ਵਿਦੇਸ਼ ਤੋਂ ਪੰਜਾਬ ਅਤੇ ਪੰਜਾਬੀ ਭਾਈਚਾਰੇ ਲਈ ਇੱਕ ਦੁਖ-ਦਾਈ ਸਮਾਚਾਰ ਸਾਹਮਣੇ ਆਇਆ ਹੈ। ਪੰਜਾਬ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਗੰਧੜ ਦਾ ਰਹਿਣ ਵਾਲਾ ਨੌਜਵਾਨ ਆਪਣੇ ਚੰਗੇ ਭਵਿੱਖ ਅਤੇ ਰੋਜ਼ੀ-ਰੋਟੀ ਲਈ ਵਿਦੇਸ਼ ਗਿਆ ਸੀ। ਉਥੇ ਉਸ ਦੀ ਮੌ-ਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਕੈਨੇਡਾ ਵਿਚ ਕਮਲਜੀਤ ਸਿੰਘ ਸਿਵੀਆ ਉਮਰ 25 ਸਾਲ ਦੀ ਦਿਲ ਦਾ ਦੌ-ਰਾ ਪੈਣ ਕਾਰਨ ਮੌ-ਤ ਹੋ ਗਈ ਹੈ।
ਦੱਸਿਆ ਜਾ ਰਿਹਾ ਹੈ ਕਿ ਅਜੇ ਦੋ ਦਿਨ ਪਹਿਲਾਂ ਹੀ ਉਹ ਆਪਣੇ ਪਿੰਡ ਗੰਧੜ ਤੋਂ ਦਿੱਲੀ ਏਅਰਪੋਰਟ ਜਾ ਕੇ ਕੈਨੇਡਾ ਲਈ ਰਵਾਨਾ ਹੋਇਆ ਸੀ। ਸਵੇਰੇ ਕੈਨੇਡਾ ਪਹੁੰਚਣ ਤੋਂ ਬਾਅਦ ਉਸ ਨੇ ਆਪਣੇ ਪਰਿਵਾਰਕ ਮੈਂਬਰਾਂ ਨਾਲ ਵੀ ਗੱਲਬਾਤ ਕੀਤੀ ਕਿ ਉਹ ਸਹੀ ਸਲਾਮਤ ਆਪਣੀ ਮੰਜ਼ਿਲ ਉਤੇ ਪਹੁੰਚ ਗਿਆ ਹੈ। ਉੱਥੇ ਪਹੁੰਚ ਕੇ ਉਸ ਨੇ ਕੌ-ਫੀ ਹੀ ਪੀਤੀ ਸੀ ਕਿ ਉਸ ਨੂੰ ਅ-ਟੈ-ਕ ਹੋ ਗਿਆ। ਮ੍ਰਿਤਕ ਨੌਜਵਾਨ ਆਪਣੇ ਮਾਤਾ, ਪਿਤਾ ਦਾ ਇਕ-ਲੌਤਾ ਪੁੱਤਰ ਅਤੇ ਦੋ ਭੈਣਾਂ ਦਾ ਭਰਾ ਸੀ। ਇਸ ਦੁਖ-ਦਾਈ ਸੂਚਨਾ ਦੇ ਮਿਲਦੇ ਹੀ ਪਿੰਡ ਗੰਧੜ ਅਤੇ ਆਸ-ਪਾਸ ਦੇ ਇਲਾਕੇ ਵਿੱਚ ਸੋਗ ਦੀ ਲਹਿਰ ਛਾ ਗਈ ਹੈ।
ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਕਾਦੀਆ ਦੇ ਇਕਾਈ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦਾ ਪਰਿਵਾਰ ਇੱਕ ਸਾਧਾਰਨ ਕਿਸਾਨ ਪਰਿਵਾਰ ਹੈ ਅਤੇ ਉਸ ਕੋਲ ਬਹੁਤ ਹੀ ਘੱਟ ਜ਼ਮੀਨ ਹੈ। ਉਸ ਨੇ ਦੱਸਿਆ ਕਿ ਕਮਲਜੀਤ ਸਿੰਘ ਦੋ ਸਾਲ ਪਹਿਲਾਂ ਕੈਨੇਡਾ ਗਿਆ ਸੀ ਅਤੇ ਹੁਣ ਦੋ ਮਹੀਨੇ ਲਈ ਪਿੰਡ ਗੰਧੜ ਆਇਆ ਹੋਇਆ ਸੀ ਅਤੇ ਦੁਬਾਰਾ ਕੈਨੇਡਾ ਗਿਆ ਸੀ। ਨੌਜਵਾਨ ਦੀ ਮੌ-ਤ ਦੀ ਸੂਚਨਾ ਮਿਲਣ ਤੋਂ ਬਾਅਦ ਪਰਿਵਾਰਕ ਮੈਂਬਰ ਡੂੰਘੇ ਸਦਮੇ ਵਿਚ ਹਨ। ਪਰਿਵਾਰਕ ਮੈਂਬਰਾਂ ਵਲੋਂ ਆਪਣੇ ਪੁੱਤਰ ਦੀ ਮ੍ਰਿਤਕ ਦੇਹ ਨੂੰ ਭਾਰਤ (ਪੰਜਾਬ) ਲਿਆਉਣ ਲਈ ਪੰਜਾਬ ਸਰਕਾਰ ਕੇਂਦਰ ਸਰਕਾਰ ਤੋਂ ਮਦਦ ਦੀ ਮੰਗ ਕੀਤੀ ਗਈ ਹੈ।