ਜਿਲ੍ਹਾ ਕਪੂਰਥਲਾ (ਪੰਜਾਬ) ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਦੇ ਬਾਹਰ ਦੇਰ ਰਾਤ ਨੂੰ ਅੱ-ਧੀ ਦਰ-ਜਨ ਤੋਂ ਵੱਧ ਨੌਜਵਾਨਾਂ ਨੇ ਤਿੱ-ਖੀ-ਆਂ ਚੀਜ਼ਾਂ ਨਾਲ ਇਕ ਨੌਜਵਾਨ ਉਤੇ ਹ-ਮ-ਲਾ ਕਰਕੇ ਉਸ ਦਾ ਕ-ਤ-ਲ ਕਰ ਦਿੱਤਾ। ਇਸ ਮਾਮਲੇ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਿਟੀ-2 ਅਰਬਨ ਅਸਟੇਟ ਦੀ ਪੁਲਿਸ ਟੀਮ ਨੇ ਦੇਹ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਡੀ. ਐਸ. ਪੀ. ਸਬ ਡਵੀਜ਼ਨ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਿਸ ਟੀਮ ਦੋਸ਼ੀਆਂ ਦੀ ਪਹਿਚਾਣ ਕਰਨ ਵਿੱਚ ਲੱਗੀ ਹੋਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਕਿਸੇ ਪੁਰਾਣੀ ਰੰ-ਜਿ-ਸ਼ ਕਾਰਨ ਵੀਰਵਾਰ ਦੇਰ ਸ਼ਾਮ ਨੂੰ ਪਿੰਡ ਤਲਵੰਡੀ ਮਹਿਮਾ ਵਿੱਚ ਦੋ ਗੁੱ-ਟਾਂ ਵਿੱਚ ਲ-ੜਾ-ਈ ਹੋ ਗਈ ਸੀ। ਜਿਸ ਵਿੱਚ ਰਾਜਕੁਮਾਰ ਪੁੱਤਰ ਜਵਾਲਾ ਰਾਮ ਦੇ ਸਿਰ ਵਿੱਚ ਗੰਭੀਰ ਸੱ-ਟਾਂ ਲੱਗੀਆਂ ਸਨ। ਰਾਜ ਕੁਮਾਰ ਪੁੱਤਰ ਜਸਪ੍ਰੀਤ ਸਿੰਘ ਸਿਵਲ ਹਸਪਤਾਲ ਕਪੂਰਥਲਾ ਵਿਖੇ ਆਪਣੇ ਪਿਤਾ ਕੋਲ ਆਇਆ ਸੀ। ਐਮਰਜੈਂਸੀ ਵਾਰਡ ਵਿੱਚ ਮਰਹਮ ਪੱਟੀ ਹੋਣੀ ਸੀ।
ਕਾਰ ਵਿੱਚ ਬੈਠਾ ਸੀ ਨੌਜਵਾਨ
ਇਸ ਦੌਰਾਨ ਰਾਤ 11 ਵਜੇ ਦੇ ਕਰੀਬ ਅੱ-ਧੀ ਦਰਜਨ ਤੋਂ ਵੱਧ ਨੌਜਵਾਨਾਂ ਨੇ ਜਸਪ੍ਰੀਤ ਸਿੰਘ ਉਤੇ ਉਸ ਵੇਲੇ ਹ-ਮ-ਲਾ ਕਰ ਦਿੱਤਾ ਜਦੋਂ ਉਹ ਐਮਰਜੈਂਸੀ ਵਾਰਡ ਦੇ ਬਾਹਰ ਕਾਰ ਵਿੱਚ ਬੈਠਾ ਸੀ। ਦੱਸਿਆ ਜਾ ਰਿਹਾ ਹੈ ਕਿ ਦੋਸ਼ੀਆਂ ਨੇ ਉਸ ਦੀ ਗਰ-ਦਨ ਅਤੇ ਸਿ-ਰ ਉਤੇ ਤਿੱ-ਖੀ-ਆਂ ਚੀਜ਼ਾਂ ਨਾਲ ਹ-ਮ-ਲਾ ਕਰ ਦਿੱਤਾ, ਜਿਸ ਕਾਰਨ ਜਸਪ੍ਰੀਤ ਸਿੰਘ ਦੀ ਮੌਕੇ ਉਤੇ ਹੀ ਮੌ-ਤ ਹੋ ਗਈ।
ਇਸ ਮਾਮਲੇ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਿਟੀ ਅਰਬਨ ਸਟੇਟ ਦੀ ਪੁਲਿਸ ਨੇ ਮੌਕੇ ਉਤੇ ਪਹੁੰਚ ਕੇ ਦੇਹ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ।
ਉਠਾਈ ਜਾ ਚੁੱਕੀ ਹੈ ਐਮਰਜੈਂਸੀ ਵਾਰਡ ਦੇ ਬਾਹਰ ਪੁਲੀਸ ਤਾਇਨਾਤ ਕਰਨ ਦੀ ਮੰਗ
ਦੱਸਿਆ ਜਾ ਰਿਹਾ ਹੈ ਕਿ ਕਈ ਵਾਰ ਸਿਹਤ ਵਿਭਾਗ ਦੇ ਅਧਿਕਾਰੀ, ਆਗੂ ਅਤੇ ਆਮ ਲੋਕ ਪੁਲਿਸ ਪ੍ਰਸ਼ਾਸਨ ਤੋਂ ਮੰਗ ਕਰ ਚੁੱਕੇ ਹਨ ਕਿ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਦੇ ਬਾਹਰ 24 ਘੰਟੇ ਪੁਲਿਸ ਤਾਇਨਾਤ ਕੀਤੀ ਜਾਵੇ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਦੇ ਬਾਹਰ ਪੁਲਿਸ ਤਾਇਨਾਤ ਕੀਤੀ ਹੁੰਦੀ ਤਾਂ ਸ਼ਾਇਦ ਇਸ ਘ-ਟ-ਨਾ ਤੋਂ ਬਚਿਆ ਜਾ ਸਕਦਾ ਸੀ।
ਇਸ ਘ-ਟ-ਨਾ ਕਾਰਨ ਇਲਾਕੇ ਵਿੱਚ ਡਰ ਦਾ ਮਾਹੌਲ
ਇਸ ਘ-ਟ-ਨਾ ਤੋਂ ਬਾਅਦ ਇਲਾਕੇ ਵਿੱਚ ਡਰ ਦਾ ਮਾਹੌਲ ਹੈ। ਅਪ-ਰਾਧਿਕ ਅਨ-ਸਰਾਂ ਵੱਲੋਂ ਅਜਿਹੀਆਂ ਵਾ-ਰ-ਦਾ-ਤਾਂ ਨੂੰ ਲੈ ਕੇ ਲੋਕਾਂ ਵਿੱਚ ਡਰ ਦਾ ਮਾਹੌਲ ਹੈ। ਇਸ ਦੇ ਨਾਲ ਹੀ ਲੋਕਾਂ ਵਲੋਂ ਜ਼ਿਲ੍ਹਾ ਪੁਲਿਸ ਦੀ ਅਮਨ-ਕਾਨੂੰਨ ਦੀ ਸਥਿਤੀ ਉਤੇ ਵੀ ਸਵਾਲੀਆ ਨਿਸ਼ਾਨ ਖੜ੍ਹੇ ਕੀਤੇ ਜਾ ਰਹੇ ਹਨ।