ਜਿਲ੍ਹਾ ਤਰਨਤਾਰਨ (ਪੰਜਾਬ) ਵਿੱਚ ਆਮ ਆਦਮੀ ਪਾਰਟੀ (AAP) ਦੇ ਇੱਕ ਆਗੂ ਦਾ ਸ਼-ਰੇ-ਆ-ਮ ਗੋ-ਲੀ ਨਾਲ ਕ-ਤ-ਲ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਕਾ-ਤ-ਲਾਂ ਨੇ ਉਸ ਦੀ ਕਾਰ ਦਾ ਪਿੱਛਾ ਕੀਤਾ। ਸ਼੍ਰੀ ਗੋਇੰਦਵਾਲ ਸਾਹਿਬ ਦੇ ਨੇੜੇ ਰੇ-ਲ-ਵੇ ਫਾਟਕ ਬੰਦ ਹੋਣ ਕਾਰਨ ਜਦੋਂ ਗੱਡੀ ਰੁਕੀ ਤਾਂ ਦੋਸ਼ੀਆਂ ਨੇ ਅੰ-ਨ੍ਹੇ-ਵਾ-ਹ ਗੋ-ਲੀ-ਆਂ ਚਲਾ ਦਿੱਤੀਆਂ ਅਤੇ ਕ-ਤ-ਲ ਦੀ ਘਟਨਾ ਨੂੰ ਅੰਜਾਮ ਦਿੱਤਾ। ਮ੍ਰਿਤਕ ‘AAP’ ਆਗੂ ਦੀ ਪਹਿਚਾਣ ਗੁਰਪ੍ਰੀਤ ਸਿੰਘ ਦੇ ਰੂਪ ਵਜੋਂ ਹੋਈ ਹੈ।
ਇਸ ਮਾਮਲੇ ਸਬੰਧੀ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਉਰਫ਼ ਗੋਪੀ ਚੋਹਲਾ ਸਾਹਿਬ ਦਾ ਰਹਿਣ ਵਾਲਾ ਸੀ। ਸ਼ੁੱਕਰਵਾਰ ਨੂੰ ਸਵੇਰੇ ਉਹ ਆਪਣੀ ਕਾਰ ਵਿਚ ਸੁਲਤਾਨਪੁਰ ਲੋਧੀ ਅਦਾਲਤ ਵਿਚ ਤਰੀਕ ਉਤੇ ਜਾ ਰਿਹਾ ਸੀ। ਜਦੋਂ ਗੁਰਪ੍ਰੀਤ ਸਿੰਘ ਦੀ ਕਾਰ ਫਤਿਹਾਬਾਦ ਰੇ-ਲ-ਵੇ ਫਾਟਕ ਦੇ ਨੇੜੇ ਪੁੱਜੀ ਤਾਂ ਫਾਟਕ ਬੰਦ ਸੀ। ਇਸ ਦੌਰਾਨ ਸਵਿਫਟ ਕਾਰ ਵਿਚ ਸਵਾਰ ਹ-ਮ-ਲਾ-ਵ-ਰ ਵਿਆਕਤੀ ਪਹਿਲਾਂ ਹੀ ਉਸ ਦਾ ਪਿੱਛਾ ਕਰ ਰਹੇ ਸਨ। ਉਨ੍ਹਾਂ ਨੇ ਗੁਰਪ੍ਰੀਤ ਸਿੰਘ ਉਤੇ ਅੰ-ਨ੍ਹੇ-ਵਾ-ਹ ਗੋ-ਲੀ ਚਲਾ ਦਿੱਤੀ। ਇਸ ਹ-ਮ-ਲੇ ਵਿਚ ਗੁਰਪ੍ਰੀਤ ਸਿੰਘ ਦੀ ਮੌਕੇ ਉਤੇ ਹੀ ਮੌ-ਤ ਹੋ ਗਈ।
ਇਸ ਵਾਰ-ਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ। ਮ੍ਰਿਤਕ ਗੁਰਪ੍ਰੀਤ ਸਿੰਘ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦਾ ਕਾਫੀ ਕਰੀਬੀ ਦੱਸਿਆ ਜਾ ਰਿਹਾ ਹੈ। ਇਸ ਘ-ਟ-ਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਨੇ ਮੌਕੇ ਉਤੇ ਪਹੁੰਚ ਕੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦਿਆਂ ਤਰਨਤਾਰਨ ਦੇ ਐਸ. ਪੀ. ਅਸ਼ਵਨੀ ਕਪੂਰ ਨੇ ਦੱਸਿਆ ਕਿ ਮ੍ਰਿਤਕ ਨੂੰ ਪੰਜ ਗੋ-ਲੀ-ਆਂ ਲੱਗੀਆਂ ਹਨ।