ਜਿਲ੍ਹਾ ਮੋਗਾ (ਪੰਜਾਬ) ਤੋਂ ਇਕ ਦੁਖ-ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮੋਗੇ ਜ਼ਿਲ੍ਹੇ ਦੇ ਬਾਘਾ ਪੁਰਾਣਾ ਕਸਬੇ ਵਿੱਚ ਇੱਕ ਤੇਜ਼ ਸਪੀਡ ਟ੍ਰੈਕਟਰ ਨੇ ਇੱਕ ਈ-ਸਕੂਟਰੀ ਸਵਾਰ ਨੂੰ ਟੱਕਰ ਮਾਰ ਦਿੱਤੀ, ਇਸ ਹਾਦਸੇ ਦੌਰਾਨ ਸਕੂਟਰੀ ਸਵਾਰ ਵਿਅਕਤੀ ਦੀ ਮੌ-ਤ ਹੋ ਗਈ ਹੈ। ਇਸ ਹਾਦਸੇ ਤੋਂ ਬਾਅਦ ਦੋਸ਼ੀ ਟ੍ਰੈਕਟਰ ਡਰਾਈਵਰ ਆਪਣੇ ਟਰੈਕਟਰ ਨੂੰ ਛੱਡ ਕੇ ਮੌਕੇ ਤੋਂ ਫ਼ਰਾਰ ਹੋ ਗਿਆ। ਇਸ ਮਾਮਲੇ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਬਾਘਾ ਪੁਰਾਣਾ ਦੀ ਪੁਲਿਸ ਨੇ ਟ੍ਰੈਕਟਰ ਡਰਾਈਵਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਈ-ਸਕੂਟਰੀ ਤੇ ਪਿੰਡ ਆ ਰਿਹਾ ਸੀ ਵਿਆਕਤੀ
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਦਲਜੀਤ ਸਿੰਘ ਨੇ ਦੱਸਿਆ ਹੈ ਕਿ ਪਿੰਡ ਜੈਮਲਵਾਲਾ ਦੇ ਰਹਿਣ ਵਾਲੇ ਸੁਰਿੰਦਰ ਪਾਲ ਸ਼ਰਮਾ ਨੇ ਥਾਣੇ ਵਿਚ ਆਪਣੇ ਵਲੋਂ ਦਿੱਤੀ ਗਈ ਸ਼ਿਕਾਇਤ ਵਿਚ ਕਿਹਾ ਹੈ ਕਿ ਉਸ ਦਾ ਪਿਤਾ ਹਰਮੇਸ਼ ਲਾਲ ਆਪਣੀ ਈ-ਸਕੂਟਰੀ ਉਤੇ ਸਵਾਰ ਹੋ ਕੇ ਵਾਪਸ ਆਪਣੇ ਪਿੰਡ ਨੂੰ ਆ ਰਿਹਾ ਸੀ ਕਿ ਰਸਤੇ ਵਿਚ ਇਕ ਤੇਜ਼ ਸਪੀਡ ਟ੍ਰੈਕਟਰ ਨੇ ਉਸ ਦੀ ਸਕੂਟਰੀ ਨੂੰ ਟੱਕਰ ਮਾ-ਰ ਦਿੱਤੀ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ।
ਟ੍ਰੈਕਟਰ ਡਰਾਈਵਰ ਟ੍ਰੈਕਟਰ ਛੱਡ ਕੇ ਹੋਇਆ ਫਰਾਰ
ਸਥਾਨਕ ਲੋਕਾਂ ਨੇ ਜ਼ਖ਼ਮੀ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਾਇਆ ਗਿਆ ਸੀ, ਜਿੱਥੇ ਉਸ ਦੀ ਇਲਾਜ ਦੌਰਾਨ ਮੌ-ਤ ਹੋ ਗਈ। ਟ੍ਰੈਕਟਰ ਡਰਾਈਵਰ ਆਪਣਾ ਟ੍ਰੈਕਟਰ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ। ਜਿਸ ਦੀ ਪਹਿਚਾਣ ਹਰਪਾਲ ਸਿੰਘ ਦੇ ਰੂਪ ਵਜੋਂ ਹੋਈ ਹੈ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਪੁਲਿਸ ਵਲੋਂ ਦੋਸ਼ੀ ਦੀ ਭਾਲ ਕੀਤੀ ਜਾ ਰਹੀ ਹੈ।