ਜਿਲ੍ਹਾ ਗੁਰਦਾਸਪੁਰ (ਪੰਜਾਬ) ਤੋਂ ਇਕ ਦੁਖ-ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਗੁਰਦਾਸਪੁਰ ਵਿੱਚ ਇੱਕ ਸੜਕ ਹਾਦਸੇ ਦੌਰਾਨ ਇਕ ਤੇਜ਼ ਸਪੀਡ ਕਾਰ ਨੇ ਇੱਕ ਸਕੂਟਰੀ ਸਵਾਰ ਨੌਜਵਾਨ ਨੂੰ ਬੁ-ਰੀ ਤਰ੍ਹਾਂ ਦਰੜ ਦਿੱਤਾ। ਇਸ ਦੌਰਾਨ ਨੌਜਵਾਨ ਦੀ ਘ-ਟ-ਨਾ ਵਾਲੀ ਥਾਂ ਮੌਕੇ ਉਤੇ ਹੀ ਮੌ-ਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਬਰਿੰਦਰ ਕੁਮਾਰ ਉਮਰ 35 ਸਾਲ ਵਾਸੀ ਹੁਸ਼ਿਆਰਪੁਰ ਦੇ ਰੂਪ ਵਜੋਂ ਹੋਈ ਹੈ। ਇਹ ਹਾਦਸਾ ਉਸ ਨਾਲ ਦੀਨਾਨਗਰ ਥਾਣਾ ਅੰਦਰ ਪੈਂਦੇ ਪਿੰਡ ਪੁਰਾਣਾ ਸ਼ਾਲਾ ਦੇ ਕੋਲ ਇੱਕ ਵਿਆਹ ਸਮਾਗਮ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਦੇ ਉ-ਪ-ਰ ਦੀ ਕਈ ਵਾਹਨ ਲੰ-ਘ ਗੁਜਰੇ ਹਨ।
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਦੇ ਭਰਾ ਹਿਮਾਂਸ਼ੂ ਸ਼ਰਮਾ ਨੇ ਦੱਸਿਆ ਹੈ ਕਿ ਉਸ ਦਾ ਭਰਾ ਬਰਿੰਦਰ ਕੁਮਾਰ ਉਮਰ 35 ਸਾਲ ਗੁਰਦਾਸਪੁਰ ਵਿਚ ਇਕ ਵਿਆਹ ਦੇ ਪ੍ਰੋਗਰਾਮ ਤੋਂ ਵਾਪਸ ਆਪਣੇ ਘਰ ਨੂੰ ਹੁਸ਼ਿਆਰਪੁਰ ਜਾ ਰਿਹਾ ਸੀ। ਉਸ ਦੀ ਸਕੂਟਰੀ ਜਦੋਂ ਪਿੰਡ ਛਵਾ ਤੋਂ ਥੋੜ੍ਹਾ ਅੱਗੇ ਪਹੁੰਚੀ ਤਾਂ ਸਾਹਮਣੇ ਤੋਂ ਆ ਰਹੇ ਇਕ ਤੇਜ਼ ਸਪੀਡ ਵਾਹਨ ਨੇ ਉਸ ਨੂੰ ਟੱਕਰ ਮਾ-ਰ ਦਿੱਤੀ।
ਇਸ ਮਾਮਲੇ ਵਿਚ ਅਣ-ਪਛਾਤੇ ਵਾਹਨ ਡਰਾਈਵਰ ਖਿਲਾਫ ਹੋਇਆ ਮਾਮਲਾ ਦਰਜ
ਇਸ ਦੌਰਾਨ ਉਹ ਸੜਕ ਉਤੇ ਡਿੱਗ ਗਿਆ ਅਤੇ ਹਨੇਰਾ ਜਿਆਦਾ ਹੋਣ ਕਾਰਨ ਉਹ ਸੜਕ ਉਤੇ ਹੀ ਪਿਆ ਰਿਹਾ ਅਤੇ ਉਸ ਦੇ ਭਰਾ ਉ-ਪ-ਰ ਦੀ ਕਈ ਵਾਹਨ ਲੰ-ਘ-ਣ ਦੇ ਕਾਰਨ ਉਸ ਦੀ ਮੌਕੇ ਉਤੇ ਹੀ ਮੌ-ਤ ਹੋ ਗਈ। ਇਸ ਮਾਮਲੇ ਵਿਚ ਪੁਰਾਣਾ ਸ਼ਾਲਾ ਪੁਲਿਸ ਨੇ ਅਣ-ਪਛਾਤੇ ਵਾਹਨ ਡਰਾਈਵਰ ਖ਼ਿਲਾਫ਼ ਵੱਖੋ ਵੱਖ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕਰਨ ਤੋਂ ਬਾਅਦ ਅੱਗੇ ਦੀ ਕਾਰਵਾਈ ਨੂੰ ਸ਼ੁਰੂ ਕਰ ਦਿੱਤੀ ਹੈ।