ਜਿਲ੍ਹਾ ਹੁਸ਼ਿਆਰਪੁਰ (ਪੰਜਾਬ) ਦੇ ਟਾਂਡਾ ਵਿਚ ਗੁਜਰੇ ਦਿਨੀਂ ਇਕ ਔਰਤ ਦੀ ਸ਼ੱ-ਕੀ ਹਾਲ ਵਿਚ ਮੌ-ਤ ਹੋ ਗਈ ਸੀ ਅਤੇ ਉਸ ਦੀ ਦੇਹ ਕਮਰੇ ਵਿਚੋਂ ਬਰਾ-ਮਦ ਹੋਈ ਸੀ। ਪੁਲਿਸ ਵਲੋਂ ਇਸ ਮਾਮਲੇ ਨੂੰ ਸੁਲਝਾ ਲਿਆ ਗਿਆ ਹੈ ਅਤੇ ਵੱਡਾ ਖੁ-ਲਾ-ਸਾ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਔਰਤ ਦਾ ਕ-ਤ-ਲ ਕੀਤਾ ਗਿਆ ਸੀ। ਪੁਲਿਸ ਨੇ ਇਸ ਮਾਮਲੇ ਨੂੰ ਸੁਲਝਾ ਕੇ ਕਾ-ਤ-ਲ ਨੂੰ ਗ੍ਰਿਫਤਾਰ ਕਰ ਲਿਆ।
ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਹੁਸ਼ਿਆਰਪੁਰ ਦੇ ਐਸ. ਐਸ. ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਟਾਂਡਾ ਦੇ ਸੀ. ਆਈ. ਏ. ਸਟਾਫ਼ ਵੱਲੋਂ ਟੈਕਨੀਕਲ ਸੈੱਲ ਦੀਆਂ ਵਿਸ਼ੇਸ਼ ਟੀਮਾਂ ਦੀ ਮਦਦ ਦੇ ਨਾਲ CCTV ਕੈਮਰਿਆਂ ਅਤੇ ਕਾਲ ਡਿਟੇਲ ਦੀ ਮਦਦ ਲਈ ਗਈ। ਉਨ੍ਹਾਂ ਨੇ ਦੱਸਿਆ ਕਿ 25 ਫਰਵਰੀ ਨੂੰ ਜ਼ਿਲ੍ਹਾ ਹੁਸ਼ਿਆਰਪੁਰ ਦੇ ਟਾਂਡਾ ਥਾਣਾ ਸਦਰ ਦੇ ਪਿੰਡ ਹਰਸੀ ਵਿਖੇ ਇਕ ਇਕੱਲੀ ਰਹਿ ਰਹੀ ਔਰਤ ਦਾ ਅਣ-ਪਛਾਤੇ ਵਿਅਕਤੀਆਂ ਵੱਲੋਂ ਕ-ਤ-ਲ ਕਰ ਦਿੱਤਾ ਗਿਆ ਸੀ। ਇਸ ਸਬੰਧੀ ਕੇਸ ਵੀ ਦਰਜ ਕੀਤਾ ਗਿਆ ਸੀ। ਕਾਫੀ ਮੁਸ਼ੱਕਤ ਤੋਂ ਬਾਅਦ ਟਾਂਡਾ ਪੁਲਿਸ ਨੇ ਇਸ ਮਾਮਲੇ ਨੂੰ ਸੁਲਝਾਉਣ ਵਿਚ ਸਫਲਤਾ ਹਾਸਲ ਕੀਤੀ ਹੈ, ਜਿਸ ਵਿਚ ਦੋਸ਼ੀ ਗੁਰਪ੍ਰੀਤ ਸਿੰਘ ਵਾਸੀ ਪਿੰਡ ਝਾਵਾਂ ਨੂੰ ਗ੍ਰਿਫ-ਤਾਰ ਕਰ ਲਿਆ ਗਿਆ ਹੈ।
ਮ੍ਰਿਤਕ ਬਲਜਿੰਦਰ ਕੌਰ ਦੇ ਪਤੀ ਬਲਵਿੰਦਰ ਸਿੰਘ ਦੇ ਦੋ ਵਿਆਹ ਹੋਏ ਸਨ। ਉਸ ਦੇ ਪਹਿਲੇ ਵਿਆਹ ਤੋਂ ਉਸ ਦੀ ਪਤਨੀ ਸਤਿੰਦਰ ਕੌਰ ਵਾਸੀ ਪਿੰਡ ਝਾਵਾਂ ਦੇ ਤਿੰਨ ਜੁਆਕ, ਇੱਕ ਲੜਕਾ ਅਤੇ ਦੋ ਲੜਕੀਆਂ ਹਨ। ਇਨ੍ਹਾਂ ਵਿੱਚੋਂ ਲੜਕੇ ਗੁਰਪ੍ਰੀਤ ਸਿੰਘ ਨੂੰ ਉਸ ਦੇ ਪਿਤਾ ਬਲਵਿੰਦਰ ਸਿੰਘ ਨੇ ਕਾਫੀ ਸਮਾਂ ਪਹਿਲਾਂ ਬੇ-ਦਖਲ ਕਰ ਦਿੱਤਾ ਸੀ ਅਤੇ ਉਹ ਪਿੰਡ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿੰਦਾ ਸੀ।
ਮ੍ਰਿਤਕ ਬਲਜਿੰਦਰ ਕੌਰ ਦੇ ਤਿੰਨ ਜੁਆਕ ਹਨ ਅਤੇ ਤਿੰਨੋਂ ਵਿਦੇਸ਼ ਵਿੱਚ (ਕੈਨੇਡਾ) ਰਹਿੰਦੇ ਹਨ। ਗੁਰਪ੍ਰੀਤ ਸਿੰਘ ਚਾਹੁੰਦਾ ਸੀ ਕਿ ਬਲਜਿੰਦਰ ਕੌਰ ਪਿੰਡ ਝਾਂਵਾਂ ਵਿਚ ਬਣਿਆ ਮਕਾਨ ਉਸ ਦੇ ਨਾਮ ਉਤੇ ਰਜਿਸਟਰ ਕਰਵਾ ਕੇ ਉਸ ਨੂੰ ਵੀ ਵਿਦੇਸ਼ ਭੇਜ ਦੇਵੇ। ਇਸ ਕਾਰਨ ਗੁਰਪ੍ਰੀਤ ਸਿੰਘ ਬਲਜਿੰਦਰ ਕੌਰ ਤੋਂ ਨਾਰਾਜ਼ ਸੀ ਅਤੇ ਉਸ ਨੂੰ ਆਪਣੇ ਹਾ-ਲਾ-ਤਾਂ ਲਈ ਜ਼ਿੰਮੇਵਾਰ ਸਮਝਦਾ ਸੀ। ਇਸ ਦੇ ਲਈ ਉਸ ਨੇ ਆਪਣੇ ਮਨ-ਸੂਬੇ ਪੂਰੇ ਨਾ ਹੁੰਦੇ ਦੇਖ ਕੇ ਬਲਜਿੰਦਰ ਕੌਰ ਦੇ ਘਰ ਜਾ ਕੇ ਉਸ ਦਾ ਕ-ਤ-ਲ ਕਰ ਦਿੱਤਾ। ਪੁਲਿਸ ਨੇ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।