ਪੰਜਾਬ ਵਿਚ ਨੈਸ਼ਨਲ ਹਾਈਵੇ ਉਤੇ ਇਕ NRI ਵਿਆਕਤੀ ਦਾ ਗੋ-ਲੀ ਨਾਲ ਕ-ਤ-ਲ ਕਰ ਦਿੱਤਾ ਗਿਆ ਹੈ। ਇਹ ਘ-ਟ-ਨਾ ਪਠਾਨਕੋਟ ਤੋਂ ਅੰਮ੍ਰਿਤਸਰ ਨੈਸ਼ਨਲ ਹਾਈਵੇ ਉਤੇ ਪਿੰਡ ਪਰਮਾਨੰਦ ਦੇ ਨੇੜੇ ਵਾਪਰੀ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਕੁਝ ਦਿਨ ਪਹਿਲਾਂ ਹੀ ਆਸਟ੍ਰੇਲੀਆ ਤੋਂ ਪੰਜਾਬ ਆਇਆ ਸੀ। ਐਤਵਾਰ ਦੀ ਰਾਤ ਨੂੰ ਉਹ ਇੱਕ ਵਿਆਹ ਸਮਾਗਮ ਵਿੱਚ ਸ਼ਾਮਲ ਹੋ ਕੇ ਥਾਰ ਗੱਡੀ ਵਿਚ ਵਾਪਸ ਆ ਰਿਹਾ ਸੀ। ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਹਰਦੇਵ ਸਿੰਘ ਠਾਕੁਰ ਪੁੱਤਰ ਰਮੇਸ਼ ਸਿੰਘ ਪਠਾਨਕੋਟ ਦੇ ਪਿੰਡ ਚੱਕਮੀਰ ਦੇ ਰਹਿਣ ਵਾਲੇ ਦੇ ਰੂਪ ਵਜੋਂ ਹੋਈ ਹੈ।
ਕਿਸੇ ਨਾਲ ਨਹੀਂ ਸੀ ਕੋਈ ਦੁਸ਼-ਮਣੀ, ਇੱਕ ਵਿਆਹ ਸਮਾਗਮ ਤੋਂ ਆ ਰਿਹਾ ਸੀ ਵਾਪਸ
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਰਿਵਾਰ ਵਾਲੇ ਦਵਿੰਦਰ ਸਿੰਘ (ਮ੍ਰਿਤਕ ਨੌਜਵਾਨ ਦੇ ਭਰਾ) ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਤਰਨਤਾਰਨ ਵਿਚ ਆਪਣੇ ਜੀਜੇ ਦੇ ਨਾਲ ਇਕ ਵਿਆਹ ਸਮਾਗਮ ਤੋਂ ਦੇਰ ਰਾਤ ਨੂੰ ਵਾਪਸ ਆ ਰਿਹਾ ਸੀ। ਫਿਰ ਉਸ ਨੇ ਆਪਣੇ ਜੀਜੇ ਨੂੰ ਮਲਕਪੁਰ ਨੇੜੇ ਛੱਡ ਦਿੱਤਾ। ਮ੍ਰਿਤਕ ਨੌਜਵਾਨ ਨੂੰ ਕਿਸੇ ਦਾ ਫੋਨ ਆਇਆ ਤੇ ਉਹ ਵਾਪਸ ਜ਼ਿਲ੍ਹਾ ਗੁਰਦਾਸਪੁਰ ਵੱਲ ਆ ਗਿਆ।
ਜਦੋਂ ਉਹ ਪਿੰਡ ਪਰਮਾਨੰਦ ਨੇੜੇ ਪਹੁੰਚਿਆ ਤਾਂ ਕਿਸੇ ਨੇ ਗੋ-ਲੀ ਨਾਲ ਨੌਜਵਾਨ ਦਾ ਕ-ਤ-ਲ ਕਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਕਿਸੇ ਨਾਲ ਕੋਈ ਦੁਸ਼-ਮਣੀ ਨਹੀਂ ਹੈ ਅਤੇ ਉਨ੍ਹਾਂ ਨੂੰ ਨਹੀਂ ਪਤਾ ਕਿ ਗੋ-ਲੀ ਕਿਸ ਨੇ ਮਾ-ਰੀ ਹੈ। ਫਿਲਹਾਲ ਉਨ੍ਹਾਂ ਵਲੋਂ ਪੁਲਿਸ ਨੂੰ ਇਨਸਾਫ ਦੀ ਗੁਹਾਰ ਲਗਾਈ ਗਈ ਹੈ।
ਮੌਕੇ ਉਤੇ ਪਹੁੰਚੀ ਪੁਲਿਸ
ਇਸ ਮਾਮਲੇ ਦੀ ਸੂਚਨਾ ਮਿਲਣ ਮਿਲਣ ਤੋਂ ਪੁਲਸ ਨੇ ਮੌਕੇ ਉਤੇ ਪਹੁੰਚ ਕੇ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਦੇਹ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਅੱਗੇ ਦੀ ਕਾਰਵਾਈ ਨੂੰ ਸ਼ੁਰੂ ਕਰ ਦਿੱਤਾ ਹੈ। ਫਿਲਹਾਲ ਕ-ਤ-ਲ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਐਸ. ਐਸ. ਪੀ. ਪਠਾਨਕੋਟ ਦਲਜਿੰਦਰ ਸਿੰਘ ਢਿੱਲੋਂ ਵਲੋਂ ਖੁਦ ਮੌਕੇ ਉਤੇ ਪਹੁੰਚ ਕੇ ਪੂਰੇ ਮਾਮਲੇ ਦੀ ਜਾਂਚ ਲਈ ਟੀਮ ਬਣਾ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।