ਗੁਰੂਗ੍ਰਾਮ (ਹਰਿਆਣਾ) ਦੇ ਸੋਹਨਾ ਵਿਚ ਨਿਬੋਠ ਚੌਕੀ ਤੋਂ ਕਰੀਬ 400 ਮੀਟਰ ਦੀ ਦੂਰੀ ਉਤੇ ਇਕ ਤੇਜ਼ ਸਪੀਡ ਕੰਟੇਨਰ ਨੇ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਦਰੜ ਦਿੱਤਾ। ਇਸ ਹਾਦਸੇ ਵਿਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਕੇ ਉਤੇ ਹੀ ਮੌ-ਤ ਹੋ ਗਈ। ਹਾਦਸਾ ਹੋਣ ਤੋਂ ਬਾਅਦ ਡਰਾਈਵਰ ਕੰਟੇਨਰ ਛੱਡ ਕੇ ਮੌਕੇ ਤੋਂ ਭੱਜ ਗਿਆ। ਇਸ ਹਾਦਸੇ ਦੀ ਸੂਚਨਾ ਮਿਲਣ ਉਤੇ ਮ੍ਰਿਤਕ ਦੇ ਪਰਿਵਾਰਕ ਮੈਂਬਰ ਅਤੇ ਨੇੜੇ ਦੇ ਲੋਕ ਇਕੱਠੇ ਹੋ ਗਏ।
ਦੱਸਿਆ ਜਾ ਰਿਹਾ ਹੈ ਕਿ ਗੁੱਸੇ ਵਿਚ ਆਏ ਲੋਕਾਂ ਨੇ ਜਾਮ ਲਗਾ ਦਿੱਤਾ। ਲੋਕਾਂ ਦੀ ਮੰਗ ਸੀ ਕਿ ਉਕਤ ਜਗ੍ਹਾ ਉਤੇ ਸਪੀਡ ਬਰੇਕਰ ਲਗਾਇਆ ਜਾਵੇ। ਇਸ ਸਬੰਧੀ ਸੂਚਨਾ ਮਿਲਣ ਉਤੇ ਐਸ. ਐਚ. ਓ. ਅਰਵਿੰਦ ਮੌਕੇ ਉਤੇ ਪਹੁੰਚੇ। ਉਨ੍ਹਾਂ ਵਲੋਂ ਲੋਕਾਂ ਨੂੰ ਸਮਝਾਇਆ ਗਿਆ ਅਤੇ ਟਰੈਫਿਕ ਜਾਮ ਨੂੰ ਖੁਲਵਾਇਆ ਗਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਰਾਹਕਾ ਵਾਸੀ ਨੌਜਵਾਨ ਧੀਰੇਂਦਰ ਉਮਰ 26 ਸਾਲ ਕਿਸੇ ਕੰਮ ਲਈ ਆਪਣੇ ਮੋਟਰਸਾਈਕਲ ਉਤੇ ਪਿੰਡ ਗਿਆ ਹੋਇਆ ਸੀ। ਜਦੋਂ ਉਹ ਏ. ਆਰ. ਐਸ. ਕੰਪਨੀ ਨੇੜੇ ਪਹੁੰਚਿਆ ਤਾਂ ਸਾਹਮਣੇ ਤੋਂ ਆ ਰਹੇ ਇੱਕ ਤੇਜ ਸਪੀਡ ਕੰਟੇਨਰ ਨੇ ਉਸ ਨੂੰ ਟੱਕਰ ਮਾ-ਰ ਦਿੱਤੀ। ਟੱਕਰ ਲੱਗਣ ਕਾਰਨ ਧੀਰੇਂਦਰ ਦੀ ਮੌਕੇ ਉਤੇ ਹੀ ਮੌ-ਤ ਹੋ ਗਈ। ਇਸ ਘਟਨਾ ਤੋਂ ਬਾਅਦ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਦੇ ਚਾਰ ਜੁਆਕ ਹਨ।
ਇਸ ਹਾਦਸੇ ਦੀ ਸੂਚਨਾ ਮਿਲਦੇ ਹੀ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਆਸ-ਪਾਸ ਦੇ ਲੋਕ ਵੀ ਮੌਕੇ ਉਤੇ ਪਹੁੰਚ ਗਏ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਧਰਮਵੀਰ ਨੇ ਦੱਸਿਆ ਕਿ ਮਾਮਲੇ ਵਿੱਚ ਕੰਟੇਨਰ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ। ਇਸ ਦੇ ਡਰਾਈਵਰ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਛੇਤੀ ਹੀ ਉਸ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।