ਜਿਲ੍ਹਾ ਬਠਿੰਡਾ (ਪੰਜਾਬ) ਤਲਵੰਡੀ ਸਾਬੋ ਤੋਂ ਇਕ ਦੁ-ਖ-ਦ ਸਮਾਚਾਰ ਸਾਹਮਣੇ ਆਇਆ ਹੈ। ਇਥੋਂ ਦੇ ਨੇੜਲੇ ਪਿੰਡ ਲੇਲੇਵਾਲਾ ਦੇ ਇੱਕ ਕਿਸਾਨ ਨੇ ਕਰਜ਼ੇ ਤੋਂ ਪ੍ਰੇ-ਸ਼ਾ-ਨ ਹੋ ਕੇ ਫਾ-ਹਾ ਲਾ ਖੁ-ਦ-ਕੁ-ਸ਼ੀ ਕਰ ਲਈ ਹੈ। ਇਸੇ ਦੌਰਾਨ ਮ੍ਰਿਤਕ ਕਿਸਾਨ ਦਾ ਪੋਸਟ ਮਾਰਟਮ ਕਰਵਾਉਣ ਵਿੱਚ ਦੇਰੀ ਤੋਂ ਗੁੱ-ਸੇ ਵਿੱਚ ਆਏ ਕਿਸਾਨਾਂ ਵਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਆਗੂਆਂ ਦੀ ਅਗਵਾਈ ਹੇਠ ਸਿਵਲ ਹਸਪਤਾਲ ਵਿੱਚ ਧਰਨਾ ਪ੍ਰਦਰਸ਼ਨ ਕੀਤਾ ਗਿਆ।
ਇਸ ਮਾਮਲੇ ਬਾਰੇ ਪ੍ਰਾਪਤ ਜਾਣਕਾਰੀ ਅਨੁਸਾਰ ਕਿਸਾਨ ਬਲਜੀਤ ਸਿੰਘ ਉਮਰ 40 ਸਾਲ ਪੁੱਤਰ ਮੇਜਰ ਸਿੰਘ ਵਾਸੀ ਪਿੰਡ ਲੇਲੇਵਾਲਾ ਦਾ ਰਹਿਣ ਵਾਲਾ ਸੀ ਅਤੇ 5 ਏਕੜ ਜ਼ਮੀਨ ਦਾ ਮਾਲਕ ਸੀ। ਪਰਿਵਾਰਕ ਸੂਤਰਾਂ ਦੇ ਅਨੁਸਾਰ ਬਲਜੀਤ ਸਿੰਘ ਸਿਰ ਆੜਤੀਆਂ ਦਾ ਕਰੀਬ 8 ਲੱ-ਖ ਰੁਪਏ ਦਾ ਕਰਜ਼ਾ ਸੀ। ਜਿਸ ਕਾਰਨ ਉਹ ਅਕਸਰ ਪ੍ਰੇ-ਸ਼ਾ-ਨ ਰਹਿੰਦਾ ਸੀ। ਇਸ ਦੇ ਚੱਲਦਿਆਂ ਉਸ ਨੇ ਬੀਤੀ ਰਾਤ ਆਪਣੇ ਘਰ ਵਿੱਚ ਫਾ-ਹਾ ਲਾ ਖੁ-ਦ-ਕੁ-ਸ਼ੀ ਕਰ ਲਈ। ਮ੍ਰਿਤਕ ਕਿਸਾਨ ਆਪਣੇ ਪਿੱਛੇ ਮਾਂ-ਪਿਓ, ਪਤਨੀ, ਇੱਕ ਪੁੱਤਰ ਅਤੇ ਇੱਕ ਨਵੀਂ ਵਿਆਹੀ ਧੀ ਨੂੰ ਛੱਡ ਗਿਆ ਹੈ।
ਇਸ ਮੌਕੇ ਅੱਜ ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਤਲਵੰਡੀ ਸਾਬੋ ਵਿਖੇ ਸਥਿਤੀ ਉਸ ਸਮੇਂ ਤਣਾਅ-ਪੂਰਨ ਬਣ ਗਈ ਜਦੋਂ ਮ੍ਰਿਤਕ ਕਿਸਾਨ ਦੀ ਦੇਹ ਨੂੰ ਪੋਸਟ ਮਾਰਟਮ ਲਈ ਲਿਆਂਦਾ ਗਿਆ। ਬੀ. ਕੇ. ਯੂ. (ਉਗਰਾਹਾਂ) ਦੇ ਆਗੂਆਂ ਨੂੰ ਜਦੋਂ ਹਸਪਤਾਲ ਵਿਚ ਪੋਸਟ ਮਾਰਟਮ ਕਰਨ ਲਈ ਕੋਈ ਡਾਕਟਰ ਨਾ ਹੋਣ ਦਾ ਪਤਾ ਲੱਗਿਆ ਤਾਂ ਉਨ੍ਹਾਂ ਵਲੋਂ ਹਸਪਤਾਲ ਦੇ ਗੇਟ ਉਤੇ ਧਰਨਾ ਲਗਾ ਕੇ ਪ੍ਰਸ਼ਾਸਨ ਖਿਲਾਫ ਨਾਅਰੇ-ਬਾਜ਼ੀ ਸ਼ੁਰੂ ਕਰ ਦਿੱਤੀ ਗਈ।
ਹਸਪਤਾਲ ਪ੍ਰਸ਼ਾਸਨ ਵੱਲੋਂ ਪੋਸਟ ਮਾਰਟਮ ਲਈ ਡਾਕਟਰ ਬੁਲਾਉਣ ਦੇ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਧਰਨਾ ਚੁੱਕ ਲਿਆ। ਕਿਸਾਨ ਆਗੂਆਂ ਵਲੋਂ ਸਰਕਾਰ ਤੋਂ ਮੰਗ ਕੀਤੀ ਗਈ ਹੈ ਕਿ ਮ੍ਰਿਤਕ ਕਿਸਾਨ ਦੇ ਪਰਿਵਾਰ ਦਾ ਸਾਰਾ ਕਰਜ਼ਾ ਮੁਆਫ਼ ਕਰਕੇ ਉਨ੍ਹਾਂ ਦੀ ਆਰਥਿਕ ਸਹਾਇਤਾ ਕੀਤੀ ਜਾਵੇ। ਪ੍ਰਾਪਤ ਜਾਣਕਾਰੀ ਅਨੁਸਾਰ ਪੋਸਟ ਮਾਰਟਮ ਅਤੇ ਪੁਲਿਸ ਕਾਰਵਾਈ ਤੋਂ ਬਾਅਦ ਸ਼ਾਮ ਨੂੰ ਮ੍ਰਿਤਕ ਕਿਸਾਨ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ ਹੈ।