ਪੰਜਾਬ ਵਿਚ ਗੁਰਦਾਸਪੁਰ ਰੋਡ ਦੇ ਉਤੇ ਬੰਦ ਪਏ ਸਿਨੇਮਾ ਘਰ ਦੇ ਅੰਦਰੋਂ ਸਵੇਰੇ 32 ਸਾਲ ਉਮਰ ਦੇ ਨੌਜਵਾਨ ਦੀ ਦੇਹ ਮਿਲਣ ਤੋਂ ਬਾਅਦ ਡ-ਰ ਦਾ ਮਾਹੌਲ ਪੈਦਾ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਘ-ਟ-ਨਾ ਵਾਲੀ ਥਾਂ ਤੋਂ ਥੋੜ੍ਹੀ ਹੀ ਦੂਰੀ ਉਤੇ ਰਹਿੰਦਾ ਸੀ। ਇਸ ਸਬੰਧੀ ਪਰਿਵਾਰ ਅਤੇ ਪੁਲਿਸ ਨੂੰ ਸੂਚਨਾ ਦਿੱਤੀ ਗਈ। ਮ੍ਰਿਤਕ ਦੇ ਪਰਿਵਾਰ ਵਲੋਂ ਕ-ਤ-ਲ ਦਾ ਦੋਸ਼ ਲਾਉਂਦੇ ਹੋਏ ਇਨਸਾਫ ਦੀ ਅਪੀਲ ਕੀਤੀ ਗਈ ਹੈ। ਪੁਲਿਸ ਨੇ ਦੇਹ ਨੂੰ ਪੋਸਟ ਮਾਰਟਮ ਲਈ ਹਸਪਤਾਲ ਭੇਜ ਕੇ ਅੱਗੇ ਦੀ ਜਾਂਚ ਨੂੰ ਸ਼ੁਰੂ ਕਰ ਦਿੱਤਾ ਹੈ।
ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਸੰਦੀਪ ਦੀ ਉਮਰ 32 ਸਾਲ ਸੀ ਅਤੇ ਉਹ ਨ-ਸ਼ੇ ਦਾ ਆਦੀ ਸੀ। ਉਨ੍ਹਾਂ ਦੱਸਿਆ ਕਿ ਉਹ ਰਾਤ ਤੋਂ ਘਰ ਨਹੀਂ ਆਇਆ ਸੀ ਅਤੇ ਰਾਤ ਨੂੰ ਜਦੋਂ ਭਾਲ ਕੀਤੀ ਗਈ ਤਾਂ ਕੁਝ ਵੀ ਪਤਾ ਨਹੀਂ ਲੱਗ ਸਕਿਆ, ਪਰ ਦਿਨ ਚੜ੍ਹਦੇ ਹੀ ਉਨ੍ਹਾਂ ਨੂੰ ਇਹ ਦੁਖ-ਦਾਈ ਖ਼-ਬ-ਰ ਮਿਲ ਗਈ।
ਨੌਜਵਾਨ ਦੇ ਗ-ਲੇ ਉਤੇ ਮਿਲੇ ਹਨ, ਸੱ-ਟਾਂ ਦੇ ਨਿਸ਼ਾਨ
ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਚਾਚੇ ਦੇ ਪੁੱਤਰ ਰਾਜਾ ਨੇ ਦੱਸਿਆ ਕਿ ਸੰਦੀਪ ਕਦੇ-ਕਦੇ ਨ-ਸ਼ੇ ਕਰਦਾ ਸੀ, ਪਰ ਉਸ ਦੇ ਸਰੀਰ ਅਤੇ ਖਾਸ ਤੌਰ ਉਤੇ ਉਸ ਦੀ ਗ-ਰ-ਦ-ਨ ਤੇ ਸੱ-ਟਾਂ ਦੇ ਨਿਸ਼ਾਨ ਹਨ, ਇਸ ਲਈ ਸਾਨੂੰ ਯਕੀਨ ਹੈ ਕਿ ਉਸ ਦਾ ਕ-ਤ-ਲ ਹੋਇਆ ਹੈ, ਇਸ ਲਈ ਉਨ੍ਹਾਂ ਵਲੋਂ ਪੁਲਿਸ ਨੂੰ ਇਨਸਾਫ਼ ਦਿਵਾਉਣ ਦੀ ਅਪੀਲ ਕੀਤੀ ਗਈ ਹੈ।
ਮੌਕੇ ਉਤੇ ਪਹੁੰਚੀ ਪੁਲਿਸ
ਸੂਚਨਾ ਮਿਲਦੇ ਹੀ ਥਾਣਾ ਸਿਵਲ ਲਾਈਨ ਦੀ ਪੁਲਿਸ ਮੌਕੇ ਉਤੇ ਪਹੁੰਚ ਗਈ। ਪੁਲਿਸ ਨੇ ਦੱਸਿਆ ਕਿ ਮੌਕੇ ਤੋਂ ਸਾਰੀ ਜਾਣਕਾਰੀ ਇਕੱਠੀ ਕਰ ਲਈ ਗਈ ਹੈ ਅਤੇ ਦੇਹ ਨੂੰ ਪੋਸਟ ਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੁਲਿਸ ਨੇ ਦੱਸਿਆ ਕਿ ਪਰਿਵਾਰ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ, ਇਸ ਮਾਮਲੇ ਦੀ ਪੂਰੀ ਜਾਂਚ ਤੋਂ ਬਾਅਦ ਅੱਗੇ ਕਾਰਵਾਈ ਕੀਤੀ ਜਾਵੇਗੀ।