨ। ਦਿਲਪ੍ਰੀਤ ਸਿੰਘ ਵਲੋਂ ਆਪਣੀ ਟੀਮ ਨਾਲ ਮਿਲ ਕੇ ਇੱਕ ਸਥਾਨਕ ਜੌਹਰੀ ਅਤੇ ਉਸ ਦੀ ਪਤਨੀ ਦੇ ਦੋਹਰੇ ਕ-ਤ-ਲ ਕੇਸ ਨੂੰ ਵੀ ਸੁਲਝਾਇਆ ਗਿਆ ਸੀ।